ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

Date:

spot_img

👉ਫੈਟੀ ਲਿਵਰ ਰੋਗ ਖ਼ਿਲਾਫ਼ ਪੰਜਾਬ ਦੀ ਮੁਹਿੰਮ ਤੇਜ਼; ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਉਪਲੱਬਧ
👉ਫੈਟੀ ਲਿਵਰ ਰੋਗ ‘ਸਾਈਲੈਂਟ ਮਹਾਮਾਰੀ’ ਵਜੋਂ ਉੱਭਰ ਰਿਹਾ ਹੈ; ਸਮੇਂ ਸਿਰ ਜਾਂਚ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਨਾਲ ਗੰਭੀਰ ਪੇਚੀਦਗੀਆਂ ਨੂੰ ਰੋਕਿਆ ਜਾ ਸਕਦਾ ਹੈ: ਡਾ. ਬਲਬੀਰ ਸਿੰਘ
👉ਫੈਟੀ ਲਿਵਰ ਰੋਗ ਹੁਣ ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ, ਪਰ ਸਮੇਂ ਸਿਰ ਪਛਾਣ ਹੋਣ ’ਤੇ ਇਸ ਦਾ ਇਲਾਜ ਸੰਭਵ ਹੈ: ਡਾ. ਵੀਰੇਂਦਰ ਸਿੰਘ, ਡਾਇਰੈਕਟਰ (ਪੀਆਈਐਲਬੀਐਸ)

Punjab News: ਵਿਸ਼ਵ ਫੈਟੀ ਲਿਵਰ ਦਿਵਸ, ਜੋ ਹਰ ਸਾਲ ਜੂਨ ਦੇ ਦੂਜੇ ਵੀਰਵਾਰ ਨੂੰ ਫੈਟੀ ਲਿਵਰ ਰੋਗ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਜਾਂਦਾ ਹੈ, ਦੇ ਮੌਕੇ ਪੰਜਾਬ ਸਰਕਾਰ ਲਿਵਰ ਨਾਲ ਸਬੰਧਿਤ ਰੋਗਾਂ ਨਾਲ ਨਜਿੱਠਣ ਲਈ ਸਕ੍ਰੀਨਿੰਗ ਸੇਵਾਵਾਂ ਦਾ ਵਿਸਥਾਰ, ਰੈਫਰਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਕੈਸ਼ਲੈੱਸ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਆਪਣੇ ਯਤਨਾਂ ਨੂੰ ਹੋਰ ਤੇਜ਼ ਕਰ ਰਹੀ ਹੈ।ਫੈਟੀ ਲਿਵਰ ਰੋਗ ਲਿਵਰ ਦੇ ਤੇਜ਼ੀ ਨਾਲ ਵਧ ਰਹੇ ਰੋਗਾਂ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਬਣਦਾ ਜਾ ਰਿਹਾ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਫੈਟੀ ਲਿਵਰ ਰੋਗ ਅਕਸਰ ਬਿਨਾਂ ਕਿਸੇ ਸਪੱਸ਼ਟ ਲੱਛਣ ਦੇ ਹੌਲੀ-ਹੌਲੀ ਵਧਦਾ ਹੈ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਪਤਾ ਉਦੋਂ ਤੱਕ ਨਹੀਂ ਲੱਗਦਾ ਜਦੋਂ ਤੱਕ ਲਿਵਰ ਨੂੰ ਗੰਭੀਰ ਨੁਕਸਾਨ ਨਹੀਂ ਪਹੁੰਚ ਜਾਂਦਾ।” ਉਨ੍ਹਾਂ ਕਿਹਾ ਕਿ ਜੇ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਇਹ ਰੋਗ ਸੋਜਸ਼, ਫਾਈਬਰੋਸਿਸ, ਸਿਰੋਸਿਸ ਅਤੇ ਇੱਥੋਂ ਤੱਕ ਕਿ ਲਿਵਰ ਫੇਲਿਅਰ ਤੱਕ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ 👉ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜ ਸਿਹਤ ਏਜੰਸੀ, ਪੰਜਾਬ ਦੇ ਅੰਕੜਿਆਂ ਅਨੁਸਾਰ, ਪਿਛਲੇ ਪੰਜ ਮਹੀਨਿਆਂ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਐਕਿਊਟ ਵਾਇਰਲ ਹੈਪੇਟਾਈਟਿਸ, ਕ੍ਰੋਨਿਕ ਹੈਪੇਟਾਈਟਿਸ ਅਤੇ ਲਿਵਰ ਐਬਸੈਸ ਸਮੇਤ ਲਿਵਰ ਨਾਲ ਸਬੰਧਿਤ 302 ਮਾਮਲਿਆਂ ਦਾ ਇਲਾਜ ਕੀਤਾ ਗਿਆ, ਜਿਸ ’ਤੇ 6 ਲੱਖ ਰੁਪਏ ਤੋਂ ਵੱਧ ਖ਼ਰਚ ਕੀਤਾ ਗਿਆ। ਇਹ ਅੰਕੜੇ ਰਾਜ ਵਿੱਚ ਸਮੇਂ ਸਿਰ ਜਾਂਚ ਅਤੇ ਸੌਖੇ ਇਲਾਜ ਦੀ ਵਧਦੀ ਲੋੜ ਨੂੰ ਦਰਸਾਉਂਦੇ ਹਨ।ਵਿਸ਼ਵ ਸਿਹਤ ਸੰਸਥਾ (ਡਬਲਿਊਐਚਓ) ਅਨੁਸਾਰ, ਗੈਰ-ਸਿਹਤਮੰਦ ਖੁਰਾਕ, ਮੋਟਾਪਾ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਸ਼ਰਾਬ ਦੀ ਵਧ ਵਰਤੋਂ ਨਾਲ ਜੁੜੇ ਲਿਵਰ ਰੋਗ ਵਿਸ਼ਵ ਪੱਧਰ ’ਤੇ ਤੇਜ਼ੀ ਨਾਲ ਵਧਦੀ ਜਨ ਸਿਹਤ ਚੁਣੌਤੀ ਬਣਦੇ ਜਾ ਰਹੇ ਹਨ।ਇਸੇ ਰੁਝਾਨ ਨੂੰ ਦਰਸਾਉਂਦਿਆਂ, ਸਾਲ 2021 ਵਿੱਚ ਕਲੀਨਿਕਲ ਗੈਸਟ੍ਰੋਐਂਟਰੋਲੋਜੀ ਐਂਡ ਹੈਪੇਟੋਲੋਜੀ ਵਿੱਚ ਪ੍ਰਕਾਸ਼ਿਤ ਇੱਕ ਵਿਵਸਥਿਤ ਸਮੀਖਿਆ ਅਤੇ ਮੈਟਾ-ਵਿਸ਼ਲੇਸ਼ਣ, ਜਿਸ ਵਿੱਚ ਭਾਰਤ ਦੇ 23,581 ਬਾਲਗਾਂ ਅਤੇ 2,903 ਬੱਚਿਆਂ ਨਾਲ ਸਬੰਧਿਤ 50 ਅਧਿਐਨਾਂ ਨੂੰ ਸ਼ਾਮਲ ਕੀਤਾ ਗਿਆ ਸੀ, ਅਨੁਸਾਰ ਭਾਰਤ ਵਿੱਚ ਨਾਨ-ਅਲਕੋਹਲਿਕ ਫੈਟੀ ਲਿਵਰ ਰੋਗ (ਐਨਏਐਫਐਲਡੀ) 38.6 ਫੀਸਦੀ ਬਾਲਗਾਂ ਅਤੇ 35.4 ਫੀਸਦੀ ਬੱਚਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ।

