SSD Girls College ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

0
66
+1

Bathinda News: SSD Girls College ਵਿਖੇ ਸਟੇਟ ਐਨ. ਐਸ. ਐਸ ਆਫਿਸ ਚੰਡੀਗੜ੍ਹ ਵੱਲੋਂ ਆਏ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ ਪ੍ਰੋਗਰਾਮ ਅਫਸਰਾਂ ਡਾਕਟਰ ਸਿਮਰਜੀਤ ਕੌਰ ਅਤੇ ਮਿਸਿਜ ਗੁਰਮਿੰਦਰ ਜੀਤ ਕੌਰ ਦੀ ਦੇਖ-ਰੇਖ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ । ਇਸ ਵਿੱਚ 40 ਵਲੰਟੀਅਰਾਂ ਨੇ ਭਾਗ ਲਿਆ । ਡਾ. ਸਿਮਰਜੀਤ ਕੌਰ ਵੱਲੋਂ ਦੱਸਿਆ ਗਿਆ ਕਿ ਅਜਿਹੇ ਦਿਨ ਮਨਾਉਣ ਨਾਲ ਸਮਾਜ ਵਿੱਚ ਜਾਗਰੂਕਤਾ ਫੈਲਦੀ ਹੈ ਤੇ ਭੈੜੀਆਂ ਬਿਮਾਰੀਆਂ ਤੋਂ ਸਮਾਜ ਨੂੰ ਬਚਾਉਣ ਲਈ ਸਰਕਾਰਾਂ ਅਜਿਹੇ ਦਿਨ ਮਨਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਹਨ ।

ਇਹ ਵੀ ਪੜ੍ਹੋ  2007 Moga Sex Scandal ਮਾਮਲੇ ‘ਚ CBI ਅਦਾਲਤ ਨੇ Ex SSP ਤੇ SP ਸਹਿਤ ਦੋ SHO ਨੂੰ ਸੁਣਾਈ ਸਜ਼ਾ

ਇਸ ਮੌਕੇ ਮੈਡਮ ਗੁਰਮਿੰਦਰ ਜੀਤ ਕੌਰ ਨੇ ਵਲੰਟੀਅਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਦੱਸਿਆ ਕਿ ਸਾਨੂੰ ਹਰ ਰੋਜ਼ ਹੀ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਜੇਕਰ ਅਸੀਂ ਆਪਣੀ ਸਿਹਤ ਪ੍ਰਤੀ ਜਾਗਰੂਕ ਹਾਂ ਤਾਂ ਹੀ ਅਸੀਂ ਆਪਣੇ ਆਲੇ-ਦੁਆਲੇ ਤੇ ਪਰਿਵਾਰ ਨੂੰ ਸਿਹਤਮੰਦ ਰੱਖ ਸਕਦੇ ਹਾਂ ਤੇ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ । ਕਾਲਜ ਦੇ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਰਜਕਾਰੀ ਕਮੇਟੀ ਦੇ ਮੈਂਬਰਾ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਅਫ਼ਸਰਾਂ ਨੂੰ ਅੱਗੇ ਤੋਂ ਵੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਕਰਵਾਉਦੇ ਰਹਿਣ ਲਈ ਪ੍ਰੇਰਿਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here