Saturday, November 8, 2025
spot_img

ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

Date:

spot_img

Chandigarh News:ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾ ਰਹੀ ਹੈ ਅਤੇ ਇਸ ਕਾਰਜ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਵੱਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਾਰਜ ਇਨ੍ਹਾਂ ਸਮਾਗਮਾਂ ਦੀ ਸਫਲਤਾ ਲਈ ਕੀਤੇ ਜਾ ਰਹੇ ਹਨ ਅਤੇ ਸਭ ਤੋਂ ਅਹਿਮ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵੱਡੇ ਕਾਰਜ ਆਰੰਭ ਦਿੱਤੇ ਹਨ।ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਬੀਤੇ ਦਿਨੀਂ ਭਾਈ ਜੈਤਾ ਜੀ ਦੀ ਯਾਦਗਾਰ ਵਿੱਚ ਇਤਿਹਾਸ ਨੂੰ ਰੂਪਮਾਨ ਕਰਦੀਆਂ ਪੰਜ ਗੈਲਰੀਆਂ ਮਨੁੱਖਤਾ ਨੂੰ ਸਮਰਪਿਤ ਕੀਤੀਆਂ ਗਈਆਂ ਹਨ। ਇਸ ਯਾਦਗਾਰ ਦਾ ਕੁੱਲ ਖੇਤਰ 5 ਏਕੜ ਹੈ। ਇਸ ਵਿੱਚੋਂ ਕਵਰਡ ਖੇਤਰ ਤਕਰੀਬਨ 2 ਏਕੜ ਹੈ ਅਤੇ ਕੰਸਟ੍ਰਕਸ਼ਨ ਖੇਤਰ 3200 ਵਰਗ ਫੁੱਟ ਹੈ।ਇਸ ਯਾਦਗਾਰ ਦਾ ਡਿਜ਼ਾਈਨ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਚੀਟੈਕਚਰ ਵਿੰਗ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਯਾਦਗਾਰ ਨੂੰ ਦੋ ਭਾਗਾਂ ਵਿੱਚ ਮੁਕੰਮਲ ਕੀਤਾ ਗਿਆ ਹੈ। ਪਹਿਲੇ ਭਾਗ ਵਿੱਚ ਇਮਾਰਤ ਦਾ ਨਿਰਮਾਣ ਮੁਕੰਮਲ ਕਰਕੇ ਫਰਵਰੀ, 2024 ਵਿੱਚ ਸਮਰਪਿਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੁੱਖ ਮੰਤਰੀ ਵੱਲੋਂ ਸੰਗਤ ਨੂੰ ਸਮਰਪਿਤ ਕੀਤੇ ਗਏ ਦੂਜੇ ਭਾਗ ਵਿੱਚ ਇਮਾਰਤ ਦੇ ਦੋਵੇਂ ਵਿੰਗਾਂ ਅੰਦਰ ਪੰਜ ਗੈਲਰੀਆਂ ਬਣਾਈਆਂ ਗਈਆਂ ਹਨ। ਪਹਿਲੇ ਭਾਗ ‘ਤੇ 17 ਕਰੋੜ ਰੁਪਏ ਦੀ ਲਾਗਤ ਆਈ ਸੀ ਜਦਕਿ ਦੂਸਰੇ ਭਾਗ ‘ਤੇ 3 ਕਰੋੜ ਰੁਪਏ ਦੀ ਲਾਗਤ ਆਈ ਹੈ।ਉਨ੍ਹਾਂ ਕਿਹਾ ਕਿ ਭਾਈ ਜੈਤਾ ਜੀ ਦਾ ਜੀਵਨ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਪੰਨਾ ਹੈ ਜਿਸ ’ਤੇ ਜਿੰਨਾ ਵੀ ਮਾਣ ਕਰ ਸਕੀਏ, ਓਨਾ ਹੀ ਥੋੜ੍ਹਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਪੰਜ ਗੈਲਰੀਆਂ ਬਾਰੇ ਵਿਸਥਾਰ ਵਿੱਚ ਜਾਣਕਾਰੀ-