ਇਹ ਵੀ ਪੜ੍ਹੋ 👉ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਿਵਰ ਰੋਗਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਇਸ ਯੋਜਨਾ ਵਿੱਚ 2,300 ਤੋਂ ਵੱਧ ਇਲਾਜ ਪ੍ਰਕਿਰਿਆਵਾਂ ਅਤੇ ਰੋਗ ਪ੍ਰਬੰਧਨ ਪੈਕੇਜ ਸ਼ਾਮਲ ਹਨ, ਜਿਨ੍ਹਾਂ ਦਾ ਲਾਭ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਲਿਆ ਜਾ ਸਕਦਾ ਹੈ। ਇਸ ਨਾਲ ਮਰੀਜ਼ਾਂ ਨੂੰ ਜਾਂਚ, ਹਸਪਤਾਲ ਵਿੱਚ ਦਾਖ਼ਲਾ ਅਤੇ ਮਾਹਿਰ ਇਲਾਜ ਵਰਗੀਆਂ ਸੇਵਾਵਾਂ ਬਿਨਾਂ ਆਰਥਿਕ ਬੋਝ ਦੇ ਮਿਲ ਰਹੀਆਂ ਹਨ।ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਕਿਹਾ ਕਿ ਫੈਟੀ ਲਿਵਰ ਰੋਗ ਹੁਣ ਤੇਜ਼ੀ ਨਾਲ ਨੌਜਵਾਨਾਂ ਅਤੇ ਇੱਥੋਂ ਤੱਕ ਕਿ ਬੱਚਿਆਂ ਵਿੱਚ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ, ਸਰੀਰਕ ਗਤੀਵਿਧੀਆਂ ਦੀ ਘਾਟ, ਸ਼ੂਗਰ ਅਤੇ ਸ਼ਰਾਬ ਦੀ ਵਰਤੋਂ ਇਸ ਦੇ ਮੁੱਖ ਕਾਰਨ ਹਨ। ਸਕਾਰਾਤਮਕ ਗੱਲ ਇਹ ਹੈ ਕਿ ਜੇ ਬੀਮਾਰੀ ਦਾ ਸਮੇਂ ਸਿਰ ਪਤਾ ਲੱਗ ਜਾਵੇ ਤਾਂ ਫੈਟੀ ਲਿਵਰ ਰੋਗ ਨੂੰ ਕਾਫ਼ੀ ਹੱਦ ਤੱਕ ਠੀਕ ਕੀਤਾ ਜਾ ਸਕਦਾ ਹੈ।”

