👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ ਸਰਬਜੀਤ ਸਿੰਘ ਸਮਾਣਾ ਦਾ ਵਿਸ਼ੇਸ਼ ਸਨਮਾਨ
Mohali News : ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵੱਲੋਂ ਮੋਹਾਲੀ ਨਗਰ ਨਿਗਮ ਦੇ ਮੇਅਰ ਸ. ਸਰਬਜੀਤ ਸਿੰਘ ਸਮਾਣਾ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੁਸਾਇਟੀ ਵੱਲੋਂ ਕੀਤੇ ਸਨਮਾਨ ਲਈ ਧੰਨਵਾਦ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਾਹਰੋਂ ਮਿਲਣ ਵਾਲੇ ਸਨਮਾਨ ਆਪਣੀ ਥਾਂ ’ਤੇ ਹਨ, ਪਰ ਆਪਣੇ ਭਾਈਚਾਰੇ ਅਤੇ ਆਪਣੇ ਇਲਾਕੇ ਦੇ ਲੋਕਾਂ ਵੱਲੋਂ ਮਿਲਣ ਵਾਲੇ ਮਾਣ-ਸਤਿਕਾਰ ਦੀ ਕੋਈ ਕੀਮਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਇਸ ਮਾਣ-ਸਤਿਕਾਰ ਲਈ ਉਨ੍ਹਾਂ ਦਾ ਪਰਿਵਾਰ ਸੈਕਟਰ-70 ਦੇ ਵਸਨੀਕਾਂ ਦਾ ਹਮੇਸ਼ਾ ਰਿਣੀ ਰਹੇਗਾ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੇਅਰ ਬਣਨ ਨਾਲ ਸ. ਸਰਬਜੀਤ ਸਿੰਘ ਸਮਾਣਾ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ ਅਤੇ ਹੁਣ ਉਨ੍ਹਾਂ ਨੂੰ ਪੂਰੇ ਮੋਹਾਲੀ ਨਗਰ ਨਿਗਮ ਦੇ ਖੇਤਰ ਦੇ ਸਰਬਪੱਖੀ ਵਿਕਾਸ ਲਈ ਵੀ ਆਪਣੀ ਭੂਮਿਕਾ ਨਿਭਾਉਣੀ ਹੈ।
ਇਹ ਵੀ ਪੜ੍ਹੋ 👉ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ
ਉਨ੍ਹਾਂ ਕਿਹਾ ਕਿ ਸ. ਸਰਬਜੀਤ ਸਿੰਘ ਸਮਾਣਾ ਵੱਲੋਂ ਛੋਟੀ ਉਮਰ ਵਿੱਚ ਲਗਾਤਾਰ ਤੀਜੀ ਵਾਰ ਕੌਂਸਲਰ ਚੁਣੇ ਜਾਣ ਅਤੇ ਮੋਹਾਲੀ ਨਗਰ ਨਿਗਮ ਦੇ ਮੇਅਰ ਬਣਨ ’ਤੇ ਉਨ੍ਹਾਂ ਦਾ ਪਰਿਵਾਰ ਮੋਹਾਲੀ ਹਲਕੇ ਦੇ ਲੋਕਾਂ ਦਾ ਹਮੇਸ਼ਾ ਧੰਨਵਾਦੀ ਰਹੇਗਾ।ਵਿਧਾਇਕ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਹਾਲੀ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਲੌਂਗੀ ਤੋਂ ਬਾਵਾ ਵਾਈਟ ਹਾਊਸ ਵੱਲ ਜਾਂਦੀ ਸੜਕ ’ਤੇ ਨਵੀਂ ਸੀਵਰੇਜ ਲਾਈਨ ਪਾਈ ਗਈ ਸੀ ਅਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਇਸ ਕੰਮ ਨੂੰ ਮੁਕੰਮਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਇਹ ਸੀਵਰੇਜ ਲਾਈਨ ਬੰਦ ਹੋ ਜਾਂਦੀ ਤਾਂ ਮੋਹਾਲੀ ਵਿੱਚ ਪੈਦਾ ਹੋਣ ਵਾਲੀ ਸਥਿਤੀ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ 👉ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…
