ਤੇਲ ਦੀਆਂ ਕੀਮਤਾਂ ’ਚ ਵਾਧੇ ਨਾਲ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਇਆ: ਬਾਜਵਾ

Date:

spot_img

ਚੰਡੀਗੜ੍ਹ, 5 ਸਤੰਬਰ: ਮੰਤਰੀ ਮੰਡਲ ਵੱਲੋਂ ਮਾਲੀਆ ਵਧਾਉਣ ਦੇ ਮਕਸਦ ਨਾਲ ਆਮ ਲੋਕਾਂ ਦੀਆਂ ਜੇਬਾਂ ਨੂੰ ਖੋਰਾ ਲਾਉਣ ਦੇ ਐਲਾਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ’ਆਪ’ ਸਰਕਾਰ ਨੇ ਆਪਣੇ ਹੁਣ ਤੱਕ ਦੇ ਸਭ ਤੋਂ ਬੇਰਹਿਮ ਕਦਮ ਚੁੱਕਦਿਆਂ ਪਰਚੂਨ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ ਅਤੇ ਘਰੇਲੂ ਖਪਤਕਾਰ, ਜਿਨ੍ਹਾਂ ਦਾ ਲੋਡ 7 ਕਿੱਲੋ ਵਾਟ ਤੱਕ ਹੈ, ਨੂੰ ਸਬਸਿਡੀ ਵਾਲੀ ਬਿਜਲੀ ਦੇਣ ਦੀ ਸਕੀਮ ਵੀ ਵਾਪਸ ਲੈ ਲਈ ਹੈ। ਪੈਟਰੋਲ ਦੀ ਕੀਮਤ ਵਿੱਚ 0.61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.92 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਬਾਜਵਾ ਨੇ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨਾਲ ਨਾ ਸਿਰਫ਼ ਕਿਸਾਨਾਂ ਨੂੰ ਭਾਰੀ ਕੀਮਤ ਚੁਕਾਉਣੀ ਪਵੇਗੀ ਬਲਕਿ ਮਹਿੰਗਾਈ ਵੀ ਵਧੇਗੀ।

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਤਾਲਮੇਲ ਕਮੇਟੀ ਦਾ ਗਠਨ

ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਮਾਲੀਆ ਵਧਾਉਣ ਦੇ ਬਹਾਨੇ ’ਆਪ’ ਸਰਕਾਰ ਆਮ ਲੋਕਾਂ ’ਤੇ ਬੋਝ ਪਾ ਰਹੀ ਹੈ। ਇਸ ਤੱਥ ਦੇ ਬਾਵਜੂਦ, ਉਨ੍ਹਾਂ ਨੇ ਹੋਰ ਸਰੋਤਾ ਤੋਂ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਜਿਸ ਵਿੱਚ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ 34,000 ਕਰੋੜ ਰੁਪਏ ਸ਼ਾਮਲ ਹਨ। ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ’ਆਪ’ ਸਰਕਾਰ ਅਰਥਵਿਵਸਥਾ ਨੂੰ ਸੰਭਾਲ ਰਹੀ ਹੈ, ਉਹ ਦਰਸਾਉਂਦੀ ਹੈ ਕਿ ’ਆਪ’ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਤੇਜ਼ੀ ਨਾਲ ਦੀਵਾਲੀਆ ਹੋਣ ਵੱਲ ਵਧ ਰਿਹਾ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ’ਆਪ’ ਸਰਕਾਰ ਆਪਣੇ ਜਾਅਲੀ ਪ੍ਰਚਾਰ ’ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ’ਚੋਂ ਸਾਲਾਨਾ 750 ਕਰੋੜ ਰੁਪਏ ਬਰਬਾਦ ਕਰ ਰਹੀ ਹੈ।

 

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...