WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਐਸ. ਏ. ਐਸ. ਨਗਰ

’ਤੇ ਜਦ ਮੰਤਰੀ ਨੇ ਖੁਦ ਟਰੈਕਟਰ ਚਲਾ ਕੇ 100 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ

ਡੇਰਾ ਬੱਸੀ (ਐਸ.ਏ.ਐਸ ਨਗਰ), 5 ਦਸੰਬਰ: ਪੰਜਾਬ ਸਰਕਾਰ ਵਲੋਂ ਪੰਚਾਇਤੀ ਜਮੀਨਾਂ ’ਤੇ ਨਜਾਇਜ਼ ਕਬਜਿਆਂ ਨੂੰ ਖਾਲੀ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖ਼ੁਦ ਟਰੈਕਟਰ ਚਲਾ ਕੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ। ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਾਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਇਸ ਮੌਕੇ ਮੰਤਰੀ ਭੁੱਲਰ ਨੇ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਸ. ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ’ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਾਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ ’ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ।

ਬਠਿੰਡਾ ’ਚ ਲੜਕੀ ਨੂੰ ਵਿਆਂਹਦੜ ਦਾ ਸਰਵਾਲਾ ਬਣਾ ਕੇ ਡਾਕਟਰ ਪ੍ਰਵਾਰ ਨੇ ਸਦੀਆਂ ਪੁਰਾਣੀ ਮਿੱਥ ਤੋੜੀ

ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਾਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।ਕੈਬਨਿਟ ਮੰਤਰੀ ਨੇ ਕਾਬਜ਼ਕਾਰਾਂ ਨੂੰ ਵੀ ਸੁਚੇਤ ਕੀਤਾ ਕਿ ਜੇਕਰ ਉਨ੍ਹਾਂ ਨੇ ਫਿਰ ਤੋਂ ਖ਼ਾਲੀ ਕਰਵਾਈ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖ਼ਿਲਾਫ਼ ਐਫ ਆਈ ਆਰ ਦਰਜ ਕਰਵਾਈ ਜਾਵੇਗੀ।ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਸੰਯੁਕਤ ਡਾਇਰੈਕਟਰ (ਸ਼ਾਮਲਤ ਸੈੱਲ) ਜਗਵਿੰਦਰਜੀਤ ਸਿੰਘ ਸੰਧੂ, ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ, ਏ ਐਸ ਪੀ ਡੇਰਾਬੱਸੀ ਮਿਸ ਦਰਪਨ ਆਹਲੂਵਾਲੀਆ, ਡੀ ਡੀ ਪੀ ਓ ਅਮਨਿੰਦਰਪਾਲ ਸਿੰਘ ਚੌਹਾਨ, ਬੀ ਡੀ ਪੀ ਓ ਰਵਨੀਤ ਕੌਰ ਅਤੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਹਾਜ਼ਰ ਸਨ।

 

Related posts

ਬੁਰਾਈ ‘ਤੇ ਚੰਗਿਆਈ ਦੀ ਹਮੇਸ਼ਾ ਜਿੱਤ ਹੁੰਦੀ ਹੈ: ਸੰਸਦ ਮੈਂਬਰ ਮਨੀਸ਼ ਤਿਵਾੜੀ

punjabusernewssite

ਸੂਬੇ ਵਿੱਚ 1.20 ਕਰੋੜ ਬੂਟੇ ਲਗਾਉਣ ਦਾ ਟੀਚਾ: ਲਾਲ ਚੰਦ ਕਟਾਰੂਚੱਕ

punjabusernewssite

ਬਲਬੀਰ ਸਿੰਘ ਸਿੱਧੂ ਨੇ ਹੜ੍ਹਾ ਤੋਂ ਪੀੜ੍ਹਤ ਹਲਕਾ ਮੋਹਾਲੀ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਨੁਕਸਾਨ ਦਾ ਜਾਇਜ਼ਾ

punjabusernewssite