ਬਠਿੰਡਾ ਦੇ ਜੀਦਾ ਸਥਿਤ ਸਪੋਰਟਕਿੰਗ ਫੈਕਟਰੀ ਵਿਰੁਧ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ, ਕੌਮੀ ਮਾਰਗ ਕੀਤਾ ਜਾਮ

Date:

spot_img

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਜੀਦਾ ਵਿਖੇ ਸਥਿਤ ਸਪੋਰਟਕਿੰਗ ਇੰਡੀਆ ਲਿਮਿਟਡ ਫੈਕਟਰੀ ਦੇ ਮਜ਼ਦੂਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਲਗਭਗ ਸੈਂਕੜੇ ਮਜ਼ਦੂਰਾਂ ਨੇ ਫੈਕਟਰੀ ਦੇ ਮੁੱਖ ਦਰਵਾਜ਼ੇ ਅੱਗੇ ਬਠਿੰਡਾ-ਸ਼੍ਰੀ ਅੰਮ੍ਰਿਤਸਰ ਸਾਹਿਬ ਰੋਡ (ਐਨਐਚ-54) ‘ਤੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ, ਜਿਸ ਨਾਲ ਆਵਾਜਾਈ ਪ੍ਰਭਾਵਿਤ ਰਹੀ। ਧਰਨਾਕਾਰੀਆਂ ਨੂੰ ਥਾਣਾ ਨੇਹੀਆਂ ਵਾਲਾ ਦੇ ਮੁੱਖ ਅਫਸਰ ਵਲੋਂ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਮਜ਼ਦੂਰ ਫੈਕਟਰੀ ਵਲੋਂ ਕੀਤੀ ਜਾ ਰਹੀ ਆਰਥਕ ਲੁੱਟ ਖਿਲਾਫ ਡਟੇ ਰਹੇ।

ਇਹ ਵੀ ਪੜ੍ਹੋ ਪੰਜਾਬੀ ਫ਼ਿਲਮ ਇੰਡਸਟਰੀ ਦੇ ਉਭਰਦੇ ਸਿਤਾਰੇ ਦੀ ਹੋਈ ਸੜਕ ਹਾਦਸੇ ਵਿੱਚ ਮੌ/ਤ

ਮਜ਼ਦੂਰਾਂ ਨੇ ਦੋਸ਼ ਲਗਾਇਆ ਕਿ ਫੈਕਟਰੀ ਪ੍ਰਬੰਧਨ ਵੱਲੋਂ ਉਨ੍ਹਾਂ ਨੂੰ ਡੀਸੀ ਰੇਟ ਅਨੁਸਾਰ ਤਨਖਾਹ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਹ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਨੌਕਰੀ ਕਰਦੇ ਲੜਕੇ ਲੜਕੀਆਂ ਨੇ ਕਿਹਾ ਉਨ੍ਹਾਂ ਨੂੰ ਓਵਰ ਟਾਈਮ ਲਾਉਣ ਦੇ ਬਾਵਜੂਦ ਵੀ ਨਗੂਣੀ ਤਨਖਾਹ ਦਿੱਤੀ ਜਾ ਰਹੀ ਹੈ।ਫੈਕਟਰੀ ਅੰਦਰ ਹੋਸਟਲ ਵਿਚ ਰਹਿੰਦੀਆਂ ਲੜਕੀਆਂ ਨੇ ਫੈਕਟਰੀ ਪ੍ਰਬੰਧਾਂ ਤੇ ਉਂਗਲ ਚੁੱਕੀ।ਧਰਨੇ ਦੌਰਾਨ ਪੁਲੀਸ ਵੱਲੋਂ ਮਜ਼ਦੂਰ ਆਗੂ ਜਗਰੂਪ ਸਿੰਘ ਅਤੇ ਇਕ ਹੋਰ ਸਾਥੀ ਨੂੰ ਹਿਰਾਸਤ ‘ਚ ਲੈ ਕੇ ਥਾਣਾ ਨੇਹੀਆਂਵਾਲਾ ਲਿਜਾਇਆ ਗਿਆ।

ਇਹ ਵੀ ਪੜ੍ਹੋ ਇਟਲੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

ਇਸ ਕਾਰਵਾਈ ਨਾਲ ਮੌਕੇ ‘ਤੇ ਮੌਜੂਦ ਮਜ਼ਦੂਰਾਂ ‘ਚ ਰੋਸ ਹੋਰ ਵਧ ਗਿਆ ਅਤੇ ਹਾਜਰਾਂ ਦੀ ਤਾਤਾਦ ਇਕੱਠੇ ਮਜਦੂਰਾਂ ਨੇ ਮੁੜ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਦੀ ਹਾਲਾਤ ਦੇਖਦੇ ਹੋਏ ਪੁਲੀਸ ਮਜ਼ਦੂਰ ਆਗੂਆਂ ਨੂੰ ਰਿਹਾਅ ਕਰ ਦਿੱਤਾ ਗਿਆ, ਜਿਸ ਨਾਲ ਮਾਹੌਲ ਕੁਝ ਹੱਦ ਤੱਕ ਸ਼ਾਂਤ ਹੋਇਆ।ਇਸ ਉਪਰੰਤ ਫੈਕਟਰੀ ਦੇ ਜੀਐਮ ਰਾਜਿੰਦਰਪਾਲ ਵੱਲੋਂ ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ‘ਤੇ 26 ਅਪ੍ਰੈਲ ਤੱਕ ਪ੍ਰਬੰਧਨ ਪੱਧਰ ‘ਤੇ ਵਿਚਾਰ ਕਰਕੇ ਹੱਲ ਕੱਢਿਆ ਜਾਵੇਗਾ।ਪ੍ਰਬੰਧਨ ਦੇ ਭਰੋਸੇ ਮਗਰੋਂ ਮਜ਼ਦੂਰਾਂ ਨੇ ਧਰਨਾ ਸਮਾਪਤ ਕਰਨ ‘ਤੇ ਸਹਿਮਤੀ ਜਤਾਈ ਅਤੇ ਸੜਕ ਜਾਮ ਖੋਲ੍ਹ ਦਿੱਤਾ। ਇਸ ਨਾਲ ਆਵਾਜਾਈ ਦੁਬਾਰਾ ਸੁਚਾਰੂ ਹੋ ਗਈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...