ਇਮਾਰਤ ਵਿੱਚ ਦਾਖਲ ਹੁੰਦੇ ਸਾਰੇ ਸਭ ਤੋਂ ਪਹਿਲਾਂ ਰਿਸੈਪਸ਼ਨ ਵਿੱਚ ਯਾਦਗਾਰ ਬਾਰੇ ਉੱਥੇ ਰੱਖੇ ਮਾਡਲ ਅਤੇ ਵੀਡੀਓ ਰਾਹੀਂ ਜਾਣਕਾਰੀ ਦਿੱਤੀ ਜਾਵੇਗੀ।
1. ਆਸ਼ੀਰਵਾਦ: ਇਸ ਤੋਂ ਬਾਅਦ ਪਹਿਲੀ ਗੈਲਰੀ ਵਿੱਚ ਸਿੱਖ ਗੁਰੂ ਸਹਿਬਾਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਇਹ ਵੀ ਦੱਸਿਆ ਜਾਵੇਗਾ ਕਿ ਭਾਈ ਜੈਤਾ ਜੀ ਦੇ ਪੁਰਖੇ ਵੀ ਗੁਰੂ ਸਹਿਬਾਨ ਦੇ ਨਾਲ ਮੁੱਢ ਤੋਂ ਹੀ ਜੁੜੇ ਹੋਏ ਸਨ। ਪਹਿਲੀ ਗੈਲਰੀ ਵਿੱਚ ਆਧੁਨਿਕ ਤਕਨੀਕ ਨਾਲ ਇਤਿਹਾਸ ਨੂੰ ਰੂਪਮਾਨ ਕੀਤਾ ਗਿਆ ਹੈ।
2. ਜੀਵਨ: ਇਸੇ ਤਰ੍ਹਾਂ ਦੂਸਰੀ ਗੈਲਰੀ ਵਿੱਚ ਭਾਈ ਜੈਤਾ ਜੀ ਦੇ ਮਾਤਾ-ਪਿਤਾ ਦਾ ਵਿਆਹ ਅਤੇ ਉਨ੍ਹਾਂ ਦੇ ਜਨਮ ਬਾਰੇ ਤੇ ਸਮੁੱਚੀ ਪੀੜ੍ਹੀ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ।
3. ਤਿਆਗ: ਇਸ ਤੋਂ ਬਾਅਦ ਤੀਸਰੀ ਗੈਲਰੀ ਵਿੱਚ ਕਸ਼ਮੀਰੀ ਪੰਡਿਤਾਂ ‘ਤੇ ਹੁੰਦੇ ਜ਼ੁਲਮਾਂ ਅਤੇ ਉਨ੍ਹਾਂ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਆ ਕੇ ਫਰਿਆਦ ਕਰਨਾ ਅਤੇ ਗੁਰੂ ਜੀ ਦਾ ਸ਼ਹਾਦਤ ਦੇ ਲਈ ਸ੍ਰੀ ਅਨੰਦਪੁਰ ਸਾਹਿਬ ਤੋਂ ਕੂਚ ਕਰਨਾ, ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਸ਼ਹਾਦਤ ਦਾ ਵੱਡੀ ਸਕਰੀਨ ‘ਤੇ ਆਡੀਓ ਵਿਜ਼ਿਊਲ ਅਤੇ ਭਾਈ ਜੈਤਾ ਜੀ ਵੱਲੋਂ ਗੁਰੂ ਜੀ ਦਾ ਸੀਸ ਲੈ ਕੇ ਆਉਣ ਦਾ ਸੈਟ ਤਿਆਰ ਕੀਤਾ ਗਿਆ ਹੈ।
