👉ਪੰਜਾਬ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ, ਤੀਰਥ ਯਾਤਰੀਆਂ ਲਈ ਪੂਰੇ ਪ੍ਰਬੰਧ : ਅਮਰਦੀਪ ਸਿੰਘ ਰਾਜਨ
Bathinda News: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਵਲੋਂ ਨੇੜੇ ਡੀ.ਡੀ. ਮਿੱਤਲ ਟਾਵਰ ਅਤੇ ਲਾਲ ਸਿੰਘ ਨਗਰ ਤੋਂ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਕੀਤਾ।ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਯਾਤਰੀਆਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਇਹ ਵੀ ਪੜ੍ਹੋ Vigilance Bureau ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ Sub Inspector ਰੰਗੇ ਹੱਥੀਂ ਕਾਬੂ
ਉਨ੍ਹਾ ਕਿਹਾ ਕਿ ਇਹ ਯੋਜਨਾ ਲੋਕਾਂ ਨੂੰ ਆਪਸੀ ਭਾਈਚਾਰੇ, ਏਕਤਾ ਅਤੇ ਸ਼ਾਂਤੀ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪਵਿੱਤਰ ਸਥਾਨਾਂ ਦੀ ਯਾਤਰਾ ਦੇ ਚਾਹਵਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ।ਇਸ ਦੌਰਾਨ ਸ. ਅਮਰਦੀਪ ਸਿੰਘ ਰਾਜਨ ਚੇਅਰਮੈਨ ਸੈਂਟਰਲ ਕੋਆਪ੍ਰੇਟਿਵ ਬੈਂਕ ਬਠਿੰਡਾ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਸਹਿਣਸ਼ੀਲਤਾ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਰਿਹਾਇਸ਼, ਭੋਜਨ ਅਤੇ ਸੁਰੱਖਿਆ ਦਾ ਪੂਰਾ ਪ੍ਰਬੰਧ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਬਜ਼ੁਰਗ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


