WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ
ਚੰਡੀਗੜ੍ਹ, 28 ਅਪ੍ਰੈਲ:ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ’ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ ’ਇਸ ਵਾਰ 70 ਪਾਰ’ ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।

ਮੀਤ ਹੇਅਰ ਦੇ ਚੋਣ ਪ੍ਰਚਾਰ ’ਚ ਭਗਵੰਤ ਮਾਨ ਮੁੜ ਦਿਖੇ ਪੁਰਾਣੇ ਅੰਦਾਜ਼ ’ਚ, ਭਾਰੀ ਗਿਣਤੀ ’ਚ ਲੋਕਾਂ ਦਾ ਹੋਇਆ ਇਕੱਠ

ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤੋਂ ਜਾਰੀ ਯਤਨਾਂ ਦਾ ਹਿੱਸਾ ਹੈ। ਸਿਬਿਨ ਸੀ ਨੇ ਦੱਸਿਆ ਕਿ ਜਾਣਕਾਰੀ ਅਤੇ ਹੋਰ ਗਤੀਵਿਧੀਆਂ ਦਾ ਪ੍ਰਸਾਰ ਕਰਨ ਅਤੇ ਵੋਟਰਾਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਇਸ ਤੋਂ ਪਹਿਲਾਂ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਗਿਆ ਹੈ ਅਤੇ “ਫੇਸਬੁੱਕ ਲਾਈਵ” ਸੈਸ਼ਨ ਵੀ ਕਰਵਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ 0“he35OPunjab ਹੈਂਡਲ ਨਾਲ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਚੈਨਲ ਵੀ ਚਲਾਏ ਜਾ ਰਹੇ ਹਨ। ਸਿਬਿਨ ਸੀ ਨੇ ਵਟਸਐਪ ਵਰਤਣ ਵਾਲਿਆਂ ਨੂੰ ਲੋਕ ਸਭਾ ਚੋਣਾਂ 2024 ਬਾਰੇ ਨਿਯਮਤ ਅਤੇ ਪ੍ਰਮਾਣਿਕ ਅੱਪਡੇਟ ਪ੍ਰਾਪਤ ਕਰਨ ਲਈ ਅਧਿਕਾਰਤ ਚੈਨਲ ਨਾਲ ਜੁੜਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਵਟਸਐਪ ਵਰਤਣ ਵਾਲਿਆਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਇਸ ਚੈਨਲ ਦੀ ਜਾਣਕਾਰੀ ਨੂੰ ਹੋਰ ਸਮੂਹਾਂ ਵਿੱਚ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਹੈ।

ਲੋਕ ਸੇਵਾ ਦੇ ਨਾਂ ਤੇ ਅਰਬਾਂਪਤੀ ਬਣੇ ਲੀਡਰਾਂ ਨੂੰ ਘਰੇ ਭੇਜਣ ਦਾ ਢੁਕਵਾਂ ਮੌਕਾ: ਜਥੇਦਾਰ ਖੁੱਡੀਆਂ

Whats1pp ਚੈਨਲ ਦਾ ਲਿੰਕ:

https://whatsapp.com/channel/0029VaX1fbp297536NZL2702
——

Related posts

ਫਸਲਾਂ ਦੀ ਰਹਿੰਦ ਖੂੰਦ ਦੀ ਸਾਂਭ ਸੰਭਾਲ ਲਈ ਮਸੀਨਾਂ ਦੀ ਵੰਡ ’ਚ 150 ਕੋਰੜ ਦਾ ਘਪਲਾ, ਮੰਤਰੀ ਨੇ ਦਿੱਤੇ ਵਿਜੀਲੈਂਸ ਜਾਂਚ ਦੇ ਹੁਕਮ

punjabusernewssite

ਆਪ ਦਾ ਦਾਅਵਾ: ਈ.ਡੀ ਦੀ ਜਾਂਚ ਨਾਲ ਚੰਨੀ ਦੇ ਕਾਲੇ ਕਾਰਨਾਮੇ ਆਉਣਗੇ ਜਨਤਾ ਸਾਹਮਣੇ

punjabusernewssite

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਸੌਂਪੇ ਨਿਯੁਕਤੀ ਪੱਤਰ

punjabusernewssite