4. ਰੰਘਰੇਟੇ ਗੁਰੂ ਕੇ ਬੇਟੇ: ਇਸੇ ਤਰ੍ਹਾਂ ਚੌਥੀ ਗੈਲਰੀ ਵਿੱਚ ਪੇਂਟਿੰਗਾਂ ਰਾਹੀਂ ਗੁਰੂ ਸਾਹਿਬ ਦਾ ਸੀਸ ਭਾਈ ਜੈਤਾ ਜੀ ਵੱਲੋਂ ਬਾਲ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਭੇਟ ਕਰਨ ਦਾ ਦ੍ਰਿਸ਼, ਇਸ ਦ੍ਰਿਸ਼ ’ਤੇ ਅਧਾਰਤ ਆਡੀਓ-ਵੀਡੀਓ, ਰੰਘਰੇਟੇ ਗੁਰੂ ਕੇ ਬੇਟੇ ਦਾ ਖਿਤਾਬ, ਗੁਰੂ ਸਾਹਿਬ ਦਾ ਸੀਸ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਤੱਕ ਨਗਰ ਕੀਰਤਨ ਦੇ ਰੂਪ ਵਿੱਚ ਲੈ ਕੇ ਜਾਣਾ, ਭਾਈ ਜੈਤਾ ਜੀ ਨੂੰ ਪਹਿਲੇ ਨਗਾਰਚੀ ਵਜੋਂ ਵਿਖਾਉਣਾ, ਖਾਲਸਾ ਪੰਥ ਦਾ ਜਨਮ ਅਤੇ ਭਾਈ ਜੈਤਾ ਜੀ ਵੱਲੋਂ ਵੱਖ-ਵੱਖ ਲੜਾਈਆਂ ਲੜਨ ਦੇ ਦ੍ਰਿਸ਼ਾਂ ਨੂੰ ਰੂਪਮਾਨ ਕੀਤਾ ਗਿਆ ਹੈ।
5. ਸੰਘਰਸ਼: ਇਸੇ ਤਰ੍ਹਾਂ ਪੰਜਵੀਂ ਗੈਲਰੀ ਵਿੱਚ ਜਾਂਦੇ ਹੋਏ ਭਾਈ ਜੈਤਾ ਜੀ ਨਾਲ ਸਬੰਧਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਇਤਿਹਾਸਿਕ ਤਪ ਅਸਥਾਨ, ਗੁਰੂ ਸਾਹਿਬ ਵੱਲੋਂ ਆਪਣੇ ਪਰਿਵਾਰ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਛੱਡਣ ਦਾ ਦ੍ਰਿਸ਼ ਅਤੇ ਅੰਤਲੇ ਭਾਗ ਵਿੱਚ ਭਾਈ ਜੈਤਾ ਜੀ ਦੇ ਸਮੁੱਚੇ ਜੀਵਨ ਨੂੰ ਐਨੀਮੇਸ਼ਨ ਰਾਹੀਂ ਫਿਲਮਾਇਆ ਗਿਆ ਹੈ।
ਇਸ ਤੋਂ ਬਾਅਦ ਅਗਲੇ ਭਾਗ ਵਿੱਚ ਇਕ ਗਿਫਟ ਸ਼ਾਪ ਅਤੇ ਪੰਜਾਬ ਟੂਰਿਜ਼ਮ ਨਾਲ ਸਬੰਧਤ ਥਾਵਾਂ ਨੂੰ ਵਿਖਾਇਆ ਗਿਆ ਹੈ।ਸੌਂਦ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਣ ਇਸ ਪ੍ਰੋਜੈਕਟ ਵਿੱਚ ਖੜੋਤ ਆ ਗਈ ਸੀ ਪਰ ਸਾਡੀ ਸਰਕਾਰ ਨੇ ਇਸ ਪ੍ਰੋਜੈਕਟ ਦੀ ਲਗਾਤਾਰ ਸਮੀਖਿਆ ਕੀਤੀ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ। ਪਿਛਲੇ ਇੱਕ ਸਾਲ ਵਿੱਚ ਵੱਖ ਵੱਖ ਪੱਧਰ ਦੀਆਂ ਅਸੀਂ 10 ਤੋਂ ਵੀ ਵੱਧ ਮੀਟਿੰਗਾਂ ਕੀਤੀਆਂ ਤਾਂ ਜੋ ਜਿੰਨੀ ਜਲਦੀ ਹੋ ਸਕੇ ਅਸੀਂ ਇਸ ਪ੍ਰੋਜੈਕਟ ਨੂੰ ਸੰਗਤ ਨੂੰ ਸਮਰਪਿਤ ਕਰ ਸਕੀਏ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਯਾਦਗਾਰ ਦੇ ਜ਼ਰੂਰ ਦਰਸ਼ਨ ਕਰਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਛੂਤ-ਛਾਤ ਨੂੰ ਖਤਮ ਕਰਨ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਹੀ ਹੈ:ਡਾ. ਬਲਜੀਤ ਕੌਰ

