WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ

ਸਵੈ ਰੋਜ਼ਗਾਰ ਰਾਹੀਂ ਮਹਿਲਾਵਾਂ ਕਰ ਸਕਦੀਆਂ ਹਨ ਆਪਣੀ ਆਮਦਨ ਚ ਵਾਧਾ : ਡਿਪਟੀ ਕਮਿਸ਼ਨਰ
ਪਹਿਲ ਆਜੀਵਿਕਾ ਹੌਜ਼ਰੀ ਦਾ ਕੀਤਾ ਉਦਘਾਟਨ
ਬਠਿੰਡਾ, 11 ਜਨਵਰੀ : ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਆਪਣੇ ਮਿੱਥੇ ਟੀਚੇ ਵਿੱਚ ਅੱਗੇ ਵਧ ਸਕਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਵੀਜ਼ਨਲ ਕਮਿਸ਼ਨਰ ਫਰੀਦਕੋਟ ਰੇਂਜ ਸ੍ਰੀ ਮਨਜੀਤ ਸਿੰਘ ਬਰਾੜ ਨੇ ਜ਼ਿਲ੍ਹੇ ਦੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਆਦਿ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਸੈਲਪ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਵਲੋਂ ਹੱਥੀ ਤਿਆਰ ਕੀਤੇ ਗਏ ਵਸਤਾਂ ਦੀ ਲਗਾਈ ਗਈ ਪ੍ਰਦਰਸ਼ਨੀ ਦਾ ਵੀ ਦੌਰਾ ਕਰਕੇ ਜਾਇਜ਼ਾ ਲਿਆ ਗਿਆ।ਇਸ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਇਸ ਨਿਵੇਕਲੇ ਕਾਰਜ ਚ ਵਿਸ਼ੇਸ਼ ਸਹਿਯੋਗ ਦੇਣ ਲਈ ਮਿੱਤਲ ਗਰੁੱਪ ਤੇ ਅੰਬੂਜ਼ਾ ਫਾਊਂਡੇਸ਼ਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਮਾਲ ਵਿਭਾਗ ਦੇ ਲੰਬਿਤ ਕੇਸਾਂ ਨੂੰ ਤਹਿ ਸਮੇਂ ਅਨੁਸਾਰ ਨਿਪਟਾਉਣਾ ਬਣਾਇਆ ਜਾਵੇ ਯਕੀਨੀ-ਡਵੀਜ਼ਨਲ ਕਮਿਸ਼ਨਰ

ਉਨ੍ਹਾਂ ਪ੍ਰੋਜੈਕਟ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫੈਡਰੇਸ਼ਨ ਦੀ ਨਿਗਰਾਨੀ ਹੇਠ ਚਲਾਏ ਜਾ ਰਹੇ ਇਸ ਪ੍ਰੋਜੈਕਟ ਦੀਆਂ ਮਹਿਲਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਰਫ਼ ਆਪਣੇ ਘਰ, ਪਿੰਡ ਜਾਂ ਜ਼ਿਲ੍ਹੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਲਈ ਇੱਕ ਉਦਹਾਰਨ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਹੋਰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਆਪਣੇ ਅਤੇ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਸਟੇਟ ਦਫ਼ਤਰ ਵੱਲੋਂ ਜ਼ਿਲ੍ਹੇ ਨੂੰ 10 ਹਜ਼ਾਰ ਸਰਕਾਰੀ ਸਕੂਲ ਦੀਆਂ ਵਰਦੀਆਂ ਬਣਾਉਣ ਦਾ ਟੀਚਾ ਮਿਲਿਆ ਹੈ, ਜਿਸ ਨੂੰ ਕਿ ਵਧਾ ਕੇ 20 ਹਜ਼ਾਰ ਸਕੂਲੀ ਵਰਦੀਆਂ ਬਣਾਈਆਂ ਜਾਣਗੀਆਂ।

ਪੰਜਾਬ ਦੀ ਝਾਂਕੀ ਨੂੰ 2025 ਦੀ ਗਣਤੰਤਰ ਦਿਵਸ ਪਰੇਡ ‘ਚ ਮਿਲੇਗੀ ਜਗ੍ਹਾਂ

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਵਿਭਾਗ ਨਾਲ ਤਾਲਮੇਲ ਕਰਕੇ ਵਰਦੀਆਂ ਦੇ ਸਾਇਜ਼ ਵਾਇਜ਼ ਸੈਂਪਲ ਭੇਜੇ ਜਾ ਚੁੱਕੇ ਹਨ।ਵਧੀਕ ਡਿਪਟੀ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ ਜ਼ਿਲ੍ਹੇ ਅੰਦਰ ਕਰਵਾਏ ਜਾ ਰਹੇ ਕਾਰਜਾ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜ਼ਰ ਸੁਖਵਿੰਦਰ ਸਿੰਘ ਚੱਠਾ ਨੇ ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫਡਰੇਸ਼ਨ ਦੀ ਪ੍ਰਧਾਨ ਸੁਖਵਿੰਦਰ ਕੌਰ ਵਲੋਂ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਹੋਰ ਮਹਿਲਾਵਾਂ ਨੂੰ ਵੀ ਮਿਸ਼ਨ ਨਾਲ ਜੁੜਨ ਲਈ ਪ੍ਰੇਰਿਆ।ਇਸ ਮੌਕੇ ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਗੁਰਜੰਟ ਸਿੰਘ ਸਿਵੀਆ, ਸਾਬਕਾ ਬਲਾਕ ਪ੍ਰਧਾਨ ਡਾ. ਬੂਟਾ ਸਿੰਘ, ਬਲਾਕ ਪ੍ਰਧਾਨ ਮਨਪ੍ਰੀਤ ਸਿੰਘ ਗੁੱਗੀ ਚਹਿਲ, ਮੈਡਮ ਮਨਦੀਪ ਕੌਰ ਰਾਮਗੜੀਆ, ਪਿੰਡ ਦੀ ਸਰਪੰਚ ਸ਼੍ਰੀਮਤੀ ਹਰਿੰਦਰ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫਡਰੇਸ਼ਨ ਦੀਆਂ ਮਹਿਲਾਵਾਂ ਆਦਿ ਹਾਜ਼ਰ ਸਨ।

 

Related posts

8 ਦਸੰਬਰ ਨੂੰ ਖਰੜ ਵਿਖੇ ਹੋਵੇਗੀ ਸਕੂਲ ਲੈਬ ਸਟਾਫ਼ ਯੂਨੀਅਨ ਦੀ ਰੈਲੀ

punjabusernewssite

ਪੇਂਡੂ ਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ : ਡਿਪਟੀ ਕਮਿਸ਼ਨਰ

punjabusernewssite

ਜਗਰੂਪ ਸਿੰਘ ਗਿੱਲ ਨੇ ਕੀਤਾ ਵੱਖ ਵੱਖ ਵਾਰਡਾਂ ਦਾ ਦੌਰਾ, ਕੀਤਾ ਨੁੱਕੜ ਮੀਟਿੰਗਾਂ ਨੂੰ ਸੰਬੋਧਨ

punjabusernewssite