WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਸਾਹਿਤ ਤੇ ਸੱਭਿਆਚਾਰ

ਤੀਆਂ ਤੀਜ ਦੀਆਂ: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮਹਿਲਾ ਸਟਾਫ਼ ਨੇ ਲਾਈ ਵਿਰਾਸਤੀ ਛਹਿਬਰ

ਐਸ.ਏ.ਐਸ ਨਗਰ (ਮੋਹਾਲੀ), 8 ਅਗਸਤ:ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਕਾਸ ਭਵਨ ਮੋਹਾਲੀ ਦੇ ਮਹਿਲਾ ਸਟਾਫ਼ ਵੱਲੋਂ ਅੱਜ ਇੱਥੇ ‘ਤੀਆਂ ਤੀਜ ਦੀਆਂ’ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਕੁਦਰਤ ਦੀ ਨਿਆਮਤ ਅਤੇ ਸੁਹਾਵਣੇ ਮਾਨਸੂਨ ਦੀ ਆਮਦ ਦੇ ਪ੍ਰਤੀਕ ਇਸ ਤਿਉਹਾਰ ਦੌਰਾਨ ਰਵਾਇਤੀ ਪੰਜਾਬੀ ਪਹਿਰਾਵੇ ਵਿੱਚ ਸਜੀਆਂ ਸਾਰੀਆਂ ਮਹਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਵੱਖ-ਵੱਖ ਪੰਜਾਬੀ ਲੋਕ ਗੀਤਾਂ ਦੀਆਂ ਧੁਨਾਂ ‘ਤੇ ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਓ.ਟੀ.ਐਸ-3: ਵਿੱਤ ਮੰਤਰੀ ਚੀਮਾ ਵੱਲੋਂ ਅਧਿਕਾਰੀਆਂ ਨੂੰ 16 ਅਗਸਤ ਤੱਕ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਪ੍ਰੋਗਰਾਮ ਵਿੱਚ ਢੋਲ ਦੀ ਤਾਲ ‘ਤੇ ਵਿਰਾਸਤੀ ਲੋਕ ਗੀਤਾਂ ਅਤੇ ਲੋਕ ਨਾਚਾਂ ਦੀਆਂ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ।ਪੰਜਾਬੀ ਅਤੇ ਹਿੰਦੀ ਗੀਤਾਂ ‘ਤੇ ਦਿਲ ਖਿੱਚਵੀਆਂ ਨਾਚ ਪੇਸ਼ਕਾਰੀਆਂ ਨੇ ਜਿੱਥੇ ਵੇਖਣ ਵਾਲਿਆਂ ਦਾ ਮਨ ਮੋਹਿਆ, ਉਥੇ ਨਾਲ ਹੀ ਲੋਕ ਗੀਤਾਂ ਨੇ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕੀਤਾ।ਸਮਾਗਮ ਦੌਰਾਨ ਵਿਰਾਸਤੀ ਵਸਤਾਂ ਦੀ ਨੁਮਾਇਸ਼ ਵੀ ਲਗਾਈ ਗਈ, ਜਿਨ੍ਹਾਂ ਵਿੱਚ ਚਰਖੇ, ਲਹਿੰਗੇ, ਫੁਲਕਾਰੀਆਂ, ਪੱਖੀਆਂ, ਪੀਘਾਂ ਝੂਟਦੀਆਂ ਤੇ ਫੁਲਕਾਰੀ ਕੱਢਦੀਆਂ ਸੁਆਣੀਆਂ ਨੂੰ ਬਾਖ਼ੂਬੀ ਦਰਸਾਇਆ ਗਿਆ।

ਖ਼ੁਸਖ਼ਬਰੀ: ਪੰਜਾਬੀਆਂ ਦੀ ਸਹਾਇਤਾ ਲਈ ਦਿੱਲੀ ਏਅਰਪੋਰਟ ’ਤੇ ਖੁੱਲਿਆ ਸਹਾਇਤਾ ਕੇਂਦਰ

ਸੂਬੇ ਦੀਆਂ ਅਮੀਰ ਕਲਾਤਮਕ ਪਰੰਪਰਾਵਾਂ ਨੂੰ ਉਜਾਗਰ ਕਰਦਿਆਂ ਇਨ੍ਹਾਂ ਸੱਭਿਆਚਾਰਕ ਰਵਾਇਤਾਂ ਨੂੰ ਬਹੁਤ ਵਧੀਆ ਢੰਗ ਨਾਲ ਪ੍ਰਦਰਸ਼ਿਤ ਕੀਤਾ ਗਿਆ।ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਸਮੂਹ ਸਟਾਫ਼ ਨੇ ਇਕਸੁਰ ਹੋ ਕੇ ਕਿਹਾ ਕਿ ਅਜਿਹੇ ਸਮਾਗਮ ਸਾਡੇ ਸੂਬੇ ਅਤੇ ਦੇਸ਼ ਦੀਆਂ ਪਰੰਪਰਾਵਾਂ ਅਤੇ ਸੱਭਿਆਚਾਰਕ ਭਿੰਨਤਾਵਾਂ ਨੂੰ ਬਰਕਰਾਰ ਰੱਖਣ ਵਿੱਚ ਤਾਂ ਸਹਾਈ ਹੁੰਦੇ ਹੀ ਹਨ, ਇਸ ਦੇ ਨਾਲ ਹੀ ਇਹ ਰੋਜ਼ਾਨਾ ਦੇ ਦਫ਼ਤਰੀ ਕੰਮਕਾਜ ਪ੍ਰਤੀ ਹੋਰ ਉਤਸ਼ਾਹ ਵੀ ਪੈਦਾ ਕਰਦੇ ਹਨ।

 

Related posts

ਉੱਘੇ ਸਾਹਿਤਕਾਰ ਜਸਪਾਲ ਮਾਨਖੇੜਾ ਦਾ ਦੂਜਾ ਨਾਵਲ ‘ਹਰ ਮਿੱਟੀ ਦੀ ਆਪਣੀ ਖ਼ਸਲਤ’ ਹੋਇਆ ਪ੍ਰਕਾਸ਼ਤ

punjabusernewssite

ਕੇਂਦਰੀ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਕੇਂਦਰਿਤ ਯੂਨੀਵਰਸਿਟੀ ਦੀਆਂ ਪੰਜ ਕਿਤਾਬਾਂ ਰਿਲੀਜ ਕੀਤੀਆਂ

punjabusernewssite

17 ਸਾਲ ਖੋਜ ਕਰਕੇ ਲਿਖੀ ਪੁਸਤਕ ’ਪਿੰਡ ਸੇਲਬਰਾਹ ਦੀ ਇਤਿਹਾਸਕ ਗਾਥਾ’-ਹਰਭਜਨ ਸਿੰਘ ਸੇਲਬਰਾਹ

punjabusernewssite