WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਬਠਿੰਡਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਦੀ ਹੋਈ ਸ਼ੁਰੂਆਤ : ਡਿਪਟੀ ਕਮਿਸ਼ਨਰ

ਟੋਕਨ ਸਿਸਟਮ ਤਹਿਤ ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
ਬਠਿੰਡਾ, 8 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਤੇ ਯਤਨਸ਼ੀਲ ਹੈ। ਇਹ ਜਾਣਕਾਰੀ ਦਿੰਦਿਆਂ ਡਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਨਣ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਮੱਸਿਆਵਾਂ ਲੈ ਕੇ ਆਉਣ ਵਾਲੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ।

ਕਾਨੂੰਨ ਵਿਵਸਥਾ ’ਤੇ ਰਾਜਾ ਵੜਿੰਗ ਅਤੇ ਸੁਨੀਲ ਜਾਖੜ ਨੂੰ ਮਲਵਿੰਦਰ ਕੰਗ ਨੇ ਦਿੱਤਾ ਜਵਾਬ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਮੀਨੀ ਪੱਧਰ ’ਤੇ ਸਥਿਤ ਬਲਾਕ ਏ ’ਚ ਕਮਰਾ ਨੰਬਰ ਜੀ-1 ਵਿਖੇ ਸਵਾਗਤ ਤੇ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ। ਇਸ ਕੇਂਦਰ ਵਿਖੇ ਜ਼ਿਲ੍ਹਾ ਪੱਧਰ ਦੇ ਅਧਿਕਾਰੀ ਨੂੰ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਇਥੇ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਕਿਸ ਅਧਿਕਾਰੀ ਜਾਂ ਵਿਭਾਗ ਨਾਲ ਸਬੰਧਤ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਪ੍ਰਭਾਵੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ’ਚ ਝੋਕੀ ਪੂਰੀ ਤਾਕਤ

ਜਾਣਕਾਰੀ ਦਿੰਦਿਆਂ ਸਵਾਗਤ ਤੇ ਸਹਾਇਤਾ ਕੇਂਦਰ ਦੇ ਇੰਚਾਰਜ ਸੁਜੀਤ ਕੁਮਾਰ ਨੇ ਦੱਸਿਆ ਕਿ ਸਵਾਗਤ ਤੇ ਸਹਾਇਤਾ ਕੇਂਦਰ ਵਿਖੇ 30 ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਲੈ ਕੇ ਆਮ ਲੋਕ ਪਹੁੰਚੇ, ਜਿਨ੍ਹਾਂ ’ਚੋਂ 18 ਸ਼ਿਕਾਇਤਾਂ/ਦਰਖਾਸਤਾਂ ਡਿਪਟੀ ਕਮਿਸ਼ਨਰ ਨਾਲ ਸਬੰਧਤ ਹੋਣ ਕਾਰਨ ਟੋਕਨ ਲਗਾ ਕੇ ਉਨ੍ਹਾਂ ਨੂੰ ਨਿਪਟਾਰੇ ਲਈ ਭੇਜਿਆ ਗਿਆ।ਇਸ ਤੋਂ ਇਲਾਵਾ 12 ਹੋਰ ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਨੂੰ ਪੀਜੀਆਰਐਸ ਪੋਰਟਲ ’ਤੇ ਬਣੀ ਸੀਐਮ ਵਿੰਡੋਂ (ਮੁੱਖ ਮੰਤਰੀ ਸਹਾਇਤਾ ਕੇਂਦਰ) ਰਾਹੀਂ ਦਰਜ ਕਰਕੇ ਸਬੰਧਤ ਵਿਭਾਗਾਂ/ਅਧਿਕਾਰੀਆਂ ਨੂੰ ਜਲਦ ਤੋਂ ਜਲਦ ਨਿਪਟਾਰੇ ਲਈ ਭੇਜਿਆ ਗਿਆ।

 

Related posts

ਬਠਿੰਡਾ ਦੀ ਸਿਆਸਤ ’ਚ 3 ਮੁਕਤਸਰੀਆਂ ਦਾ ਦਬਦਬਾ

punjabusernewssite

ਬਲਦੇਵ ਸਿੰਘ ਸਰਾਂ ਨੂੰ ਮੁੜ ਪਾਵਰਕਾਮ ਦਾ ਚੇਅਰਮੈਨ ਲਗਾਉਣ ’ਤੇ ਮੁਲਾਜਮਾਂ ’ਚ ਖ਼ੁਸੀ ਦੀ ਲਹਿਰ

punjabusernewssite

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਰਹੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

punjabusernewssite