ਮੌਸਮ ਬਦਲੇਗਾ ਮਿਜਾਜ; ਪੰਜਾਬ ‘ਚ ਮੁੜ ਮੀਂਹ ਦੀ ਭਵਿੱਖਬਾਣੀ

0
203
+1

👉ਅਗਲੇ ਤਿੰਨ ਦਿਨ ਮੀਂਹ ਦੀ ਸੰਭਾਵਨਾ
Punjab News: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਲਗਾਤਾਰ ਵਧ ਰਹੇ ਤਾਪਮਾਨ ਦੌਰਾਨ ਹੁਣ ਮੌਸਮ ਮਾਹਰਾਂ ਨੇ ਮੁੜ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਿਕ ਪੰਜਾਬ ਦੇ ਕਈ ਜਿਲ੍ਹਿਆਂ ਵਿੱਚ 16 ਮਾਰਚ ਤੱਕ ਮੀਹ ਪੈਣ ਦੀ ਸੰਭਾਵਨਾ ਹੈ। ਉਂਝ ਵੀ ਪਿਛਲੇ ਮੀਂਹ ਤੋਂ ਤਾਪਮਾਨ ਵਧ ਰਿਹਾ ਹੈ ਤੇ ਮੀਂਹ ਤੋਂ ਬਾਅਦ ਹੀ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ,ਜਿਸ ਕਾਰਨ ਲੋਕਾਂ ਨੂੰ ਥੋੜੀ ਜਿਹੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ  Ex CM ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਖੇਤੀਬਾੜੀ ਵਿਭਾਗ ਦਾ ਨਾਮ ਬਦਲਣ ਦੀ ਕੀਤੀ ਸਿਫ਼ਾਰਿਸ਼

ਕੁਝ ਦਿਨ ਪਹਿਲਾਂ ਸਰਗਰਮ ਹੋਏ ਪੱਛਮੀ ਗੜਬੜੀ ਦਾ ਅਸਰ ਪੰਜਾਬ ਦੇ ਇਲਾਕਿਆਂ ਵਿੱਚ ਦੇਖਣ ਨੂੰ ਮਿਲੇਗਾ। ਜਿਸ ਕਾਰਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਅੰਮ੍ਰਿਤਸਰ, ਜਲੰਧਰ ,ਲੁਧਿਆਣਾ, ਪਟਿਆਲਾ ਤੇ ਮੋਹਾਲੀ ਜਿਲ੍ਹਿਆਂ ਵਿੱਚ ਹਲਕੇ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here