ਵਿਰਾਸਤ ਮਾਰਗ:- ਉਨ੍ਹਾਂ ਅੱਗੇ ਦੱਸਿਆ ਕਿ ਸਿੱਖਾਂ ਦੇ ਮਹਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਚਿੱਟੇ ਰੰਗ ਦੇ ਸੰਗਮਰਮਰ ਨਾਲ ਵਿਰਾਸਤੀ ਮਾਰਗ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕੁੱਲ 18 ਕਰੋੜ ਰੁਪਏ ਦੀ ਲਾਗਤ ਆਵੇਗੀ। 5 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ ਅਤੇ ਕਰੀਬ 10 ਮਹੀਨੇ ਵਿੱਚ ਇਸਨੂੰ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਵਿਸ਼ਵ ਪੱਧਰ ਦੇ ਸੈਰ ਸਪਾਟਾ ਕੇਂਦਰ ਖਾਸ ਤੌਰ ’ਤੇ ਧਾਰਮਿਕ ਸੈਰ ਸਪਾਟਾ ਕੇਂਦਰ ਵਜੋਂ ਉਭਾਰਨ ਵਿੱਚ ਇਹ ਪ੍ਰੋਜੈਕਟ ਅਹਿਮ ਭੂਮਿਕਾ ਅਦਾ ਕਰੇਗਾ ਕਿਉਂ ਕਿ ਚਿੱਟੇ ਰੰਗ ਦੇ ਸੰਗਮਰਮਰ ਨਾਲ ਬਣਿਆ ਵਿਰਾਸਤੀ ਮਾਰਗ ਦੁਨੀਆਂ ਭਰ ਅੰਦਰ ਆਪਣੇ-ਆਪ ਵਿੱਚ ਵਿਲੱਖਣ ਮਿਸਾਲ ਪੇਸ਼ ਕਰੇਗਾ।ਉਨ੍ਹਾਂ ਦੱਸਿਆ ਕਿ ਮੇਨ ਰੋਡ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਕੁੱਲ 580 ਮੀਟਰ ਲੰਬੇ ਮਾਰਗ ਉੱਤੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ ਅਤੇ ਕੁੱਲ ਛੇ ਦਾਖਲਾ ਗੇਟ ਬਣਾਏ ਜਾਣਗੇ।ਇਸ ਵਿਰਾਸਤੀ ਮਾਰਗ ਵਿੱਚ ਸਭ ਤੋਂ ਪਹਿਲਾਂ ਮੁੱਖ ਮਾਰਗ ਵਾਲੇ ਪਾਸੇ ਤੋਂ ਵੱਡਾ ਤੇ ਆਕਰਸ਼ਕ ਗੇਟ ਤਿਆਰ ਕੀਤਾ ਜਾਵੇਗਾ ਜੋ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੇਗਾ। ਇੱਕ ਗੇਟ ਸਰੋਵਰ ਤੇ ਪਾਰਕਿੰਗ ਸਾਈਡ ਵੱਲੋਂ ਹੋਵੇਗਾ।

