ਨਿਊਜ਼ ਡੈਸਕ : ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਗਲੇ ਪੰਜ ਦਿਨਾਂ ਲਈ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਸੂਬੇ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਮਹਿਸੂਸ ਹੋਣ ਲੱਗੀ ਹੈ, ਜਦਕਿ ਦਿਨ ਵੇਲੇ ਅਜੇ ਵੀ ਹਲਕੀ ਗਰਮੀ ਬਣੀ ਹੋਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 24 ਅਤੇ 25 ਅਕਤੂਬਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਮੀਂਹ ਅਤੇ ਮੌਸਮ ਵਿੱਚ ਹੋਣ ਵਾਲੀ ਤਬਦੀਲੀ ਕਾਰਨ ਆਉਣ ਵਾਲੇ ਦਿਨਾਂ ਵਿੱਚ ਠੰਢ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਜੇਕਰ ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ 👉ਦੀਵਾਲੀ ਦੀਆਂ ਖ਼ੁਸ਼ੀਆਂ ਵਿਚਕਾਰ ਸਾਈਬਰ ਠੱਗਾਂ ਦਾ ਜਾਲ, ਇੱਕ ਗ਼ਲਤੀ ਨਾਲ ਖਾਲੀ ਹੋ ਸਕਦਾ ਹੈ ਬੈਂਕ ਖਾਤਾ
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 33.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ, ਰਾਤ ਦੇ ਤਾਪਮਾਨ ਵਿੱਚ ਗਿਰਾਵਟ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਢ ਵਧ ਰਹੀ ਹੈ। ਚੰਡੀਗੜ੍ਹ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਘੱਟੋ-ਘੱਟ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਵਿੱਚ 16.2 ਡਿਗਰੀ, ਜਲੰਧਰ ਵਿੱਚ 16.8 ਡਿਗਰੀ, ਫਰੀਦਕੋਟ ਵਿੱਚ 15.9 ਡਿਗਰੀ ਅਤੇ ਅੰਮ੍ਰਿਤਸਰ ਵਿੱਚ 18.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 27 ਅਕਤੂਬਰ ਨੂੰ ਪਹਾੜੀ ਇਲਾਕਿਆਂ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਪਹੁੰਚ ਸਕਦੀ ਹੈ। ਇਸ ਦੇ ਪ੍ਰਭਾਵ ਹੇਠ ਪੰਜਾਬ ਅਤੇ ਹਰਿਆਣਾ ਦੇ ਕੁਝ ਖੇਤਰਾਂ ਵਿੱਚ ਬੱਦਲਵਾਈ ਹੋਣ ਦੀ ਸੰਭਾਵਨਾ ਹੈ। ਕੁੱਲ ਮਿਲਾ ਕੇ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਅਜਿਹੇ ਵਿੱਚ ਸਵੇਰੇ ਅਤੇ ਸ਼ਾਮ ਦੇ ਸਮੇਂ ਠੰਢ ਵਧਣ ਦੇ ਨਾਲ-ਨਾਲ 24 ਅਤੇ 25 ਅਕਤੂਬਰ ਨੂੰ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite



