Punjab News:ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਆਯੋਜਿਤ ਸ਼ਾਨਦਾਰ ਰੋਡ ਸ਼ੋਅ ਵਿੱਚ ਸੂਬੇ ਦੀਆਂ ਔਰਤਾਂ ਨੂੰ ਇੱਕ ਇਤਿਹਾਸਕ ਤੋਹਫਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਬੰਧੀ ਮਹੱਤਵਪੂਰਨ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ ₹1000 ਦੀ ਆਰਥਿਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ – ਬਿਨਾਂ ਕਿਸੇ ਕਾਗਜ਼ੀ ਕਾਰਵਾਈ, ਬਿਨਾਂ ਕਿਸੇ ਦਲਾਲ ਦੇ, ਬੱਸ ਇੱਕ ਕਲਿੱਕ ਵਿੱਚ!
ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 3.15 ਲੱਖ ਪੈਨਸ਼ਨਰਾਂ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ
ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਪ੍ਰਚਾਰ ਕਰਨ ਲਈ ਪੁੱਜੇ ਸ: ਮਾਨ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਵਿਚੋਂ ਹੁਣ ਔਰਤਾਂ ਨੂੰ ਮਹੀਨਾਵਾਰ ਸਨਮਾਨ ਦੇਣ ਵਾਲਾ ਵਾਅਦਾ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ ਤੇ ਇਸਦੇ ਲਈ ਅਗਲੇ ਬਜ਼ਟ ਸੈਸ਼ਨ ਵਿਚ ਪ੍ਰਬੰਧ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਹੜ੍ਹ ਰਾਹਤ ਕਾਰਜਾਂ ਨੂੰ ਦਰਸਾਉਂਦੀ ਦਸਤਾਵੇਜ਼ੀ ਫਿਲਮ ਜਾਰੀ
ਉਨ੍ਹਾਂ ਕਿਹਾ ਕਿ ਇਸਤੋਂ ਪਹਿਲਾਂ ਸੂਬੇ ਭਰ ਵਿਚ ਬਿਜਲੀ ਦੇ ਬਿੱਲ ਮੁਆਫ਼ ਕੀਤੇ ਗਏ ਹਨ। 58 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ, ਜਿਸ ਤਰ੍ਹਾਂ ਲਾਣੇਦਾਰ ਨੂੰ ਘਰ ਚਲਾਉਣ ਦਾ ਫ਼ਿਕਰ ਹੁੰਦਾ ਹੈ, ਇਸੇ ਤਰ੍ਹਾਂ ਬਤੌਰ ਮੁੱਖ ਮੰਤਰੀ ਉਨ੍ਹਾਂ ਨੂੰ ਵੀ ਪੂਰੇ ਪੰਜਾਬ ਦੀ ਚਿੰਤਾਂ ਹੈ। ਅਸੀਂ ਮਾਵਾਂ ਅਤੇ ਭੈਣਾਂ ਨੂੰ 1,000 ਰੁਪਏ ਦੇਣ ਦਾ ਵਾਅਦਾ ਕੀਤਾ ਹੈ।ਜਿਸਨੂੰ ਅਗਲੇ ਬਜਟ ਵਿੱਚ ਪੂਰਾ ਕਰਨ ਜਾ ਰਹੇ ਹਾਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।









