👉ਪੰਜਾਬ ਸਰਕਾਰ ਨੇ ਜਾਂਚ ਲਈ ਗਠਤ ਕੀਤੀ 6 ਮੈਂਬਰੀ ਵਿਸ਼ੇਸ਼ ਜਾਂਚ ਟੀਮ
Amritsar News: ਪਿਛਲੇ ਕਈ ਸਾਲਾਂ ਤੋਂ ਸਿੱਖ ਹਲਕਿਆਂ ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ ਦੀ ਜਾਂਚ ਹੁਣ ਵਿਸ਼ੇਸ ਜਾਂਚ ਟੀਮ ਕਰੇਗੀ। ਪਿਛਲੇ ਦਿਨੀਂ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਵਿਰੁਧ ਦਰਜ਼ ਪਰਚੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਗੰਭੀਰ ਮਾਮਲੇ ਦੀ ਜਾਂਚ ਲਈ 6 ਮੈਂਬਰੀ ਵਿਸ਼ੇਸ ਜਾਂਚ ਟੀਮ ਦਾ ਗਠਨ ਕੀਤਾ ਹੈ।
ਇਹ ਵੀ ਪੜ੍ਹੋ ‘ਵੀਰ ਬਾਲ ਦਿਵਸ’; ਹਰਸਿਮਰਤ ਬਾਦਲ ਨੇ ਕੇਂਦਰ ਦੀ ਮਨਸ਼ਾ ‘ਤੇ ਚੁੱਕੇ ਸਵਾਲ
ਇਸ ਜਾਂਚ ਟੀਮ ਦੀ ਨਿਗਰਾਨੀ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ, ਜਦਕਿ ਵਿਜੀਲੈਂਸ ਦੇ ਏਆਈਜੀ ਜਗਤਪ੍ਰੀਤ ਸਿੰਘ ਇਸ ਟੀਮ ਦੇ ਮੁਖੀ ਹੋਣਗੇ। ਇਸ ਵਿਸ਼ੇਸ ਜਾਂਚ ਟੀਮ ਵਿਚ ਰਵਿੰਦਰਪਾਲ ਸਿੰਘ ਸੰਧੂ ਡੀਸੀਪੀ/ਇੰਵੈਸਟੀਗੇਸ਼ਨ, ਹਰਪਾਲ ਸਿੰਘ ਸੰਧੂ ਅਡੀਸ਼ਨਲ ਡੀਸੀਪੀ,ਗੁਰਬੰਸ ਸਿੰਘ ਬੈਂਸ ਐਸਪੀ/ਡੀ ਪਟਿਆਲਾ, ਏਸੀਪੀ ਲੁਧਿਆਣਾ ਬੇਅੰਤ ਜੁਨੇਜ਼ਾ ਅਤੇ ਹਰਮਿੰਦਰ ਸਿੰਘ ਏਸੀਪੀ ਅੰਮ੍ਰਿਤਸਰ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ ਪਿੰਡਾਂ ਦੇ ਵਿਕਾਸ ਨੂੰ ਗਤੀ ਦੇਣ ਲਈ ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਲੋਕਾਂ ‘ਚ ਵਿਚਰਨ ਦੀ ਮੁਹਿੰਮ ਜਾਰੀ
ਉਧਰ, SGPC ਨੇ ਇਸ ਮਾਮਲੇ ਨੂੰ ਧਾਰਮਿਕ ਕਰਾਰ ਦਿੰਦਿਆਂ ਸਰਕਾਰ ਦੀ ਦਖ਼ਲਅੰਦਾਜ਼ੀ ਦਾ ਵਿਰੋਧ ਕੀਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਰਕਾਰਾਂ ਵੱਲੋਂ ਧਰਮ ਅਤੇ ਧਾਰਮਿਕ ਸੰਸਥਾਵਾਂ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਦਖ਼ਲ ਦੇਣਾ ਨਾਂ ਸਿਰਫ਼ ਗੈਰ-ਜ਼ਰੂਰੀ ਹੈ, ਸਗੋਂ ਸਿੱਖ ਰਵਾਇਤਾਂ ਦੇ ਖ਼ਿਲਾਫ਼ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸਿੱਧੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਲਾਹੇ ਲਈ ਉਛਾਲਣਾ ਕਬੂਲਯੋਗ ਨਹੀਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







