ਜਲੰਧਰ, 5 ਜੁਲਾਈ: ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਇਕ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿੱਚ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੀਆਂ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀ ਦੇ ਆਗੂਆਂ ਦੀ ਇੱਕ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰਨਾਂ ਉਚ ਅਧਿਕਾਰੀਆਂ ਦੇ ਨਾਲ ਹੋਈ ਸੀ। ਆਗੂਆਂ ਨੇ ਦਸਿਆ ਕਿ ਮੀਟਿੰਗ ਵਿੱਚ ਵਿਭਾਗ ਵਲੋਂ ਕੰਟਰੈਕਟ ਦੇ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟ ਸ਼ੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਕਰਨ ਸੰਬੰਧੀ ਜਲਦੀ ਪਾਲਿਸੀ ਬਣਾ ਕੇ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਲੁਧਿਆਣਾ ’ਚ ਸਿਵ ਸੈਨਾ ਆਗੂ ’ਤੇ ਜਾ.ਨ ਲੇਵਾ ਹ+ਮਲਾ, ਹਾਲਾਤ ਗੰਭੀਰ
ਇਸੇ ਤਰ੍ਹਾਂ ਤਨਖਾਹ ਵਾਧਾ ਲਾਗੂ ਕਰਨ,ਕੰਟਰੈਕਟ ’ਤੇ ਕੰਮ ਕਰਦੇ ਕਰਮਚਾਰੀਆਂ ਨੂੰ 400/-ਤੱਕ ਅਤੇ ਡੀਜ਼ਲ ਵਾਲੇ ਕਰਮਚਾਰੀਆਂ ਨੂੰ ਬਹਾਲ ਕਰਨ ’ਤੇ ਵੀ ਸਹਿਮਤੀ ਬਣੀ। ਇਸਤੋਂ ਬਾਅਦ ਟਰਾਂਸਪੋਰਟ ਸਕੱਤਰ ਦੀ ਪ੍ਰਧਾਨਗੀ ਹੇਠਾਂ ਇੱਕ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਕੰਟਰੈਕਟ ਮੁਲਾਜ਼ਮਾਂ ਨੂੰ ਬਹਾਲ ਕਰਨ ਅਤੇ ਠੇਕੇਦਾਰ ਖਿਲਾਫ ਕਾਰਵਾਈ ਕਰਨ ਸਬੰਧੀ ਭਰੋਸਾ ਦਿੱਤਾ ਗਿਆ। ਜਿਸਦੇ ਚੱਲਦੇ ਜਥੇਬੰਦੀ ਵੱਲੋਂ ਫੈਸਲਾ ਕੀਤਾ ਗਿਆ ਕਿ 22 ਤਰੀਕ ਨੂੰ ਦਿੱਤੇ ਹੜਤਾਲ ਦਾ ਪ੍ਰੋਗਰਾਮ ਫ਼ਿਲਹਾਲ ਵਾਪਸ ਲੈ ਲਿਆ ਗਿਆ ਹੈ ਤੇ ਜੇਕਰ ਦਿੱਤੇ ਭਰੋਸੇ ਮੁਤਾਬਕ ਮੁਲਾਜਮਾਂ ਨੂੰ ਬਹਾਲ ਨਾ ਕੀਤਾ ਗਿਾ ਤਾਂ 17 ਜੁਲਾਈ ਨੂੰ ਪਟਿਆਲਾ ਮੁੱਖ ਦਫ਼ਤਰ ਦੇ ਸਾਹਮਣੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
Share the post "ਮੁੱਖ ਮੰਤਰੀ ਪੰਜਾਬ ਨਾਲ ਹੋਈ ਮੀਟਿੰਗ ਤੋਂ ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ 22 ਦੀ ਹੜਤਾਲ ਪਿੱਛੇ ਪਾਈ"