spot_img

ਈ.ਐਸ.ਆਈ. ਹਸਪਤਾਲ ਵਿਚ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ

Date:

spot_img

SAS Nagar News: ਸਥਾਨਕ ਈ.ਐਸ.ਆਈ. ਹਸਪਤਾਲ ਫ਼ੇਜ਼ 7 ਵਿਖੇ ਅੱਜ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ। ਇਸ ਮੌਕੇ ਡਾਇਰੈਕਟਰ ਪਰਵਾਰ ਭਲਾਈ ਡਾ. ਜਸਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਪੁੱਜੇ। ਮਰੀਜ਼ਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਡੈਂਟਲ ਅਫ਼ਸਰ ਡਾ. ਨਿਸ਼ਾ ਕਲੇਰ ਨੇ ਦੰਦਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਦੰਦਾਂ ਦੀ ਸਹੀ ਢੰਗ ਨਾਲ ਸਫ਼ਾਈ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਸਿਹਤਮੰਦ ਦੰਦਾਂ ਲਈ ਸਹੀ ਢੰਗ ਨਾਲ ਬਰੱਸ਼ ਕੀਤਾ ਜਾਵੇ।

ਇਹ ਵੀ ਪੜ੍ਹੋ  ਸਕੂਲ ਵੈਨ ਨੂੰ ਟੱਕਰ ਮਾਰਨ ਕਾਰ ਵਿਚੋਂ ਭੁੱਕੀ ਦੇ ਗੱਟੇ ਬਰਾਮਦ

ਡਾ. ਕਲੇਰ ਨੇ ਆਖਿਆ ਕਿ ਹਰ ਰੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੱਸ਼ ਕਰਨ ਦੀ ਆਦਤ ਪਾਈ ਜਾਵੇ। ਤੰਬਾਕੂ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਬਹੁਤ ਜ਼ਰੂਰੀ ਹੈ। ਉਨ੍ਹਾਂ ਦੰਦਾਂ ਦੀਆਂ ਵੱਖ ਵੱਖ ਬਿਮਾਰੀਆਂ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਦਸਿਆ। ਸਮਾਗਮ ਵਿਚ ਐਸ.ਐਮ.ਓ. ਡਾ. ਹਰਪ੍ਰੀਤ ਕੌਰ ਧਾਲੀਵਾਲ, ਡਾ. ਹਰਕੀਰਤ ਕੌਰ ਅਤੇ ਹੋਰ ਸਟਾਫ਼ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...