ਇਹ ਵੀ ਪੜ੍ਹੋ  “ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

ਇੱਕ ਹੋਰ ਗੇਟ ਗੁਰੂ ਤੇਗ ਬਹਾਦੁਰ ਮਿਊਜ਼ੀਅਮ ਵਾਲੇ ਪਾਸਿਓਂ ਹੋਵੇਗਾ। ਬਾਕੀ ਗੇਟ ਮੁੱਖ ਸੜਕ ਨਾਲ ਜੁੜਦੇ ਵੱਖ ਵੱਖ ਰਾਹਾਂ ਉੱਤੇ ਹੋਣਗੇ।ਉਨ੍ਹਾਂ ਕਿਹਾ ਕਿ ਵਿਰਾਸਤੀ ਮਾਰਗ ਨੂੰ ਖੁੱਲ੍ਹਾ ਤੇ ਛਾਂਦਾਰ ਕਰਨ ਵਾਸਤੇ ਜਿੱਥੇ ਚਿੱਟਾ ਸੰਗਮਰਮਰ ਲਾਇਆ ਜਾਵੇਗਾ, ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਵਿੱਚ ਦਰਜ ਰੁੱਖ ਲਾਏ ਜਾਣਗੇ। ਇਨ੍ਹਾਂ ਰੁੱਖਾਂ ਵਿੱਚ ਅੰਬ, ਕਿੱਕਰ, ਖਜ਼ੂਰ, ਢਾਕ, ਨਿੰਮ, ਕਪੂਰ, ਕੇਲਾ, ਸਿੰਮਲ, ਬੋਹੜ, ਬੇਰੀ, ਮਹੂਆ ਅਤੇ ਪਿੱਪਲ ਪ੍ਰਮੁੱਖ ਹਨ।ਇਸ ਤੋਂ ਇਲਾਵਾ ਸਰੋਵਰ ਦੇ ਸਾਹਮਣੇ ਤੋਂ ਜਾ ਰਹੇ ਮਾਰਗ ਅਤੇ ਤਖ਼ਤ ਸਾਹਿਬ ਨੂੰ ਜਾਣ ਵਾਲੀ ਚੜ੍ਹਾਈ ‘ਤੇ ਸੰਗਤਾਂ ਦੀ ਸਹੂਲਤ ਵਾਸਤੇ ਸਟੈਪ ਬਣਾਏ ਜਾਣਗੇ। ਵਿਰਾਸਤੀ ਮਾਰਗ ਦੇ ਦੋਵੇਂ ਪਾਸੇ ਸ਼ਾਨਦਾਰ ਪੇਂਟਿੰਗਾਂ ਅਤੇ ਹੋਰ ਤਕਨੀਕਾਂ ਰਾਹੀਂ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸ ਨੂੰ ਰੂਪਮਾਨ ਕੀਤਾ ਜਾਵੇਗਾ।ਸੌਂਦ ਨੇ ਅੱਗੇ ਦੱਸਿਆ ਕਿ 25 ਸਤੰਬਰ ਨੂੰ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਵੀ ਜਾਰੀ ਕੀਤਾ ਜਾ ਚੁੱਕਾ ਹੈ। ਬੀਤੇ ਕੱਲ੍ਹ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ ਵੀ ਕੀਤੀ ਗਈ ਸੀ। ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਏ ਜਾਣ ਦੀ ਅਪੀਲ ਕੀਤੀ ਹੈ ਕਿਉਂ ਕਿ ਗੁਰੂ ਸਾਹਿਬ ਨੇ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ।

ਇਹ ਵੀ ਪੜ੍ਹੋ  ਪੰਜਾਬ ਰੋਡਵੇਜ਼ ਦਾ ਸੁਪਰਡੈਂਟ 40000 ਰੁਪਏ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਨੇ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਲੜੀਵਾਰ ਸਮਾਗਮ ਉਲੀਕੇ ਹਨ। ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗੀ ਅਤੇ ਇਕ ਨਵੰਬਰ ਤੋਂ ਸੂਬਾ ਭਰ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। 15 ਨਵੰਬਰ ਤੋਂ ਸੂਬੇ ਦੀ ਹਰੇਕ ਵਿਦਿਅਕ ਸੰਸਥਾ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਬਲਿਦਾਨ ਬਾਰੇ ਸੈਮੀਨਾਰ ਕਰਵਾਏ ਜਾਣਗੇ।ਸੌਂਦ ਨੇ ਦੱਸਿਆ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਸ਼ਾਮਲ ਹੋਣਗੇ।ਇੱਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੋਇੰਦਵਾਲ ਸਾਹਿਬ ਤੋਂ ਸਜਾਇਆ ਜਾਵੇਗਾ ਅਤੇ 20 ਨਵੰਬਰ ਨੂੰ ਹੀ ਫ਼ਰੀਦਕੋਟ ਤੇ ਗੁਰਦਾਸਪੁਰ ਤੋਂ ਵੀ ਨਗਰ ਕੀਰਤਨ ਸਜਾਏ ਜਾਣਗੇ। ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ।ਸੌਂਦ ਨੇ ਕਿਹਾ ਕਿ ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਸ੍ਰੀ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ...

ਵੱਡੀ ਖ਼ਬਰ; ਪੰਜਾਬ ਦੇ ਇਸ ਜ਼ਿਲ੍ਹੇ ਦੀ ਮਹਿਲਾ SSP ਮੁਅੱਤਲ

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੀ ਮਹਿਲਾ...