Canada ‘ਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪੰਜਾਬੀਆਂ ਦੀ ਵਧੇਗੀ ਮੁਸ਼ਕਲ? ਹਜ਼ਾਰਾਂ ਲੋਕਾਂ ਨੂੰ ਡਿਪੋਰਟ ਕਰਨ ਦੀ ਤਿਆਰੀ!

Date:

spot_img

Canada News : ਕੈਨੇਡਾ ਰਹਿਣ ਦਾ ਸੁਪਨਾ ਦੇਖ ਕੇ ਗਏ ਪੰਜਾਬੀਆਂ ਲਈ ਇੱਕ ਵੱਡੀ ਚਿੰਤਾ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਜੇਕਰ ਤੁਸੀਂ ਵੀ ਕੈਨੇਡਾ ਵਿੱਚ ਬਿਨਾਂ ਕਿਸੇ ਕਾਨੂੰਨੀ ਇੰਮੀਗ੍ਰੇਸ਼ਨ ਸਟੇਟਸ ਦੇ ਰਹਿ ਰਹੇ ਹੋ ਤਾਂ ਸਾਵਧਾਨ ਹੋ ਜਾਓ! ਕਿਉਂਕਿ ਹੁਣ ਕੈਨੇਡਾ ਸਰਕਾਰ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਵਿਦੇਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਦੇਸ਼ ਵਿੱਚੋਂ ਬਾਹਰ ਕੱਢਣ ਦੀ ਪ੍ਰਕਿਰਿਆ ਤੇਜ਼ ਕਰ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ, ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਵੱਲੋਂ ਕੁੱਲ 16 ਹਜ਼ਾਰ 426 ਲੋਕਾਂ ਨੂੰ ਦੇਸ਼ ਵਿੱਚੋਂ ਡਿਪੋਰਟ ਕੀਤਾ ਜਾ ਚੁੱਕਾ ਹੈ। ਜਦਕਿ 52 ਹਜ਼ਾਰ 457 ਵਿਦੇਸ਼ੀ ਨਾਗਰਿਕਾਂ ਦੇ ਦੇਸ਼ ਨਿਕਾਲੇ ਦੀ ਕਾਰਵਾਈ ਅਜੇ ਅੰਤਿਮ ਪੜਾਅ ਵਿੱਚ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਕਾਰਵਾਈ ਵਿੱਚ ਭਾਰਤੀ ਨਾਗਰਿਕਾਂ ਦੀ ਗਿਣਤੀ ਵੀ ਲਗਾਤਾਰ ਚਰਚਾ ਵਿੱਚ ਹੈ।

ਇਹ ਵੀ ਪੜ੍ਹੋ 👉 ਇਹ ਚੀਜ਼ਾਂ ਘਰ ਲਿਆਉਣ ਨਾਲ ਆ ਸਕਦੀ ਹੈ ਕੰਗਾਲੀ, ਧਨਤੇਰਸ ਦੀ ਖਰੀਦਦਾਰੀ ਤੋਂ ਪਹਿਲਾਂ ਲਿਸਟ ‘ਚੋਂ ਤੁਰੰਤ ਕਰੋ ਬਾਹਰ

ਸਾਲ 2021 ਦੌਰਾਨ ਕੈਨੇਡਾ ਤੋਂ ਸਿਰਫ਼ 603 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਸੀ। ਪਰ ਮੌਜੂਦਾ ਸਾਲ ਦੀ ਰਫ਼ਤਾਰ ਨੂੰ ਦੇਖਦਿਆਂ ਇਹ ਗਿਣਤੀ ਕਾਫ਼ੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ ਇਸ ਦੌਰਾਨ 1,429 ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ਵਿੱਚੋਂ ਬਾਹਰ ਕੱਢਿਆ ਗਿਆ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਵਿੱਚ 40 ਫ਼ੀਸਦੀ ਤੋਂ ਵੱਧ ਭਾਰਤੀ ਨਾਗਰਿਕ ਸਨ।ਪਰ ਕੈਨੇਡਾ ਸਰਕਾਰ ਦਾ ਅਗਲਾ ਕਦਮ ਇਸ ਤੋਂ ਵੀ ਅਹਿਮ ਮੰਨਿਆ ਜਾ ਰਿਹਾ ਹੈ।ਦਰਅਸਲ, ਪਹਿਲੀ ਵਾਰ ਕੈਨੇਡਾ ਸਰਕਾਰ ਨੇ ਦੇਸ਼ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਦੀ ਅਸਲ ਗਿਣਤੀ ਪਤਾ ਕਰਨ ਲਈ ਵਿਸ਼ੇਸ਼ ਪ੍ਰਬੰਧ ਕਰਨ ਦਾ ਫ਼ੈਸਲਾ ਕੀਤਾ ਹੈ।ਇੰਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਦੇ ਅਨੁਮਾਨ ਮੁਤਾਬਕ, ਕੈਨੇਡਾ ਵਿੱਚ ਅਜਿਹੇ ਲੋਕਾਂ ਦੀ ਗਿਣਤੀ 5 ਲੱਖ ਤੋਂ 6 ਲੱਖ ਦੇ ਵਿਚਕਾਰ ਹੋ ਸਕਦੀ ਹੈ। ਹਾਲਾਂਕਿ ਵਿਰੋਧੀ ਧਿਰ ਦੇ ਆਗੂ ਪਿਅਰੇ ਪੌਇਲੀਐਵ ਇਸ ਗਿਣਤੀ ਨੂੰ 20 ਲੱਖ ਦੇ ਕਰੀਬ ਦੱਸ ਰਹੇ ਹਨ। ਯਾਨੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਅਤੇ ਵਿਰੋਧੀ ਧਿਰ ਦੇ ਅੰਕੜਿਆਂ ਵਿੱਚ ਵੱਡਾ ਫ਼ਰਕ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ 👉 ਭਾਰਤ ‘ਚ ਬਦਲਣ ਜਾ ਰਹੀ ਕਰੰਸੀ! ਪਲਾਸਟਿਕ ਨੋਟ ਬਾਜ਼ਾਰ ‘ਚ ਲਿਆਉਣ ਦੀ ਤਿਆਰੀ ਜ਼ੋਰਾਂ ‘ਤੇ, 10-20 ਰੁਪਏ ਦੇ ਪਲਾਸਟਿਕ ਨੋਟਾਂ ਦਾ ਹੋਵੇਗਾ ਟ੍ਰਾਇਲ

ਇਸ ਕੰਮ ਲਈ ਸਟੈਟਿਸਟਿਕਸ ਕੈਨੇਡਾ ਵੱਲੋਂ ਇੱਕ ਵਿਸ਼ੇਸ਼ ਯੂਨਿਟ ਵੀ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਂਟਰੀਅਲ ਯੂਨੀਵਰਸਿਟੀ ਦੇ ਡੈਮੋਗ੍ਰਾਫੀ ਵਿਭਾਗ ਦੇ ਮਾਹਿਰਾਂ ਨੂੰ ਵੀ ਇਸ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ। ਇਹ ਮਾਮਲਾ ਪਹਿਲਾਂ ਵੀ ਕਈ ਵਾਰ ਉੱਠ ਚੁੱਕਾ ਹੈ। ਬੀਤੇ ਮਾਰਚ ਮਹੀਨੇ ਕੈਨੇਡਾ ਦੀ ਆਡੀਟਰ ਜਨਰਲ ਨੇ ਵੀ ਇੰਮੀਗ੍ਰੇਸ਼ਨ ਟਰੈਕਿੰਗ ਸਿਸਟਮ ਵਿੱਚ ਕਮੀਆਂ ਵੱਲ ਧਿਆਨ ਦਿਵਾਇਆ ਸੀ।ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇਕਰ ਸਰਕਾਰ ਵੱਲੋਂ ਅਜਿਹੇ ਲੋਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਂਦੀ ਹੈ ਤਾਂ ਇਸ ਦਾ ਅਸਰ ਉਨ੍ਹਾਂ ਪੰਜਾਬੀਆਂ ‘ਤੇ ਕਿੰਨਾ ਪਵੇਗਾ, ਜਿਨ੍ਹਾਂ ਦਾ ਵੀਜ਼ਾ ਖ਼ਤਮ ਹੋ ਚੁੱਕਾ ਹੈ ਜਾਂ ਜਿਨ੍ਹਾਂ ਕੋਲ ਇਸ ਸਮੇਂ ਕੋਈ ਕਾਨੂੰਨੀ ਇੰਮੀਗ੍ਰੇਸ਼ਨ ਸਟੇਟਸ ਨਹੀਂ ਹੈ?ਫਿਲਹਾਲ ਅਜਿਹੇ ਲੋਕਾਂ ਲਈ ਆਪਣੀ ਇੰਮੀਗ੍ਰੇਸ਼ਨ ਸਥਿਤੀ ਦੀ ਜਾਂਚ ਕਰਨਾ ਅਤੇ ਕਿਸੇ ਮਾਨਤਾ ਪ੍ਰਾਪਤ ਇੰਮੀਗ੍ਰੇਸ਼ਨ ਮਾਹਿਰ ਤੋਂ ਸਲਾਹ ਲੈਣਾ ਬੇਹੱਦ ਜ਼ਰੂਰੀ ਹੈ।ਕੈਨੇਡਾ ਵਿੱਚ ਰਹਿ ਰਹੇ ਪੰਜਾਬੀਆਂ ਲਈ ਇਹ ਖ਼ਬਰ ਕਿੰਨੀ ਅਹਿਮ ਹੈ? ਆਪਣੀ ਰਾਏ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਕਸ਼ਯਪ ਸਮਾਜ ਦੀ ਗੌਰਵਸ਼ਾਲੀ ਪਰੰਪਰਾ ਸੇਵਾ, ਤਿਆਗ ਅਤੇ ਰਾਸ਼ਟਰਭਗਤੀ ਦੀ ਮਿਸਾਲ : CM Nayab Saini

👉ਪੰਜਾਬ ਦੇ ਧਰਮਕੋਟ ਵਿੱਚ ਬੋਲੇ ਮੁੱਖ ਮੰਤਰੀ : ਪੰਜਾਬ...

ਅਮਰੀਕਾ ਗ੍ਰੀਨ ਕਾਰਡ ਲਾਟਰੀ 2027 ‘ਤੇ ਫਿਰ ਲੱਗੀ ਰੋਕ! ਜਾਣੋ ਨਵਾਂ ਫ਼ੈਸਲਾ

America News : ਅਮਰੀਕਾ ਜਾਣ ਦਾ ਸੁਪਨਾ ਦੇਖ ਰਹੇ ਲੋਕਾਂ...