ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਜਾਰੀ, ਜਾਣੋਂ ਮਾਮਲਾ

Date:

spot_img

ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲਾ
Chandigarh News : ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਅੱਜ ਫਾਜ਼ਿਲਕਾ ਤੋਂ ਆਮ ਆਦਮੀ ਪਾਰਟੀ ਦੇ ਆਗੂ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਦੱਸਿਆ ਸ਼੍ਰੀਮਤੀ ਸੁਹਾਨੀ ਡੋਡਾ ਵਲੋਂ ਪ੍ਰਾਪਤ ਸ਼ਿਕਾਇਤ ਅਤੇ ਟੀ.ਵੀ.ਚੈਨਲਾਂ ਉਤੇ ਚੱਲੀ ਖ਼ਬਰ ਅਨੁਸਾਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਅਬੋਹਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਕੀਤੇ ਗਏ ਇਕ ਰਾਜਨੀਤਕ ਪ੍ਰੋਗਰਾਮ ਦੌਰਾਨ ਸ੍ਰੀਮਤੀ ਸੁਹਾਨੀ ਡੋਡਾ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੇ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਸੀਨੀਅਰ ਪੁਲਿਸ ਕਪਤਾਨ, ਫਾਜਿਲਕਾ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਕਿਸੇ ਐਸ.ਪੀ. ਰੈਂਕ ਦੇ ਸੀਨੀਅਰ ਅਧਿਕਾਰੀ ਤੋਂ ਪੜਤਾਲ ਕਰਵਾ ਕੇ ਕਾਰਵਾਈ ਬਾਰੇ ਰਿਪੋਰਟ ਕਮਿਸ਼ਨ ਨੂੰ 25.09.2026 ਤੱਕ ਪੇਸ਼ ਕਰਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related