ਇਹ ਵੀ ਪੜ੍ਹੋ 👉ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਅਲਟਰਾ-ਪ੍ਰੋਸੈਸਡ ਖੁਰਾਕ, ਤਲੇ-ਭੁੰਨੇ ਭੋਜਨ ਅਤੇ ਵੱਧ ਚਰਬੀ ਵਾਲੇ ਆਹਾਰ ਦੀ ਵਧਦੀ ਵਰਤੋਂ ਦੇ ਨਾਲ-ਨਾਲ ਸਰੀਰਕ ਗਤੀਵਿਧੀਆਂ ਵਿੱਚ ਕਮੀ ਰਾਜ ਵਿੱਚ ਲਿਵਰ ਰੋਗਾਂ ਦੇ ਵਧਦੇ ਮਾਮਲਿਆਂ ਦੇ ਮੁੱਖ ਕਾਰਨ ਹਨ।ਫੈਟੀ ਲਿਵਰ ਰੋਗ ਨੂੰ ‘ਸਾਈਲੈਂਟ ਮਹਾਮਾਰੀ’ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਨੂੰ ਜੀਵਨ ਸ਼ੈਲੀ ਵਿੱਚ ਸੁਧਾਰ ਰਾਹੀਂ ਰੋਕਿਆ ਜਾ ਸਕਦਾ ਹੈ। ਉਨ੍ਹਾਂ ਸੰਤੁਲਿਤ ਖੁਰਾਕ, ਨਿਯਮਿਤ ਕਸਰਤ, ਪ੍ਰੋਸੈਸਡ ਅਤੇ ਤਲੇ-ਭੁੰਨੇ ਭੋਜਨਾਂ ਦੀ ਘੱਟ ਵਰਤੋਂ, ਸ਼ਰਾਬ ਤੋਂ ਪੂਰੀ ਤਰ੍ਹਾਂ ਪਰਹੇਜ਼, ਸ਼ੂਗਰ ਨੂੰ ਕੰਟਰੋਲ ਵਿੱਚ ਰੱਖਣ ਅਤੇ ਨਿਯਮਿਤ ਸਿਹਤ ਜਾਂਚ ਕਰਵਾਉਣ ਦੀ ਸਲਾਹ ਦਿੱਤੀ।ਉਨ੍ਹਾਂ ਮੋਟਾਪੇ, ਸ਼ੂਗਰ, ਮੈਟਾਬੋਲਿਕ ਸਿੰਡਰੋਮ ਜਾਂ ਲਿਵਰ ਰੋਗ ਦੇ ਪਰਿਵਾਰਕ ਇਤਿਹਾਸ ਵਾਲੇ ਲੋਕਾਂ ਲਈ ਸਮੇਂ ਸਿਰ ਸਕ੍ਰੀਨਿੰਗ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਨਿਯਮਿਤ ਜਾਂਚਾਂ ਵਿੱਚ ਲਿਵਰ ਫੰਕਸ਼ਨ ਟੈਸਟ (ਐਲਐਫਟੀ), ਪੇਟ ਦਾ ਅਲਟਰਾਸਾਊਂਡ ਅਤੇ ਫਾਈਬ੍ਰੋਸਕੈਨ ਸ਼ਾਮਲ ਹਨ, ਜਿਨ੍ਹਾਂ ਦੀ ਮਦਦ ਨਾਲ ਲਿਵਰ ਵਿੱਚ ਚਰਬੀ ਦੇ ਜਮ੍ਹਾਂ ਹੋਣ ਅਤੇ ਫਾਈਬਰੋਸਿਸ ਦੀ ਪਛਾਣ, ਗੰਭੀਰ ਨੁਕਸਾਨ ਹੋਣ ਤੋਂ ਪਹਿਲਾਂ ਕੀਤੀ ਜਾ ਸਕਦੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Guru Kashi University ਦੇ VC ਵੱਲੋਂ ਡਾ. ਧੀਮਾਨ ਦੀ ਬੱਚਿਆਂ ਲਈ ਪ੍ਰੇਰਣਾਦਾਇਕ ਪੁਸਤਕ ਦਾ ਲੋਕ ਅਰਪਣ

Talwandi Sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ...

ਕਿਸਾਨ ਜਥੇਬੰਦੀਆਂ ਵੱਲੋਂ ਚਾਰ ਜੁਲਾਈ ਨੂੰ ਕੀਤੇ ਜਾ ਰਹੇ ਐਕਸ਼ਨ ਦੀ ਤਿਆਰੀ ਸਬੰਧੀ ਬਠਿੰਡਾ ‘ਚ ਹੋਈ ਮੀਟਿੰਗ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ...