Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

ਕਰ ਵਿਭਾਗ ਵੱਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਨੌਸਰਬਾਜ਼ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਕਾਬੂ

4 Views

ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 18 ਫਰਵਰੀ: ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਨੂੰ 25 ਜਨਵਰੀ 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ।

ਪੰਜਾਬ ਭਾਜਪਾ ਲਈ ਨਵੀਂ ਬਿਪਤਾ: ਹੁਣ ਭਾਜਪਾ ਦੇ ਸਮੂਹ ਆਗੂਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ

ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ ਫਤਿਹਗੜ੍ਹ ਸਾਹਿਬ ਦੀ ਬੇਨਤੀ ‘ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

Big Breaking: ਪੰਜਾਬ ਦਾ ਚਰਚਿਤ ਗੈਂਗਸਟਰ ਕਾਲਾ ਧਨੌਲਾ ਪੁਲਿਸ ਮੁਕਾਬਲੇ ’ਚ ਹਲਾਕ

ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ।ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ ‘ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।

 

Related posts

ਸਟੇਟ ਬੈਂਕ ਦਿਵਸ ਮੌਕੇ ਸਥਾਨਕ ਮੁੱਖ ਦਫਤਰ ਵਿਖੇ ਲਗਾਇਆ ਖੂਨਦਾਨ ਕੈਂਪ

punjabusernewssite

ਬਠਿੰਡਾ ਵਿਖੇ ਯੂਪੀਵੀਸੀ ਅਤੇ ਐਲੂਮੀਨੀਅਮ ਦੇ ਦਰਵਾਜ਼ੇ ਅਤੇ ਖਿੜਕੀ ਪ੍ਰਣਾਲੀਆਂ ਲਈ ਸੀਐਨਸੀ ਤਕਨਾਲੋਜੀ ਨਾਲ ਉੱਨਤ ਸੈੱਟਅੱਪ ਦਾ ਉਦਘਾਟਨ

punjabusernewssite

ਉਦਯੋਗਾਂ ਦੀ ਮੰਗ ਅਨੁਸਾਰ ਸ਼ੁਰੂ ਕੀਤੇ ਜਾਣਗੇ ਹੁਨਰ ਵਿਕਾਸ ਦੇ ਕੋਰਸ : ਡਿਪਟੀ ਕਮਿਸ਼ਨਰ

punjabusernewssite