ਬਠਿੰਡਾ, 6 ਅਪ੍ਰੈਲ : ਏਮਜ਼ ਬਠਿੰਡਾ ਵਿਖੇ ਡਾਇਟੈਟਿਕਸ ਵਿਭਾਗ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ, ਜਿਸ ਵਿੱਚ ਬਿਮਾਰੀਆਂ ਦੀ ਰੋਕਥਾਮ ਵਿੱਚ ਖੁਰਾਕ ਅਤੇ ਜੀਵਨ ਸ਼ੈਲੀ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਜੀਵਨ ਸ਼ੈਲੀ ਦੀਆਂ ਵੱਖ-ਵੱਖ ਬਿਮਾਰੀਆਂ ਨਾਲ ਲੜਨ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਸਮਾਗਮ ਵਿੱਚ ਮੈਡੀਕਲ ਸੁਪਰਡੈਂਟ ਡਾ: ਰਾਜੀਵ ਕੁਮਾਰ, ਡਿਪਟੀ ਮੈਡੀਕਲ ਸੁਪਰਡੈਂਟ ਡਾ: ਮੂਨਿਸ ਮਿਰਜ਼ਾ ਅਤੇ ਡਾ: ਕੇ. ਪੁਰਸ਼ੋਤਮ ਜਿਨ੍ਹਾਂ ਨੇ ਚੰਗੀ ਸਿਹਤ ਬਣਾਈ ਰੱਖਣ ਲਈ ਸੰਤੁਲਿਤ ਖੁਰਾਕ ਅਤੇ ਨਿਯਮਤ ਕਸਰਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਡਾ.ਪੁਰਸ਼ੋਤਮ ਨੇ ਭੁੱਚੋਂ ਹਲਕੇ ਦੇ ਵੱਖ-ਵੱਖ ਪਿੰਡਾਂ ਚ ਸਵੀਪ ਗਤੀਵਿਧੀਆਂ ਕਰਵਾਈਆਂਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿਹਤਮੰਦ ਆਦਤਾਂ ਅਪਣਾਉਣ ਨਾਲ ਮੋਟਾਪਾ, ਸ਼ੂਗਰ, ਹਾਈਪਰਟੈਨਸ਼ਨ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਹੋਰ ਬਿਮਾਰੀਆਂ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ।ਇਸ ਸਮਾਗਮ ਵਿੱਚ ਡਾਇਟੀਸ਼ੀਅਨ ਡਾ. ਕਾਮਨਾ ਭਾਟੀ, ਅੰਕਿਤਾ ਅਤੇ ਪੂਜਾ ਕੁਮਾਰੀ ਵੱਲੋਂ ਭਾਸ਼ਣ ਪੇਸ਼ ਕੀਤੇ ਗਏ। ਏਮਜ਼ ਬਠਿੰਡਾ ਦੇ ਬੁਲਾਰੇ ਨੇ ਕਿਹਾ ਕਿ ਸੰਸਥਾ ਆਪਣੇ ਸਟਾਫ਼, ਮਰੀਜ਼ਾਂ ਅਤੇ ਵੱਡੇ ਪੱਧਰ ’ਤੇ ਭਾਈਚਾਰੇ ਵਿੱਚ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।