👉‘ਮਾਵਾਂ ਧੀਆਂ ਦੀ ਲਲਕਾਰ’ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਮਹਿਲਾਵਾਂ ਦਾ ਕੀਤਾ ਧੰਨਵਾਦ, ਮਾਈ ਭਾਗੋ ਦੀ ਫੌਜ ਬਣਾਉਣ ਦੇ ਉਪਰਾਲੇ ਦੀ ਕੀਤੀ ਸ਼ਲਾਘਾ
Bathinda News: ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਕਰਵਾਏ ਗਏ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਹਲਕੇ ਦੀਆਂ ਸਮੂਹ ਮਹਿਲਾਵਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਭਰਵੇਂ ਇਕੱਠ ਨੇ ਨਸ਼ਿਆਂ ਵਿਰੁੱਧ ਲੜਾਈ ਲੜਨ ਦੇ ਉਨ੍ਹਾਂ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਇਆ ਹੈ।
ਇਹ ਵੀ ਪੜ੍ਹੋ 👉ਰਾਸ਼ਨ ਕਾਰਡ ਧਾਰਕਾਂ ਲਈ ਸਿਰਫ਼ ਦੋ ਦਿਨ ਬਾਕੀ! 15 ਅਕਤੂਬਰ ਤੱਕ ਕਰਵਾਓ ਈ-ਕੇਵਾਈਸੀ
ਬਬਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ਤੋਂ ਲੋਕ ਬੇਹੱਦ ਦੁਖੀ ਹਨ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਲਾਮਬੰਦ ਕਰਨ ਦਾ ਉਪਰਾਲਾ ਹੈ। ਮਹਿਲਾਵਾਂ ਦੀ ਵੱਡੀ ਸ਼ਮੂਲੀਅਤ ਸਾਬਤ ਕਰਦੀ ਹੈ ਕਿ ਉਹ ਇਸ ਸਮਾਜਿਕ ਬੁਰਾਈ ਨੂੰ ਜੜ੍ਹੋਂ ਪੁੱਟਣ ਲਈ ਮਾਈ ਭਾਗੋ ਦੀ ਫੌਜ ਦਾ ਹਿੱਸਾ ਬਣ ਕੇ ਸੰਘਰਸ਼ ਕਰਨ ਵਾਸਤੇ ਤਿਆਰ ਹਨ।ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਦਾ ਇਹ ਇਕੱਠ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦੀ ਸਾਂਝੀ ਚਿੰਤਾ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ 👉Breaking News; ਮਾਨਸਾ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਤੜਕਸਾਰ ਗੋ.ਲੀ.ਆਂ ਮਾਰ ਕੇ ਕ/ਤ/ਲ; ਜਾਣੋਂ ਕਾਰਨ !
ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਔਰਤਾਂ ਦੀ ਭੂਮਿਕਾ ਅਹਿਮ ਹੈ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਸਮਾਜ ਵਿੱਚ ਜਾਗਰੂਕਤਾ ਦੀ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵੱਲੋਂ ਮਾਈ ਭਾਗੋ ਦੀ ਫੌਜ ਤਿਆਰ ਕਰਨ ਦੇ ਉਦੇਸ਼ ਨਾਲ ਇਹ ਇਕੱਠ ਕਰਵਾਇਆ ਗਿਆ ਸੀ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਅਤੇ ਬਠਿੰਡਾ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



