Bathinda ‘ਚ ਕੰਧਾਂ ‘ ਤੇ ਲਿਖਿਆ “ਇੱਥੇ ਚਿੱਟਾ ਸ਼ਰੇਆਮ ਵਿਕਦਾ ਹੈ”

Date:

spot_img

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਦੀਆਂ ਕੰਧਾਂ ‘ਤੇ “ਇੱਥੇ ਚਿੱਟਾ ਸ਼ਰੇਆਮ ਵਿਕਦਾ ਹੈ”, ਲਿਖਿਆ ਗਿਆ ਹੈ। ਇਸ ਦੀਆਂ ਵੀਡੀਓ ਵੀ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਇਰਲ ਹੋ ਰਹੀਆਂ ਹਨ। ਘਟਨਾ ਦਾ ਪਤਾ ਚੱਲਦਾ ਹੀ ਥਾਣਾ ਮੋੜ ਦੇ ਪੁਲਸ ਐਕਟਿਵ ਹੋ ਗਈ ਹੈ। ਜਦਕਿ ਪਿੰਡ ਦੇ ਲੋਕਾਂ ਨੇ ਚਿੱਟੇ ਤੋਂ ਦੁਖੀ ਹੋ ਕੇ ਸਰਕਾਰ ਕੋਲੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਿਸੇ ਦੇ ਵੱਲੋਂ ਪਿੰਡ ਮੌੜ ਕਲਾਂ ਦੀਆਂ ਕੰਧਾਂ ਉੱਪਰ ਕਈ ਥਾਂ ਚਿੱਟਾ ਸ਼ਰੇਆਮ ਵਿਕਣ ਦੇ ਬਾਰੇ ਲਿਖਿਆ ਸੀ।ਇਸ ਦਾ ਪਤਾ ਜਦੋਂ ਪੁਲਿਸ ਨੂੰ ਲੱਗਿਆ ਤਾਂ ਪੁਲਿਸ ਮੁਲਾਜ਼ਮਾਂ ਨੇ ਇਨਾਂ ਨੂੰ ਮਿਟਾਉਣ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਇਸ ਦੌਰਾਨ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋ  Ludhiana ‘ਚ VIP ਵਿਆਹ ਸਮਾਗਮ ਦੌਰਾਨ ਚੱਲੀਆਂ ਗੋ+ਲੀਆਂ, ਦੋ ਜਣਿਆਂ ਦੀ ਹੋਈ ਮੌਤ ਤੇ ਕਈ ਜ਼ਖਮੀ

ਜਿਨਾਂ ਆਪਣੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕਣ ਦੇ ਦੋਸ਼ ਲਗਾਉਂਦਿਆਂ ਪੁਲਿਸ ਕੋਲੋਂ ਸਖਤ ਕਾਰਵਾਈ ਦੀ ਮੰਗ ਕੀਤੀ। ਉਧਰ ਥਾਣਾ ਮੋੜ ਦੇ ਐਸ ਐਚ ਓ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਚਿੱਟੇ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਥੋੜੇ ਸਮੇਂ ਦੌਰਾਨ ਹੀ ਦੋ ਦਰਜਨ ਦੇ ਕਰੀਬ ਪਰਚੇ ਦਰਜ ਕਰਨ ਤੋਂ ਇਲਾਵਾ ਇਸ ਪਿੰਡ ਵਿੱਚੋਂ ਸਵਾ 100 ਗ੍ਰਾਮ ਦੇ ਕਰੀਬ ਚਿੱਟਾ ਬਰਾਮਦ ਕੀਤਾ ਗਿਆ ਹੈ। ਉਹਨਾਂ ਦੱਸਿਆ ਪਿੰਡ ਦੇ ਲੋਕਾਂ ਦੀ ਸ਼ਿਕਾਇਤ ‘ਤੇ ਅੱਜ ਸਵੇਰ ਵੀ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਫਿਲਹਾਲ ਇਸ ਘਟਨਾ ਦੀ ਇਲਾਕੇ ਭਰ ਵਿੱਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...

CM Nayab Singh Saini ਸ੍ਰੀ ਰਾਮ ਕਥਾ ਦੇ ਸਮਾਪਨ ਸਮਾਰੋਹ ਵਿੱਚ ਹੋਏ ਸ਼ਾਮਲ, ਕਥਾ ਦਾ ਕੀਤਾ ਸਰਵਣ,ਯੱਗ ਵਿੱਚ ਦਿੱਤੀ ਆਹੂਤੀ

👉ਪ੍ਰਭੂ ਸ੍ਰੀ ਰਾਮ ਦਾ ਜੀਵਨ ਮਰਿਆਦਾ, ਫਰਜ਼ ਨਿਭਾਉਣ, ਤਿਆਗ...

ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਹੋਈ ਮੌ+ਤ, ਦੂਜਾ ਗੰਭੀਰ ਜ਼ਖਮੀ

Sangrur News:ਸੁਨਾਮ ਨੇੜੇ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ...

ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱ+ਗ ,ਜਾਨੀ ਨੁਕਸਾਨ ਤੋਂ ਬਚਾਅ

Jalandhar News:ਅੱਜ ਸਵੇਰੇ ਜਲੰਧਰ ਵਿੱਚ ਇੱਕ ਪੰਜਾਬ ਰੋਡਵੇਜ਼ ਦੀ...