ਪਠਾਨਕੋਟ, 25 ਫਰਵਰੀ: ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ।ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ’ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ।
ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦੌਰਾਨ ਭਾਜਪਾਈਆਂ ਵੱਲੋਂ ਹਰਸਿਮਰਤ ਬਾਦਲ ਦਾ ਵਿਰੋਧ
ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ।
ਸਾਬਕਾ ਵਿਧਾਇਕ ਤੇ ਉਸਦੇ ਸਾਥੀ ਦਾ ਬੇਰਹਿਮੀ ਨਾਲ ਗੋ+ਲੀਆਂ ਮਾਰ ਕੇ ਕ+ਤਲ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ।
Share the post "ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇ: ਮੁੱਖ ਮੰਤਰੀ"