ਭਲਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਰਨਗੇ ਮੀਟਿੰਗ
Delhi News:ਲੰਘੀ 13-14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਨਜਦੀਕ ਇੱਕ ਢਾਬੇ ਦੇ ਬਾਹਰ ਹੋਏ ਵਿਵਾਦ ’ਚ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਪੰਜਾਬ ਪੁਲਿਸ ਵਲੋਂ ਕੀਤੀ ਕਥਿਤ ਕੁੱਟਮਾਰ ਦੇ ਮਾਮਲੇ ਵਿਚ ਅੱਜ ਐਤਵਾਰ ਨੂੰ ਕਰਨਲ ਦੇ ਪਰਿਵਾਰ ਵੱਲੋਂ ਦਿੱਲੀ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਦਾਅਵਾ ਕੀਤਾ ਕਿ ‘‘ ਰੱਖਿਆ ਮੰਤਰੀ ਰਾਜਨਾਥ ਸਿੰਘ ਦੁਆਰਾ ਉਨ੍ਹਾਂ ਦੇ ਮਸਲੇ ਨੂੰ ਗੰਭੀਰਤਾ ਨਾਲ ਸੁਣਿਆ ਤੇ ਇਨਸਾਫ਼ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ ਜਲੰਧਰ ’ਚ ਤੜਕਸਾਰ ਵਾਪਰਿਆਂ ਭਿਆ.ਨਕ ਹਾਦਸਾ;ਦੋ ਦੋਸਤਾਂ ਦੀ ਹੋਈ ਮੌ+ਤ, ਦੋ ਗੰਭੀਰ ਜਖ਼.ਮੀ
’’ ਸ਼੍ਰੀਮਤੀ ਬਾਠ ਨੇ ਇਹ ਵੀ ਕਿਹਾ ਕਿ ਮੁਲਾਕਾਤ ਦੌਰਾਨ ਕੇਂਦਰੀ ਰੱਖਿਆ ਮੰਤਰੀ ਨੇ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰੇ, ਇਸਦੇ ਲਈ ਵੀ ਯਕੀਨੀ ਬਣਾਉਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਸਨੂੰ ਪੰਜਾਬ ਪੁਲਿਸ ਉਪਰ ਯਕੀਨ ਨਹੀਂ ਹੈ, ਜਿਸਦੇ ਚੱਲਦੇ ਉਹ ਆਪਣੇ ਪਤੀ ਤੇ ਪੁੱਤਰ ਉਪਰ ਹੋਏ ਹਮਲੇ ਦੀ ਜਾਂਚ ਕੇਂਦਰੀ ਏਜੰਸੀ ਤੋਂ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਭਲਕੇ ਸੋਮਵਾਰ ਨੂੰ ਉਹ ਇਹੀ ਉਮੀਦ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਨਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਕਰਨਲ ਬਾਠ ਦੀ ਕੁੱਟਮਾਰ ਦਾ ਮਾਮਲਾ; ਪ੍ਰਵਾਰ ਨੇ ਕੀਤੀ ਰੱਖਿਆ ਮੰਤਰੀ ਨਾਲ ਮੁਲਾਕਾਤ"