Bathinda News: ਜ਼ਿਲ੍ਹਾ ਸਿਹਤ ਅਫ਼ਸਰ ਡਾ: ਊਸ਼ਾ ਗੋਇਲ ਨੇ ਕਿਹਾ ਕਿ ਫਲੇਵਰ ਹੁੱਕਿਆਂ ਵੱਲ ਔਰਤਾਂ ਦਾ ਵਧ ਰਿਹਾ ਰੁਝਾਣ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹ ਸਪੋਰਕਿੰਗ ਫੈਕਟਰੀ ਜੀਦਾ ਵਿਖੇ ਤੰਬਾਕੂਨੋਸ਼ੀ ਖਿਲਾਫ਼ ਇੱਕ ਸੈਮੀਨਾਰ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਇਹ ਧਾਰਣਾ ਹੈ ਕਿ ਫਲੇਵਰ ਹੁੱਕੇ ਵਿੱਚ ਤੰਬਾਕੂ ਨਹੀਂ ਹੁੰਦਾ ਜਦਕਿ ਇੰਨ੍ਹਾਂ ਵਿੱਚ ਖਤਰਨਾਕ ਤੰਬਾਕੂ ਹੁੰਦਾ ਹੈ ਜਿਹੜਾ ਮਨੁੱਖੀ ਸਰੀਰ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਅੱਜਕੱਲ ਕਿੱਟੀ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਅਜਿਹੇ ਹੁੱਕਿਆਂ ਦੀ ਵਰਤੋਂ ਹੋਣ ਲੱਗ ਪਈ ਹੈ ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇੱਕ ਸਿਗਰਟ ਜੀਵਨ ਦੇ 11 ਮਿੰਟ ਘਟਾਉਦੀ ਹੈ ਅਤੇ ਤੰਬਾਕੂ 15 ਕਿਸਮ ਦੇ ਕੈਂਸਰ ਦਾ ਕਾਰਨ ਬਣਦਾ ਹੈ।
ਇਹ ਵੀ ਪੜ੍ਹੋ ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
ਡਾ: ਗੋਇਲ ਨੇ ਕਿਹਾ ਕਿ ਤੰਬਾਕੂ ਫੇਫੜਿਆਂ ਦੀ ਸਿਹਤ *ਤੇ ਮਾਰੂ ਅਸਰ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਫੇਫੜਿਆਂ ਦੀ ਬਿਮਾਰੀ ਬੇਸ਼ੱਕ ਰੋਕਥਾਮ ਅਤੇ ਇਲਾਜ਼ਯੋਗ ਹੈ ਪਰ ਫਿਰ ਵੀ ਇਹ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਵਿਸ਼ਵ ਪੱਧਰ *ਤੇ ਸਲਾਨਾ ਲੱਗਭੱਗ 35 ਲੱਖ ਲੋਕਾਂ ਦੀ ਜਾਣ ਜਾਂਦੀ ਹੈ ਜਦਕਿ ਭਾਰਤ ਵਿੱਚ ਇਸ ਕਾਰਨ 8.5 ਲੱਖ ਮੌਤਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਗਰਨਨੋਸ਼ੀ ਕਾਰਨ ਫੇਫੜੇ, ਭੋਜਨ ਪਾਈਪ, ਮੂੰਹ, ਗੁਰਦੇ, ਪਿਸ਼ਾਬ ਬਲੈਡਰ ਆਦਿ ਵਰਗੇ ਕੈਂਸਰ ਪੈਦਾ ਹੁੰਦੇ ਹਨ।ਉਨ੍ਹਾਂ ਕਿਹਾ ਕਿ ਬਹੁਤ ਮਰੀਜਾਂ ਦਾ ਪਤਾ ਦੇਰੀ ਨਾਲ ਲੱਗਦਾ ਹੈ ਜਦਕਿ ਉਸ ਸਮੇਂ ਤੱਕ ਫੇਫੜਿਆਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੁੰਦਾ ਹੈ।
ਇਹ ਵੀ ਪੜ੍ਹੋ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
ਉਨ੍ਹਾਂ ਕਿਹਾ ਕਿ ਸਾਹ ਚੜ੍ਹਣਾ ਜਾਂ ਖੰਘ ਵਰਗੇ ਲੱਛਣ ਪ੍ਰਗਟ ਹੋਣ ਤੋਂ ਪਹਿਲਾਂ ਹੀ ਫੇਫੜਿਆਂ ਦੇ ਕੰਮ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਇਸ ਦੀ ਸਮੇੇਂ ਸਿਰ ਜਾਂਚ ਜਰੂਰੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੌਲ ਪ੍ਰੋਗਰਾਮ ਤਹਿਤ ਤੰਬਾਕੂ ਮੁਕਤ ਨੌਜਵਾਨ ਮੁਹਿੰਮ ਚਲਾਈ ਹੋਈ ਹੈ ਜੋ 8 ਦਸੰਬਰ ਤੱਕ ਚੱਲੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੋਰਟਕਿੰਗ ਦੇ ਜਨਰਲ ਮੈਨੇਜਰ ਰਜਿੰਦਰ ਪਾਲ, ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ, ਐਸ.ਆਈ. ਬੂਟਾ ਸਿੰਘ, ਦਰਬਾਰਾ ਸਿੰਘ, ਸੀ.ਐਚ.ਓ. ਅਮਨਦੀਪ ਕੌਰ, ਮਪਹਵ ਗੁਰਮੀਤ ਸਿੰਘ, ਜ਼ਸਵੀਰ ਕੌਰ ਅਤੇ ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













