WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਪਿੰਡ ਪਥਰਾਲਾ, ਕੁੱਟੀ ਅਤੇ ਰਾਏ ਕੇ ਕਲਾਂ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ

ਬਠਿੰਡਾ, 21 ਫਰਵਰੀ: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸੇ ਲੜੀ ਤਹਿਤ ਵਿਧਾਨ ਸਭਾ ਹਲਕੇ ਬਠਿੰਡਾ ਦਿਹਾਤੀ ਅਧੀਨ ਆਉਂਦੇ ਪਿੰਡਾਂ ਪਿੰਡ ਪਥਰਾਲਾ , ਕੁੱਟੀ ਅਤੇ ਰਾਏ ਕੇ ਕਲਾਂ ਵਿਖੇ ਇਸਤਰੀ ਅਕਾਲੀ ਦਲ ਦੀਆਂ ਮੀਟਿੰਗਾਂ ਹੋਈਆਂ । ਇਹਨਾਂ ਮੀਟਿੰਗਾਂ ਵਿੱਚ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਇਹਨਾਂ ਮੀਟਿੰਗਾਂ ਵਿੱਚ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ।

ਕਿਸਾਨ ਸੰਘਰਸ਼: ਬਠਿੰਡਾ ਦੇ ਨੌਜਵਾਨ ਕਿਸਾਨ ਦੀ ਹੋਈ ਮੌਤ, ਸ਼ੰਭੂ ਤੇ ਖਨੌਰੀ ਬਾਰਡਰ ਉਪਰ ਤਨਾਅ ਭਰਿਆ ਮਾਹੌਲ ਬਣਿਆ

ਵੱਖ ਵੱਖ ਥਾਵਾਂ ’ਤੇ ਸਬੋਧਨ ਕਰਦਿਆਂ ਹਰਗੋਬਿੰਦ ਕੌਰ ਨੇ ਦੋਸ਼ ਲਗਾਇਆ ਕਿ ਸਾਲ 2022 ਵਿੱਚ ਲੋਕਾਂ ਨਾਲ ਭਾਰੀ ਵਾਅਦੇ ਕਰਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਤੇ ਦੋ ਸਾਲ ਲੰਘ ਗਏ ਹਨ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇਕੋ ਇਕ ਖੇਤਰੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਲਾਭ ਦੇਣ ਲਈ ਵੱਖ ਵੱਖ ਤਰ੍ਹਾਂ ਦੀਆਂ ਸਕੀਮਾਂ ਚਲਾਉਂਦੀ ਹੈ। ਜਦੋਂ ਕਿ ਆਮ ਆਦਮੀ ਪਾਰਟੀ , ਕਾਂਗਰਸ ਅਤੇ ਹੋਰ ਸਿਆਸੀ ਪਾਰਟੀਆਂ ਤਾਂ ਲੋਕਾਂ ਨੂੰ ਗੁੰਮਰਾਹ ਹੀ ਕਰਦੀਆਂ ਹਨ। ਇਸ ਮੌਕੇ ਸਰਕਲ ਪ੍ਰਧਾਨ ਸਤਵਿੰਦਰ ਕੌਰ, ਮਨਦੀਪ ਕੌਰ, ਗੁਰਜੋਤ ਕੌਰ , ਪਥਰਾਲਾ ਪਿੰਡ ਦੀ ਪ੍ਰਧਾਨ ਕੁਲਦੀਪ ਕੌਰ , ਜਸਪਾਲ ਕੌਰ, ਅਮਨਪ੍ਰੀਤ ਕੌਰ, ਰਜਨੀ, ਕੁੱਟੀ ਪਿੰਡ ਦੀ ਪ੍ਰਧਾਨ ਚਰਨਜੀਤ ਕੌਰ , ਕੁਲਵੰਤ ਕੌਰ ਅਤੇ ਰਾਏਕੇ ਕਲਾਂ ਦੀ ਪ੍ਰਧਾਨ ਭੁਪਿੰਦਰ ਕੌਰ ਆਦਿ ਮੌਜੂਦ ਸਨ।

 

Related posts

ਬਠਿੰਡਾ ’ਚ ਆਪ ਆਗੂਆਂ ਨੇ ਜਲੰਧਰ ਉਪ ਚੋਣ ’ਚ ਜਿੱਤ ਦੇ ਮਨਾਏ ਜਸ਼ਨ

punjabusernewssite

ਬਠਿੰਡਾ ਦੀ ਭੱਟੀ ਰੋਡ ’ਤੇ ਲੁਟੇਰਿਆਂ ਨੇ ਸ਼ਰਾਬ ਦੀ ਦੁਕਾਨ ਦੇ ਸੇਲਜ਼ਮੈਨ ਨੂੰ ਜ਼ਖਮੀ ਕਰਕੇ 30 ਹਜ਼ਾਰ ਲੁੱਟੇ

punjabusernewssite

ਬਠਿੰਡਾ ਪੱਟੀ ’ਚ ਮੌਸਮ ਦੀ ਪਹਿਲੀ ਸੰਘਣੀ ਧੁੰਦ ਨੇ ਜਨ-ਜੀਵਨ ਕੀਤਾ ਪ੍ਰਭਾਵਿਤ

punjabusernewssite