Thursday, April 16, 2026
spot_img
spot_img

ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਬਣਾ ਸਕਦੇ ਹਨ ਸੁਨਹਿਰੀ:ਡਿਪਟੀ ਕਮਿਸ਼ਨਰ

Date:

spot_img

👉ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ,ਸੁਚੱਜਾ ਪ੍ਰਸ਼ਾਸਨ ਸਪਤਾਹ ਤਹਿਤ ਸੈਮੀਨਾਰ ਆਯੋਜਿਤ
ਬਠਿੰਡਾ, 23 ਦਸੰਬਰ : ਸਖ਼ਤ ਮਿਹਨਤ ਨਾਲ ਅਧਿਆਪਕ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾ ਸਕਦੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਸੁਚੱਜਾ ਪ੍ਰਸ਼ਾਸਨ ਸਪਤਾਹ ਜੋ ਕਿ 19 ਦਸੰਬਰ 2024 ਤੋਂ 24 ਦਸੰਬਰ 2024 ਤੱਕ ਮਨਾਇਆ ਜਾ ਰਿਹਾ ਹੈ ਦੇ ਮੱਦੇਨਜ਼ਰ ਕਰਵਾਏ ਗਏ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਧਿਆਪਕਾਂ ਨੂੰ ਹਮੇਸ਼ਾ ਹੀ ਖੁਦ ਮੋਟੀਵੇਟ ਰਹਿਣ ਦੇ ਨਾਲ-ਨਾਲ ਹੋਰਨਾਂ ਅਧਿਆਪਕਾਂ ਤੋਂ ਵੀ ਕੁੱਝ ਨਾ ਕੁੱਝ ਸਿਖਦੇ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ Jalandhar News: ਆਪ ਨੇ ਕਾਂਗਰਸ ਤੇ ਭਾਜਪਾ ਵਿਚ ਲਗਾਈ ਸੰਨ , ਕਈ ਅਜਾਦ ਕੋਂਸਲਰਾਂ ਨੇ ਵੀ ਚੁੱਕਿਆ ਝਾੜੂ

ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਵਿੱਚ ਬੱਚਿਆਂ ਦੇ ਭਵਿੱਖ ਵਿਚ ਸੁਨਹਿਰੀ ਤਬਦੀਲੀਆਂ ਲਿਆ ਸਕਦੇ ਹਨ। ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਉਮੀਦ ਜਤਾਈ ਕਿ ਅਧਿਆਪਕ ਹੋਰ ਸਖ਼ਤ ਮੇਹਨਤ ਕਰਕੇ ਬੱਚਿਆਂ ਦਾ ਭਵਿੱਖ ਸੁਧਾਰਨ ਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਸਰਕਾਰੀ ਸਕੂਲਾਂ ਅਤੇ ਬੱਚਿਆਂ ਦੀ ਨੁਹਾਰ ਬਦਲਣ ਲਈ ਅਧਿਆਪਕ ਵਧੀਆ ਪਰਪੋਸ਼ਲ ਬਣਾਕੇ ਭੇਜਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਭਰ ਚ ਜਿਹੜੇ 14 ਸਕੂਲਾਂ ਦੀ ਵਧੀਆ ਪਰਪੋਜ਼ਲ ਲਈ ਚੋਣ ਹੋਵੇਗੀ ਉਨ੍ਹਾਂ ਸਕੂਲਾਂ ਨੂੰ ਸਪੈਸ਼ਲ ਗ੍ਰਾਂਟ ਦੇਣ ਦੇ ਨਾਲ-ਨਾਲ ਅਧਿਆਪਕਾਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਬੇਮਿਸਾਲ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦੀ ਰਹੇਗੀ: ਮੁੱਖ ਮੰਤਰੀ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਡਿਵੈਲਪਮੈਂਟ ਫੈਲੋ (ਡੀਡੀਐਫ), ਸਾਂਝੀ ਸਿੱਖਿਆ ਅਤੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਬੇਹਤਰ ਬਨਾਉਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੁੰ ਮੁਬਾਰਕਬਾਦ ਵੀ ਦਿੱਤੀ ਅਤੇ ਵਧੀਆ ਕਾਰਗੁਜਾਰੀ ਵਾਲੇ ਸਕੂਲਾਂ ਅਤੇ ਅਧਿਆਪਕਾਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਡੀਡੀਐਫ ਸੁਜੀਤ ਕਿਸ਼ਨ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮਹਿੰਦਰ ਪਾਲ, ਜ਼ਿਲ੍ਹਾ ਕੁਆਰਡੀਨੇਟਰ ਸੇਵਾ ਕੇਂਦਰ ਮੁਕੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਕੂਲਾਂ ਦੇ ਅਧਿਆਪਕ ਆਦਿ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...