ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ: ਡਾ. ਬਲਜੀਤ ਕੌਰ

0
42
+1

👉ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ
Chandigarh News:ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ।

ਇਹ ਵੀ ਪੜ੍ਹੋ  ਨਸ਼ੇ ਦੀ ਆੜ ’ਚ ਬਣਾਈ ਪ੍ਰੋਪਟਰੀ ਨੂੰ ਕੀਤਾ ਢਹਿ-ਢੇਰੀ:ਅਮਨੀਤ ਕੌਂਡਲ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ।ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ  Punjab Govt ਦੇ ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਮੁਲਜ਼ਮ ਕਾਬੂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ। ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here