ਉਨ੍ਹਾਂ ਕਿਹਾ ਕਿ ਮੋਹਾਲੀ ਵਿੱਚ ਮੌਜੂਦ ਹੋਰ ਅੰਡਰਗਰਾਊਂਡ ਪਾਈਪਲਾਈਨਾਂ ਦੀ ਵੀ ਆਧੁਨਿਕ ਤਕਨੀਕ ਰਾਹੀਂ ਜਾਂਚ ਕਰਵਾਈ ਜਾ ਰਹੀ ਹੈ ਅਤੇ ਜਿੱਥੇ ਵੀ ਪਾਈਪਲਾਈਨਾਂ ਨੂੰ ਬਦਲਣ ਦੀ ਲੋੜ ਪਾਈ ਜਾਂਦੀ ਹੈ, ਉੱਥੇ ਉਨ੍ਹਾਂ ਨੂੰ ਤੁਰੰਤ ਬਦਲਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕੀਤਾ ਗਿਆ ਹੈ ਅਤੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਪਹੁੰਚਾਉਣ ਅਤੇ ਯੋਜਨਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਲੋਕਾਂ ਨੂੰ ਸਬੰਧਤ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾ ਰਹੀਆਂ ਹਨ।
ਇਹ ਵੀ ਪੜ੍ਹੋ 👉Mohali ਤੋਂ ਮੁੱਖ ਮੰਤਰੀ ਤੀਰਥ ਯੋਜਨਾ ਤਹਿਤ 22 ਵੀਂ ਬੱਸ ਰਵਾਨਾ,ਵਿਧਾਇਕ ਕੁਲਵੰਤ ਸਿੰਘ ਵੱਲੋਂ ਸਨੇਟਾ ਤੋਂ ਸ਼ਰਧਾਲੂਆਂ ਦੀ ਰਵਾਨਗੀ
ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੈਕਟਰ-70 ਵੱਲੋਂ ਕਰਵਾਏ ਗਏ ਇਸ ਸਨਮਾਨ ਸਮਾਰੋਹ ਦੌਰਾਨ ਮੈਡਮ ਰਵੀਦੀਪ ਰਾਣਾ, ਰਾਮਤੇਸ਼ ਸਿੰਘ ਬੈਂਸ, ਸੇਵਾਮੁਕਤ ਚੀਫ ਇੰਜੀਨੀਅਰ, ਜਸਪ੍ਰੀਤ ਕੌਰ, ਪ੍ਰਿੰਸੀਪਲ ਸਰਕਾਰੀ ਕਾਲਜ ਮੋਹਾਲੀ, ਐਡਵੋਕੇਟ ਟੀ.ਪੀ. ਸਿੰਘ, ਪ੍ਰਿਥੀ ਚੰਦ, ਸੇਵਾਮੁਕਤ ਆਈ.ਏ.ਐੱਸ., ਨਿਰਮਲ ਸਿੰਘ, ਸੇਵਾਮੁਕਤ ਚੀਫ ਇਲੈਕਟ੍ਰੀਕਲ ਇੰਜੀਨੀਅਰ ਪੰਜਾਬ, ਐਚ.ਪੀ. ਸਿੰਘ ਰਾਇਲ ਪ੍ਰਾਪਰਟੀ, ਐੱਸ.ਐੱਸ. ਘੁੰਮਣ, ਸੇਵਾਮੁਕਤ ਐਕਸੀਅਨ, ਆਰ.ਪੀ. ਸ਼ਰਮਾ, ਸੀਨੀਅਰ ਡਿਪਟੀ ਮੇਅਰ, ਹਰਪਾਲ ਸਿੰਘ ਚੰਨਾ, ਡਿਪਟੀ ਮੇਅਰ, ਕੁਲਦੀਪ ਸਿੰਘ ਸਮਾਣਾ, ਫੂਲਰਾਜ ਸਿੰਘ ਸਟੇਟ ਅਵਾਰਡੀ, ਰਣਦੀਪ ਸਿੰਘ, ਦਰਸ਼ਨ ਸਿੰਘ, ਸਤਵਿੰਦਰ ਸਿੰਘ, ਤਰਲੋਚਨ ਸਿੰਘ, ਜਸਪਾਲ ਸਿੰਘ, ਗੋਵੀ ਮਾਵੀ ਅਤੇ ਜਗਦੇਵ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



