Weather Update in Punjab: ਪੰਜਾਬ ਦੇ 150 ਪਿੰਡ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਲਗਾਤਾਰ ਹੋ ਰਹੀ ਬਾਰਿਸ਼ ਕਰਕੇ ਡੈਮਾਂ ਵਿਚੋਂ ਪਾਣੀ ਛੱਡਿਆ ਗਿਆ ਜਿਸ ਕਰਕੇ 7 ਜ਼ਿਲਿਆਂ ਵਿਚ ਹੜ੍ਹ ਆ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ 150 ਤੋਂ ਵੱਧ ਪਿੰਡ ਡੁੱਬ ਗਏ ਹਨ। ਐਨਡੀਆਰਐਫ, ਐਸਡੀਐਫ ਤੋਂ ਇਲਾਵਾ ਫੌਜ ਦੀਆਂ ਟੀਮਾਂ ਬਚਾਅ ਕਾਰਜ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ
ਸਰਕਾਰ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਉੱਘੇ ਅਕਾਲੀ ਆਗੂ ਸ: ਦਾਨ ਸਿੰਘ ਜੱਸੀ ਦਾ ਹੋਇਆ ਦੇਹਾਂਤ, ਭੋਗ 2 ਸਤੰਬਰ ਨੂੰ
ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 527 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵੱਧ ਗਿਆ, ਇਸ ਲਈ ਰਾਵੀ ਨਦੀ ਵਿੱਚ 1.10 ਲੱਖ ਕਿਊਸਿਕ ਪਾਣੀ ਅਤੇ ਉਝ ਨਦੀ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ। ਇਸ ਤੋਂ ਇਲਾਵਾ, ਪੌਂਗ ਡੈਮ ਤੋਂ 40,000 ਕਿਊਸਿਕ ਪਾਣੀ ਛੱਡਿਆ ਗਿਆ। ਭਾਰੀ ਬਾਰਸ਼ ਕਾਰਨ ਜੰਮੂ ਜਾਣ ਵਾਲੀ ਰੇਲਵੇ ਲਾਈਨ ਵੀ ਬੰਦ ਕਰ ਦਿੱਤੀ ਗਈ ਹੈ।













