Talwandi Sabo News: ਸ਼ਿੰਘਾਈ ਚਾਈਨਾ ਵਿਖੇ ਹੋਏ ਵਿਸ਼ਵ ਤੀਰਅੰਦਾਜ਼ੀ ਕੱਪ -2025 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਪਾਰਥ ਸੋਲੰਕੇ ਨੇ ਆਪਣੀ ਸਾਥੀ ਖਿਡਾਰਨ ਦੀਪਿਕਾ ਕੁਮਾਰੀ ਨਾਲ ਮਿਲ ਕੇ ਵਿਅਕਤੀਗਤ ਰਿਕਰਵ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਭਾਰਤ ਦੇ ਤਗਮਿਆਂ ਦੀ ਗਿਣਤੀ ਸੱਤ ਕੀਤੀ। ਇਸ ਦੇ ਨਾਲ ਹੀ ਵਰਸਿਟੀ ਦੇ ਤੀਰਅੰਦਾਜ਼ ਰਿਸ਼ਵ ਯਾਦਵ ਨੇ ਪੁਰਸ਼ਾਂ ਦੇ ਕੰਪਾਉਂਡ ਵਿਅਕਤੀਗਤ ਮੁਕਾਬਲਿਆਂ ਵਿੱਚ ਕਾਂਸੇ ਦੇ ਤਗਮੇ ਤੇ ਨਿਸ਼ਾਨਾ ਲਾਇਆ।ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਤੇ ਉੱਪ ਕੁਲਪਤੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਨੇ ਸਮੂਹ ਵਰਸਿਟੀ ਪਰਿਵਾਰ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ ਮਾਣ ਵਾਲੀ ਗੱਲ; Canada ਦੀ ਕੌਮੀ ਸਰਕਾਰ ’ਚ 3 ਪੰਜਾਬੀ ਬਣੇ ਮੰਤਰੀ
ਚਾਂਸਲਰ ਸ. ਸਿੱਧੂ ਨੇ ਕਿਹਾ ਕਿ ਇਹ ਵਰਸਿਟੀ ਦੇ ਖਿਡਾਰੀਆਂ ਦੀਆਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਨੇ ਇਲਾਕੇ ਅਤੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਜੀ.ਕੇ.ਯੂ. ਪਰਿਵਾਰ ਨੂੰ ਉਨ੍ਹਾਂ ਦੀ ਇਸ ਸ਼ਾਨਾਮਤੀ ਪ੍ਰਾਪਤੀ ਤੇ ਮਾਣ ਹੈ। ਉਨ੍ਹਾਂ ਖਿਡਾਰੀਆਂ ਨੂੰ ਆਪਣਾ ਖੇਡ ਪੱਧਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਦੇ ਵਾਅਦੇ ਨੂੰ ਦੁਹਰਾਇਆ ਤੇ ਆਪਣੇ ਟੀਚੇ ਹੋਰ ਉੱਚੇ ਚੁੱਕਣ ਲਈ ਪ੍ਰੇਰਿਤ ਕੀਤਾ।ਉਪ ਕੁਲਪਤੀ ਡਾ. ਸਿੰਘ ਨੇ ਡਾਇਰੈਕਟਰ ਸਪੋਰਟਸ ਡਾ. ਰਾਜ ਕੁਮਾਰ ਸ਼ਰਮਾ, ਖਿਡਾਰੀਆਂ, ਕੋਚ ਅਤੇ ਫੈਕਲਟੀ ਮੈਂਬਰਾਂ ਨਾਲ ਖੁਸ਼ੀ ਨੂੰ ਸਾਂਝਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਬੁਨਿਆਦੀ, ਢਾਂਚਾਗਤ ਤੇ ਆਰਥਿਕ ਪੱਖੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਨਤੀਜਾ ਹੈ।
ਇਹ ਵੀ ਪੜ੍ਹੋ 4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ
ਉਨ੍ਹਾਂ ਖਿਡਾਰੀਆਂ ਅਤੇ ਕੋਚ ਸਾਹਿਬਾਨ ਵੱਲੋਂ ਕੀਤੀ ਗਈ ਮਿਹਨਤ ਸੰਘਰਸ਼ ਅਤੇ ਤਿਆਗ ਦਾ ਜਿਕਰ ਕਰਦਿਆਂ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਇਨਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।ਡਾ. ਸ਼ਰਮਾ ਨੇ ਵਿਸ਼ਵ ਕੱਪ ਦੇ ਨਤੀਜਿਆਂ ਬਾਰੇ ਦੱਸਿਆ ਕਿ ਪਾਰਥ ਸੋਲੰਕੇ ਨੇ ਲਗਾਤਾਰ ਆਪਣੀ ਖੇਡ ਵਿੱਚ ਸੁਧਾਰ ਕਰਦਿਆਂ ਆਪਣੇ ਵਿਰੋਧੀ ਫਰਾਂਸ ਦੇ ਤੀਰ ਅੰਦਾਜ਼ ਬੋਧਇਸਟੇ ਅਦੀਮ ਨੂੰ 6-4 ਦੇ ਫਰਕ ਨਾਲ ਹਰਾਇਆ। ਇਸ ਤੋਂ ਪਹਿਲਾਂ ਉਸ ਨੇ ਟੋਕੀਓ ਓਲੰਪਿਕ ਚੈਂਪੀਅਨ ਮੌਟੇ ਗਜ਼ੋਜ਼ ਤੇ ਦੱਖਣੀ ਕੋਰੀਆ ਦੇ ਕਿਮ-ਜੇ ਡੀਓਕ ਨੂੰ ਹਰਾਇਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।