ਲਾਡੋ ਲਕਸ਼ਮੀ ਯੋਜਨਾ ਦੀਆਂ ਲਾਭਪਾਤਰੀ ਔਰਤਾਂ ਨੂੰ ਕਿਸੇ ਹੋਰ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ: ਮੁੱਖ ਮੰਤਰੀ

Date:

spot_img

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ, ਜਲਦੀ ਹੀ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੂੰ ਵੀ ਮਿਲੇਗਾ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਲਾਭ
Haryana News : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਹੈ ਅਤੇ ਇਸ ਯੋਜਨਾ ਦਾ ਲਾਭ ਲੈਣ ਵਾਲੀ ਜਾਂ ਇਸ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੀ ਕਿਸੇ ਵੀ ਮਾਂ-ਭੈਣ ਨੂੰ ਕਿਸੇ ਵੀ ਹੋਰ ਸਰਕਾਰੀ ਯੋਜਨਾ ਦੇ ਲਾਭ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਦਾ ਲਾਭ ਲੈਣ ਲਈ ਪਹਿਲਾਂ ਪਰਿਵਾਰ ਦੀ ਵੱਧ ਤੋਂ ਵੱਧ ਆਮਦਨ 1 ਲੱਖ ਰੁਪਏ ਹੋਣ ਦੀ ਸ਼ਰਤ ਸੀ ਜਿਸ ਨੂੰ ਹੁਣ ਵਧਾ ਕੇ 1.80 ਲੱਖ ਰੁਪਏ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਦੱਸਿਆ ਕਿ ਕੁਝ ਵਿਰੋਧੀ ਪਾਰਟੀਆਂ ਦੇ ਨੇਤਾ ਔਰਤਾਂ ਵਿੱਚ ਇਹ ਭਰਮ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਜੇਕਰ ਔਰਤਾਂ ਨੇ ਲਾਡੋ ਲਕਸ਼ਮੀ ਯੋਜਨਾ ਲਈ ਰਜਿਸਟ੍ਰੇਸ਼ਨ ਕੀਤੀ ਤਾਂ ਉਨ੍ਹਾਂ ਦੇ ਹੋਰ ਪੈਨਸ਼ਨ ਵਰਗੇ ਲਾਭ ਬੰਦ ਹੋ ਜਾਣਗੇ, ਪਰ ਇਸ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ। ਲਾਡੋ ਲਕਸ਼ਮੀ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾਉਣ ਜਾਂ ਇਸ ਯੋਜਨਾ ਦਾ ਲਾਭ ਲੈਣ ਵਾਲੀਆਂ ਸਾਰੀਆਂ ਮਾਵਾਂ-ਭੈਣਾਂ ਨੂੰ ਹੋਰ ਸਾਰੀਆਂ ਯੋਜਨਾਵਾਂ ਦੇ ਲਾਭ ਪਹਿਲਾਂ ਦੀ ਤਰ੍ਹਾਂ ਹੀ ਮਿਲਦੇ ਰਹਿਣਗੇ।

ਇਹ ਵੀ ਪੜ੍ਹੋ 👉ਡਬਲ ਇੰਜਣ ਸਰਕਾਰ ਤਿਗੁਣੀ ਰਫ਼ਤਾਰ ਨਾਲ ਕਰਵਾ ਰਹੀ ਹੈ ਹਰਿਆਣਾ ਦਾ ਵਿਕਾਸ: ਮੁੱਖ ਮੰਤਰੀ

ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਉਨ੍ਹਾਂ ਵੱਲੋਂ ਲਏ ਗਏ 217 ਸੰਕਲਪਾਂ ਵਿੱਚ ਇਹ ਇੱਕ ਸੰਕਲਪ ਵੀ ਸ਼ਾਮਲ ਸੀ ਕਿ ਸਰਕਾਰ ਬਣਦਿਆਂ ਹੀ ਗ਼ਰੀਬ ਪਰਿਵਾਰਾਂ ਦੀਆਂ ਮਾਵਾਂ-ਭੈਣਾਂ ਨੂੰ ਪ੍ਰਤੀ ਮਹੀਨਾ 2100 ਰੁਪਏ ਦੀ ਆਰਥਿਕ ਮਦਦ ਸ਼ੁਰੂ ਕੀਤੀ ਜਾਵੇਗੀ। ਸਰਕਾਰ ਬਣਨ ਤੋਂ ਬਾਅਦ ਪਹਿਲੇ ਹੀ ਬਜਟ ਵਿੱਚ ਉਨ੍ਹਾਂ ਨੇ ਇਸ ਯੋਜਨਾ ਲਈ 5000 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਅਤੇ 1 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਮਾਵਾਂ-ਭੈਣਾਂ ਨੂੰ 2100 ਰੁਪਏ ਦੇਣੇ ਸ਼ੁਰੂ ਕੀਤੇ। ਇਸ ਸਮੇਂ ਪ੍ਰਦੇਸ਼ ਦੀਆਂ ਲਗਭਗ 10 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਇਸ ਯੋਜਨਾ ਤਹਿਤ 2000 ਕਰੋੜ ਰੁਪਏ ਤੋਂ ਵੱਧ ਦੀ ਰਕਮ ਭਿਜਵਾਈ ਜਾ ਚੁੱਕੀ ਹੈ। ਇੰਨਾ ਹੀ ਨਹੀਂ, ਸਰਕਾਰ ਨੇ ਆਪਣੇ ਦੂਜੇ ਬਜਟ ਵਿੱਚ ਇਸ ਯੋਜਨਾ ਤਹਿਤ 6500 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਸ ਯੋਜਨਾ ਵਿੱਚ 1.80 ਲੱਖ ਰੁਪਏ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ ਮਾਵਾਂ-ਭੈਣਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਲਈ ਜਲਦੀ ਹੀ ਰਜਿਸਟ੍ਰੇਸ਼ਨ ਪੋਰਟਲ ਖੋਲ੍ਹਿਆ ਜਾਵੇਗਾ। ਉਨ੍ਹਾਂ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਦਾ ਪੋਰਟਲ ਖੁੱਲ੍ਹਣ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪ੍ਰਤੀ ਮਹੀਨਾ 2100 ਰੁਪਏ ਦੀ ਆਰਥਿਕ ਸਹਾਇਤਾ ਪ੍ਰਾਪਤ ਕਰਨ।

