ਪੰਜਾਬ ਸਰਕਾਰ ਦੇ ਯਤਨਾਂ ਨਾਲ ਰੇਸ਼ਮ ਉਦਯੋਗ ਹੋਣ ਲੱਗਾ ਪ੍ਰਫੁੱਲਤ,ਕਿਸਾਨ ਆਰਥਿਕ ਤੌਰ ਤੇ ਹੋ ਰਹੇ ਮਜ਼ਬੂਤ

Date:

spot_img

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਰੇਸ਼ਮ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਰਾਜ ਨੇ ਰੇਸ਼ਮ ਉਤਪਾਦਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਅਤੇ ਰਾਜ ਦੇ ਆਰਥਿਕਤਾ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨਾ ਹੈ।ਇਕ ਮਹੱਤਵਪੂਰਨ ਪਹਿਲਕਦਮੀ ਕਿਸਾਨ ਭਵਨ, ਚੰਡੀਗੜ੍ਹ ਵਿਖੇ ‘ਸਿਲਕ ਮਾਰਕ ਐਕਸਪੋ 2024’ ਦਾ ਆਯੋਜਨ ਕਰਨਾ ਸੀ। ਮੰਤਰੀ ਮੋਹਿੰਦਰ ਭਗਤ ਦੁਆਰਾ ਉਦਘਾਟਨ ਕੀਤੇ ਗਏ ਇਸ ਸਮਾਗਮ ਨੇ ਰੇਸ਼ਮ ਦੀ ਖੇਤੀ ਪ੍ਰਤੀ ਰਾਜ ਦੀ ਵਚਨਬੱਧਤਾ ਨੂੰ ਦਰਸਾਇਆ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਲਈ ਇੱਕ ਪਲੇਟਫਾਰਮ ਪ੍ਰਦਾਨ ਕੀਤਾ।

ਇਹ ਵੀ ਪੜ੍ਹੋ  ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਇਸ ਮੌਕੇ ਮੰਤਰੀ ਨੇ “ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੀ ਸਫ਼ਰ” ਸਿਰਲੇਖ ਵਾਲਾ ਇੱਕ ਬਰੋਸ਼ਰ ਵੀ ਜਾਰੀ ਕੀਤਾ ਜਿਸ ਵਿੱਚ ਇਸ ਖੇਤਰ ਦੇ ਵਿਕਾਸ ਅਤੇ ਪ੍ਰਾਪਤੀਆਂ ਨੂੰ ਦਰਸਾਈਆਂ ਗਈਆਂ ਸਨ।ਮੰਤਰੀ ਮੋਹਿੰਦਰ ਭਗਤ ਨੇ ਰੇਸ਼ਮ ਦੀ ਖੇਤੀ ਰਾਹੀਂ ਪੇਂਡੂ ਸਸ਼ਕਤੀਕਰਨ ਕਰਨ ਲਈ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦਿਆਂ ਕਿਹਾ ਕਿ ਸਰਕਾਰੀ ਯਤਨਾਂ ਨਾਲ ਪੰਜਾਬ ਵਿੱਚ ਕੋਕੂਨ ਦੀ ਕੀਮਤ 550 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 1,250 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ ਜਿਸ ਨਾਲ ਰੇਸ਼ਮ ਦੀ ਖੇਤੀ ਕਰਨ ਵਾਲੇ ਕਿਸਾਨਾਂ ਖਾਸ ਕਰਕੇ ਰੇਸ਼ਮ ਦੀ ਖੇਤੀ ਵਿੱਚ ਲੱਗੀਆਂ ਔਰਤਾਂ ਲਈ ਉਚਿਤ ਮੁਆਵਜ਼ਾ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕੋਕੂਨ ਦਾ ਸਾਲਾਨਾ ਉਤਪਾਦਨ 29,000 ਕਿਲੋਗ੍ਰਾਮ ਤੱਕ ਪਹੁੰਚ ਗਿਆ ਹੈ। ਡਲਹੌਜ਼ੀ ਵਿੱਚ ਰੇਸ਼ਮਕੀਟ ਬੀਜ ਉਤਪਾਦਨ ਕੇਂਦਰ ਦੀ ਮੁੜ ਸਰਗਰਮੀ ਦਾ ਉਦੇਸ਼ ਕਿਸਾਨਾਂ ਵਿੱਚ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾ ਨੂੰ ਘੱਟ ਕੀਮਤਾਂ ‘ਤੇ ਉੱਚ-ਗੁਣਵੱਤਾ ਵਾਲੇ ਰੇਸ਼ਮਕੀਟ ਬੀਜ ਮੁੱਹਈਆ ਕਰਾਉਣਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਉਨ੍ਹਾ ਜ਼ਿਕਰ ਕੀਤਾ ਕਿ ਰਾਜ ਨੂੰ ਸਕੋਚ ਨੈਸ਼ਨਲ ਅਵਾਰਡ 2024 ਵਿੱਚ “ਰੇਸ਼ਮ ਦੀ ਖੇਤੀ ਰਾਹੀਂ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ” ਪ੍ਰੋਜੈਕਟ ਲਈ ਸਿਲਵਰ ਅਵਾਰਡ ਨਾਲ ਮਾਨਤਾ ਮਿਲੀ ਹੈ ਜੋ ਕਿ ਔਰਤਾਂ ਦੇ ਸਸ਼ਕਤੀਕਰਨ ਅਤੇ ਸਮਾਜਿਕ-ਆਰਥਿਕ ਵਿਕਾਸ ‘ਤੇ ਸਕਾਰਾਤਮਕ ਪ੍ਰਭਾਵ ਨੂੰ ਉਜਾਗਰ ਕਰਦਾ ਹੈ।ਮੰਤਰੀ ਮੋਹਿੰਦਰ ਭਗਤ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਜਲਦੀ ਹੀ ਇੱਕ ਵਿਸ਼ੇਸ਼ “ਪੰਜਾਬ ਸਿਲਕ” ਬ੍ਰਾਂਡ ਸ਼ੁਰੂ ਕਰੇਗੀ । ਰੇਸ਼ਮ ਰੀਲਿੰਗ ਯੂਨਿਟਾਂ ਅਤੇ ਕੋਕੂਨ ਸਟੋਰੇਜ ਸਹੂਲਤਾਂ ਸਥਾਪਤ ਕਰਨ ਦੀ ਯੋਜਨਾ ਵੀ ਬਣਾਈ ਰਹੀ ਹੈ ਤਾਂ ਜੋ ਕਿਸਾਨਾਂ ਦੀ ਆਮਦਨ ਵਾਧਾ ਸਕੇ। ਸੂਬਾ ਸਰਕਾਰ ਦੀਆਂ ਇਹ ਪਹਿਲਕਦਮੀਆਂ ਰੇਸ਼ਮ ਦੀ ਖੇਤੀ ਨੂੰ ਹੁਲਾਰਾ ਦੇਣ, ਪੇਂਡੂ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਅਤੇ ਪੰਜਾਬ ਵਿੱਚ ਰੇਸ਼ਮ ਦੀ ਖੇਤੀ ਦੇ ਖੇਤਰ ਨੂੰ ਉੱਚਾ ਚੁੱਕਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

 

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...