Firozpur News:ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ‘ਪਿੰਡ-ਪਿੰਡ ਮਹਿਲਾ ਕਮਿਸ਼ਨ’ ਮੁਹਿੰਮ ਤਹਿਤ ਫ਼ਿਰੋਜ਼ਪੁਰ ਦੇ ਪਿੰਡ ਬੱਗੇ ਕੇ ਪਿੱਪਲ ਅਤੇ ਖੁਸ਼ਹਾਲ ਸਿੰਘ ਵਾਲਾ ਦਾ ਦੌਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਵੀ ਹਾਜ਼ਰ ਸਨ।ਇਸ ਦੌਰਾਨ ਉਨ੍ਹਾਂ ਪਿੰਡ ਬੱਗੇ ਕੇ ਪਿੱਪਲ ਵਿਖੇ ਸਰਪੰਚ ਅਮਨਦੀਪ ਕੌਰ ਤੇ ਪਿੰਡ ਖੁਸ਼ਹਾਲ ਸਿੰਘ ਵਾਲਾ ਵਿਖੇ ਸਰਪੰਚ ਜਸਬੀਰ ਕੌਰ ਤੇ ਪਿੰਡਾਂ ਦੀਆਂ ਔਰਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮਸਿਆਵਾਂ ਸੁਣੀਆਂ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅਤੇ ਪਿੰਡਾਂ ਵਿੱਚ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈ, ਕਿਉਂਕਿ ਕਈ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂ, ਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਅਦਾਲਤ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ ‘ਤੇ ਹੀ ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ ਕਿ ਕਮਿਸ਼ਨ ਬਿਨਾਂ ਕਿਸੇ ਸਿਆਸੀ ਦਬਾਅ ਦੇ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ।
ਇਹ ਵੀ ਪੜ੍ਹੋ ਵੱਡੀ ਖਬਰ; ਆਮ ਆਦਮੀ ਪਾਰਟੀ ਪੰਜਾਬ ਦੇ ਮੌਜੂਦਾ ਵਿਧਾਇਕ ਦਾ ਹੋਇਆ ਦਿਹਾਂਤ
ਉਨ੍ਹਾਂ ਮਹਿਲਾਵਾਂ ਦੀ ਸਿੱਖਿਆ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਔਰਤਾਂ ਪੜ੍ਹ ਲਿਖ ਕੇ ਚੰਗੇ ਮੁਕਾਮਾਂ ‘ਤੇ ਪਹੁੰਚ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਲੜਕੀਆਂ ਅਤੇ ਮਹਿਲਾਵਾਂ ਨੂੰ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਅਤੇ ਪੜ੍ਹਾਈ ਕਰ ਕੇ ਆਤਮਨਿਰਭਰ ਬਣਨ ਅਤੇ ਹੋਰਨਾਂ ਨੂੰ ਵੀ ਪ੍ਰੇਰਿਤ ਕਰਨ।ਉਨ੍ਹਾਂ ਕਿਹਾ ਕਿ ਮਹਿਲਾਵਾਂ ਪਰਿਵਾਰ ਦਾ ਆਧਾਰ ਹੁੰਦੀਆਂ ਹਨ ਤੇ ਸਿਖਿਅਤ ਤੇ ਸਸ਼ਕਤ ਮਹਿਲਾਵਾਂ ਪਰਿਵਾਰ ਦੀ ਖੁਸ਼ਹਾਲੀ ਦਾ ਪ੍ਰਤੀਕ ਹੁੰਦੀਆਂ ਹਨ। ਉਨਾਂ ਨੇ ਔਰਤਾਂ ਨੂੰ ਸਿਰਫ਼ ਘਰ ਤੱਕ ਸੀਮਿਤ ਨਾ ਰਹਿ ਕੇ ਸਮਾਜ ਵਿੱਚ ਅੱਗੇ ਆਉਣ ਤੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੀ ਸੁਰੱਖਿਆ ਤੇ ਹੱਕਾਂ ਲਈ ਵਚਨਬੱਧ ਹੈ ਤੇ ਕਿਸੇ ਵੀ ਔਰਤ ਨੁੰ ਹਿੰਸਾ ਜਾਂ ਭੇਦਭਾਵ ਦਾ ਸ਼ਿਕਾਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਭਲਕੇ ਵੀ ਉਨ੍ਹਾਂ ਵੱਲੋਂ ਦਫਤਰ ਡਿਪਟੀ ਕਮਿਸ਼ਨਰ ਵਿਖੇ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ, ਜਿੱਥੇ ਕੋਈ ਵੀ ਪੀੜਤ ਮਹਿਲਾ ਆ ਕੇ ਉਨ੍ਹਾਂ ਨੂੰ ਮਿਲ ਸਕਦੀ ਹੈ ਉਨ੍ਹਾਂ ਔਰਤਾਂ ਨੂੰ ਇੱਕ-ਦੂਜੇ ਦਾ ਹੌਸਲਾ ਬਣ ਕੇ ਜ਼ੁਲਮ ਕਰਨ ਵਾਲਿਆਂ ਖਿਲਾਫ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ ਸਾਬਕਾ ਮੰਤਰੀ ਬਿਕਰਮ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ, Ex DGP ਦਰਜ਼ ਕਰਵਾਏਗਾ ਬਿਆਨ
ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਵਾਈ ਜਾਵੇ ਤੇ ਆਪਣੇ ਪੈਰਾਂ ਸਿਰ ਖੜਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਮਾਜ ਵਿਚ ਔਰਤਾਂ ਤੇ ਮਹਿਲਾਵਾਂ ਨੁੰ ਮਾਨ ਸਨਮਾਨ ਦੇਣਾ ਹਰੇਕ ਦਾ ਫਰਜ ਬਣਦਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਚੁੱਲੇ ਚੌਂਕਿਆਂ ਤੋਂ ਬਾਹਰ ਉੱਠ ਕੇ ਦਫਤਰਾਂ, ਰਾਜਨੀਤੀ ਵਿੱਚ ਵਿਚਰ ਕੇ ਆਪਣੀ ਹੁਨਰ ਨੂੰ ਨਿਖਾਰ ਰਹੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮਹਿਲਾਵਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਦਾ ਯੋਗ ਨਿਪਟਾਰਾ ਕੀਤਾ ਗਿਆ। ਇਸ ਮੌਕੇ ਐਸ.ਪੀ. ਨਵੀਨ ਕੁਮਾਰ,ਡੀ.ਐਸ.ਪੀ. ਸੁਖਵਿੰਦਰ ਸਿੰਘ, ਡੀ.ਡੀ.ਪੀ.ਓ.ਹਰਿੰਦਰ ਸਿੰਘ, ਆਪ ਆਗੂ ਭੁਪਿੰਦਰ ਕੌਰ, ਗੁਰਜੀਤ ਸਿੰਘ ਚੀਮਾ,ਰਣਜੀਤ ਸਿੰਘ, ਮਨਪ੍ਰੀਤ ਸਿੰਘ, ਹਰਮੀਤ ਸਿੰਘ ਖਾਈ, ਦਲੇਰ ਸਿੰਘ ਸਰਪੰਚ, ਨਿਰਮਲ ਜੀਤ ਸਿੰਘ, ਦਲਬੀਰ ਸਿੰਘ ਸਰਪੰਚ, ਤਰਸੇਮ ਸਿੰਘ, ਮਨਪ੍ਰੀਤ ਹੰਸ, ਗੁਰਮੇਜ ਸਿੰਘ, ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