ਇਹ ਵੀ ਪੜ੍ਹੋ 👉ਯੁਵਾ ਸ਼ਕਤੀ ਦੇ ਸੰਕਲਪ ਨਾਲ ਨਸ਼ਾਮੁਕਤ ਬਣੇਗਾ ਹਰਿਆਣਾ: ਸ਼੍ਰੀ ਨਾਇਬ ਸਿੰਘ ਸੈਣੀ

ਸ੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਇਸ ਯੋਜਨਾ ਦਾ ਉਦੇਸ਼ ਔਰਤਾਂ ਨੂੰ ਆਰਥਿਕ ਸਹਾਰਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਪਰਿਵਾਰ ਦੀ ਆਰਥਿਕ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨਾ ਹੈ। ਆਮਦਨ ਸੀਮਾ ਵਿੱਚ ਵਾਧੇ ਨਾਲ ਵੱਡੀ ਗਿਣਤੀ ਵਿੱਚ ਵਾਧੂ ਔਰਤਾਂ ਦੇ ਇਸ ਯੋਜਨਾ ਨਾਲ ਜੁੜਨ ਦਾ ਰਾਹ ਪੱਧਰਾ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਸਿਰਫ਼ ਆਰਥਿਕ ਸਹਾਇਤਾ ਦੇਣ ਵਾਲੀ ਯੋਜਨਾ ਨਹੀਂ ਹੈ, ਸਗੋਂ ਇਹ ਸੂਬੇ ਦੀਆਂ ਔਰਤਾਂ ਦੇ ਆਤਮਵਿਸ਼ਵਾਸ ਅਤੇ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਵੀ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੀਆਂ ਔਰਤਾਂ ਨੂੰ ਸਹਾਇਤਾ ਦਾ ਲਾਭ ਸਿੱਧੇ ਤੌਰ ‘ਤੇ ਮਿਲੇ। ਕਿਸੇ ਵੀ ਪਰਿਵਾਰ ਦੀ ਆਰਥਿਕ ਮਜ਼ਬੂਤੀ ਵਿੱਚ ਔਰਤ ਦੀ ਭੂਮਿਕਾ ਮਹੱਤਵਪੂਰਨ ਹੁੰਦੀ ਹੈ। ਜਦੋਂ ਔਰਤ ਕੋਲ ਆਪਣੇ ਪੱਧਰ ‘ਤੇ ਆਰਥਿਕ ਸਾਧਨ ਉਪਲਬਧ ਹੁੰਦੇ ਹਨ ਤਾਂ ਉਸ ਦਾ ਆਤਮਵਿਸ਼ਵਾਸ ਵਧਦਾ ਹੈ ਅਤੇ ਪਰਿਵਾਰ ਦੇ ਸਮਾਜਿਕ ਅਤੇ ਆਰਥਿਕ ਵਿਕਾਸ ‘ਤੇ ਵੀ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਦੀਨਦਿਆਲ ਲਾਡੋ ਲਕਸ਼ਮੀ ਯੋਜਨਾ ਇਸੇ ਸੋਚ ਨੂੰ ਅੱਗੇ ਵਧਾਉਂਦੀ ਹੈ। ਸਰਕਾਰ ਦਾ ਸੁਨੇਹਾ ਸਾਫ਼ ਹੈ – ਔਰਤ ਸਸ਼ਕਤ ਹੋਵੇਗੀ ਤਾਂ ਪਰਿਵਾਰ ਮਜ਼ਬੂਤ ਹੋਵੇਗਾ ਅਤੇ ਪਰਿਵਾਰ ਮਜ਼ਬੂਤ ਹੋਵੇਗਾ ਤਾਂ ਹਰਿਆਣਾ ਹੋਰ ਮਜ਼ਬੂਤ ਬਣੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਰਕਾਰ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ‘ਤੇ ਦੇ ਰਹੀ ਹੈ ਜ਼ੋਰ – ਮੁੱਖ ਮੰਤਰੀ

👉ਵਿਦਿਆਰਥੀਆਂ ਲਈ 5 ਲੱਖ ਡਾਟਾ ਸਿਮ ਖਰੀਦਣ ਨੂੰ ਮਨਜ਼ੂਰੀ 👉ਮੁੱਖ...

Amritsar ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ:...