Weather Update; Punjab ‘ਚ ਅੱਜ ਤੋਂ ਬਦਲੇਗਾ ਮੌਸਮ, ਚਾਰ ਦਿਨ ਮੀਂਹ ਹਨੇਰੀ ਦੀ ਭਵਿੱਖਬਾਣੀ

Date:

spot_img

Punjab News: Punjab ‘ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਹੁਣ ਨਿਜਾਤ ਮਿਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਮੁਤਾਬਿਕ ਸੂਬੇ ਭਰ ਵਿੱਚ ਅੱਜ ਤੋਂ ਮੌਸਮ ਬਦਲਣ ਜਾ ਰਿਹਾ ਅਤੇ ਆਉਣ ਵਾਲੇ ਚਾਰ ਦਿਨਾਂ ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਹ ਤੇ ਤੇਜ਼ ਹਨੇਰੀ ਦੇ ਨਾਲ ਗੜੇ ਮਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਜੂਦਾ ਸਮੇਂ ਸੂਬੇ ਦੇ ਕਈ ਹਿੱਸਿਆਂ ਵਿੱਚ ਦਿਨ ਦਾ ਤਾਪਮਾਨ 46 ਡਿਗਰੀ ਤੋਂ ਵੀ ਟੱਪ ਚੁੱਕਿਆ ਹੈ। ਜਿਸਦੇ ਕਾਰਨ ਜਨਜੀਵਨ ਪੂਰੀ ਤਰਹਾਂ ਪ੍ਰਭਾਵਿਤ ਹੋਇਆ ਹੈ।

ਇਹ ਵੀ ਪੜ੍ਹੋ Bhagwant Mann govt ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਇਸ ਭਿਆਨਕ ਗਰਮੀ ਕਾਰਨ ਜਿੱਥੇ ਬਜ਼ੁਰਗਾਂ ਤੇ ਬੱਚਿਆਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਕੰਮ ਕਾਜ ਵੀ ਪ੍ਰਭਾਵਿਤ ਹੋ ਰਹੇ ਹਨ। ਚੰਡੀਗੜ੍ਹ ਮੁਹਾਲੀ ਅਤੇ ਪੰਚਕੁਲਾ ਆਦਿ ਖੇਤਰਾਂ ਵਿੱਚ ਅੱਜ ਦੁਪਹਿਰ ਸਮੇਂ ਬਦਲਵਾਈ ਦੀ ਭਵਿੱਖਬਾਣੀ ਕੀਤੀ ਗਈ ਹੈ ਜਦੋਂ ਕਿ ਪਟਿਆਲਾ ਦੇ ਆਸ ਪਾਸ ਮੀਂਹ ਪੈ ਚੁੱਕਿਆ ਹੈ। ਵੱਧਦੀ ਗਰਮੀ ਦੇ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਹੀਟ ਸਟਰੋਕ ਦੇ ਮਾਮਲੇ ਵੀ ਵਾਧੇ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

Popular

More like this
Related

BIG BREAKING; ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀਆਂ ਵਧੀਆਂ

Punjab News: ਬਹਿਬਲ ਕਲਾ ਗੋਲੀ ਕਾਂਡ ਮਾਮਲੇ ਚ ਸ਼੍ਰੋਮਣੀ...

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...