Punjabi Khabarsaar
ਸਾਡੀ ਸਿਹਤ

ਸਿਹਤ ਵਿਭਾਗ ਵਲੋਂ ਮਨਾਇਆ ਜਾ ਰਿਹਾ ਹੈ ਵਿਸ਼ਵ ਆਬਾਦੀ ਪੰਦਰਵਾੜਾ: ਸਿਵਲ ਸਰਜਨ

ਬਠਿੰਡਾ, 4 ਜੁਲਾਈ: ਸਿਹਤ ਵਿਭਾਗ ਦੇ ਵੱਲੋਂ ਜ਼ਿਲ੍ਹੇ ਭਰ ਵਿਚ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ (ਦੰਪਤੀ ਸੰਪਰਕ) ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਯੋਗ ਜ਼ੋੜਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਜਦੋਂਕਿ 11 ਤੋਂ 24 ਜੁਲਾਈ ਤੱਕ ਜਿਲ੍ਹੇ ਦੀ ਸਮੂਹ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਅਪ੍ਰੇਸ਼ਨਾਂ ਦੇ ਕੈਂਪ ਲਗਾਏ ਜਾਣਗੇ।

ਸਿਲਵਰ ਓਕਸ ਸਕੂਲ ਦੇ ਵਿਚ 6 ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਚੱਲ ਰਹੇ ਇਸ ਵਿਸ਼ਵ ਆਬਾਦੀ ਪੰਦਰਵਾੜੇ ਦੌਰਾਨ ਅੱਜ ਜੱਚਾ ਬੱਚਾ ਹਸਪਤਾਲ ਦੇ ਗਾਇਨੀ ਓ.ਪੀ.ਡੀ ਵਿਖੇ ਗਰਭਵਤੀ ਮਾਵਾਂ ਅਤੇ ਨਾਲ ਆਏ ਰਿਸ਼ਤੇਦਾਰਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਅਧਿਕਾਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੜਕਿਆਂ ਦੀ ਸ਼ਾਦੀ 21 ਸਾਲ ਅਤੇ ਲੜਕੀਆਂ ਦੀ ਸ਼ਾਦੀ 18 ਸਾਲਾਂ ਤੋਂ ਪਹਿਲਾਂ ਨਾ ਕਰਨ। ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਪਹਿਲਾਂ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਸਰਾ ਬੱਚਾ ਪਹਿਲੇ ਬੱਚੇ ਤੋਂ ਤਿੰਨ ਸਾਲਾਂ ਦੇ ਫ਼ਰਕ ਨਾਲ ਲੈਣ।

ਮਾਫਾ ਅਕੈਡਮੀ ਵੱਲੋਂ ਸਮਰ ਕੈਂਪ ਅਤੇ ਫੁੱਟਬਾਲ ਲੀਗ ਟੂਰਨਾਮੈਂਟ ਦਾ ਸ਼ਾਨਦਾਰ ਆਯੋਜਨ

ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਸਾਰੇ ਸਾਧਨ ਮੁਫ਼ਤ ਉਪਲਬਧ ਹਨ। ਨਰਿੰਦਰ ਕੁਮਾਰ ਜਿਲ੍ਹਾ ਬੀ.ਸੀ.ਸੀ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਨਾਉਣ ਲਈ ਸਰਕਾਰ ਵੱਲੋਂ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ, ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸੰਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਇਸ ਮੌਕੇ ਗਾਇਨੋਕੋਲੋਜਿਸ਼ਟ ਡਾ ਰਮਨ, ਸਟਾਫ ਨਰਸ ਬਲਜੀਤ ਕੌਰ, ਨਰਸਿੰਗ ਸਿਸਟਰ ਅਨੀਤਾ ਅਤੇ ਕੌਸਲਰ ਚਰਨਪਾਲ ਕੌਰ ਹਾਜ਼ਰ ਸਨ।

 

Related posts

ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਸਮੀਖਿਆ ਬੈਠਕ

punjabusernewssite

ਸਿਹਤ ਕਾਮਿਆਂ ਨੇ ਡਾਇਰੈਕਟਰ ਖ?ਿਲਾਫ ਧਰਨੇ ਦਾ ਨੋਟਿਸ ਸਿਵਲ ਸਰਜਨ ਰਾਹੀਂ ਭੇਜਿਆ

punjabusernewssite

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ, ਕੱਢੀ ਜਾਗਰੂਕਤਾ ਰੈਲੀ

punjabusernewssite