
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਭਾਦਸੋਂ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Patiala News:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਹਿੱਤ ਕਰੋੜਾਂ ਰੁਪਏ ਖਰਚ ਕੇ ਸਕੂਲਾਂ ਦੀ ਬਦਲੀ ਨੁਹਾਰ ਦੇ ਚਲਦਿਆਂ ਵਿਕਾਸ ਕੰਮਾਂ ਦੇ ਉਦਘਾਟਨਾਂ ਲਈ ਜਿੱਥੇ ਸੂਬੇ ਭਰ ਵਿੱਚ ਸਮਾਰੋਹ ਕਰਵਾਏ ਜਾ ਰਹੇ ਹਨ ਉੱਥੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਕੂਲ ਆਫ਼ ਐਮੀਨੈਂਸ ਭਾਦਸੋਂ ‘ਚ ਪ੍ਰਿੰਸੀਪਲ ਪ੍ਰੀਤਇੰਦਰ ਘਈ ਦੀ ਅਗਵਾਈ ਵਿੱਚ ਕਰਵਾਏ ਵਿਸ਼ਾਲ ਉਦਘਾਟਨੀ ਸਮਾਰੋਹ ਦੌਰਾਨ ਸਕੂਲ ‘ਚ ਹੋਏ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕਰਵਾਏ ਗਏ ਇਨ੍ਹਾਂ ਕੰਮਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੀ ਸਕੂਲ ਦੀ ਚਾਰਦਵਾਰੀ, ਨਵੇਂ ਸਮਾਰਟ ਕਲਾਸ ਰੂਮ, ਪੁਰਾਣੇ ਕਮਰਿਆਂ ਦੀ ਰੈਨੋਵੇਸ਼ਨ ਵਰਗੇ ਅਨੇਕਾਂ ਕਾਰਜ਼ ਸ਼ਾਮਿਲ ਹਨ।
ਇਹ ਵੀ ਪੜ੍ਹੋ ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ
ਵਿਧਾਇਕ ਦੇਵ ਮਾਨ ਨੇ ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲ ਜੱਸੋਮਾਜਰਾ ਤੇ ਨੌਹਰਾ ਵਿੱਚ ਹੋਏ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ।ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਵਾਰੀ ਬੰਨ੍ਹ ਕੇ ਰਾਜ ਕਰਨ ਵਾਲੀਆਂ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਜੋ ਦਹਾਕਿਆਂ ਵਿੱਚ ਨਾ ਕਰ ਸਕੀਆਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ ਤਿੰਨ ਸਾਲ ਵਿੱਚ ਕਰ ਦਿਖਾਇਆ। ਉਨ੍ਹਾਂ ਸਿੱਖਿਆ ਖੇਤਰ ਵਿੱਚ ਹੋਏ ਬਦਲਾਅ ਦੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਇਸੇ ਬਦਲਾਅ ਦੇ ਫ਼ਲਸਰੂਪ ਇਸ ਸਾਲ 200 ਨਵੇਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਭਾਦਸੋਂ ਦੇ ਐਮੀਨੈਂਸ ਸਕੂਲ ਭਾਦਸੋਂ ਵਿੱਚ ਦਾਖਲਾ ਲਿਆ ਹੈ। 4 ਘੰਟਾ ਚੱਲੇ ਇਸ ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਹਾਜਰੀਨ ਦਾ ਧੰਨਵਾਦ ਕੀਤਾ।
ਇਸ ਮੌਕੇ ਨਗਰ ਪੰਚਾਇਤ ਦੇ ਈ.ਓ.ਮੁਕੇਸ਼ ਸਿੰਗਲਾ, ਕਪਿਲਦੇਵ ਮਾਨ, ਰੁਪਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੂਬਾ ਸਿੰਘ ਪ੍ਰਧਾਨ ਸੈਲਰਜ਼ ਐਸੋਸੀਏਸ਼ਨ, ਡਾ.ਜੱਗੀ ਕੁੰਦਰਾ, ਰਾਜਵੰਤ ਕੌਰ ਖਹਿਰਾ, ਮੀਨੂ ਗਰਗ, ਡੌਲੀ ਗਰਗ, ਮਧੂ ਗੁਪਤਾ, ਤੇਜਿੰਦਰ ਸਿੰਘ ਖਹਿਰਾ, ਮਨਪ੍ਰੀਤ ਸਿੰਘ ਧਾਰੋਂਕੀ, ਭਗਵੰਤ ਸਿੰਘ ਮਣਕੂ, ਅਮਿਤ ਕੁਮਾਰ ਕੋਹਲੀ, ਰਜਿੰਦਰ ਖਨੌੜਾ, ਭੁਪਿੰਦਰ ਸਿੰਘ ਕੱਲਰਮਾਜਰੀ, ਸਤਿਨਾਮ ਸਿੰਘ ਕੌਂਸਲਰ, ਪ੍ਰੇਮ ਲਾਲਕਾ ਕੌਂਸਲਰ, ਸ਼ੈਂਕੀ ਸਿੰਗਲਾ, ਲਾਡੀ ਖੱਟੜਾ, ਸੁੱਖ ਘੁੰਮਣ ਬਲਾਕ ਪ੍ਰਧਾਨ, ਬੱਬੀ ਜਿਊਲਰ, ਓਮ ਪ੍ਰਕਾਸ਼ ਥੌਰ, ਕਮਲਪ੍ਰੀਤ ਬਲਾਕ ਪ੍ਰਧਾਨ, ਮੋਹਲ ਲਾਲ ਕਾਲਾ ਬਲਾਕ ਪ੍ਰਧਾਨ, ਜੀਵਨ ਕੁਮਾਰ ਬਲਾਕ ਪ੍ਰਧਾਨ, ਸੰਜੀਵ ਕੁਮਾਰ ਲੇਖੀ, ਲੱਕੀ ਭਾਦਸੋਂ, ਸਮੂਹ ਕੌਂਸਲਰ, ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰ, ਸਹਿਰ ਦੇ ਪਤਵੰਤੇ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਰੋਧੀ ਜੋ ਦਹਾਕਿਆਂ ‘ਚ ਨਾ ਕਰ ਸਕੇ ਉਹ ‘ਆਪ’ ਸਰਕਾਰ ਨੇ ਤਿੰਨ ਸਾਲ ਵਿੱਚ ਕੀਤਾ –ਦੇਵ ਮਾਨ"




