
Bathinda News:ਦਾਲਾਂ ਦੀ ਅਹਿਮੀਅਤ ਦੇ ਮੱਦੇਨਜ਼ਰ ਹਰ ਸਾਲ 10 ਫਰਵਰੀ ਨੂੰ ਵਿਸ਼ਵ ਦਾਲਾਂ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ| ਇਸ ਦੇ ਤਹਿਤ ਖੇਤੀਬਾੜੀ ਵਿਭਾਗ ਬਲਾਕ ਬਠਿੰਡਾ ਵੱਲੋਂ ਡਾ. ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਦੀ ਅਗਵਾਈ ਹੇਠ ਪਿੰਡ ਜੱਸੀ ਪੌ ਵਾਲੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ|ਡਾ. ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਬਲਾਕ ਬਠਿੰਡਾ ਨੇ ਦਾਲਾਂ ਦੀ ਮਨੁੱਖੀ ਸਿਹਤ ਲਈ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਦਾਲਾਂ ਪ੍ਰੋਟੀਨ ਦਾ ਬਹੁਤ ਵਧੀਆ ਸਰੋਤ ਹੋਣ ਦੇ ਨਾਲ਼-ਨਾਲ ਦਾਲਾਂ ਵਿੱਚ ਫਾਈਬਰ ਅਤੇ ਹੋਰ ਖਣਿਜ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ|
ਇਹ ਵੀ ਪੜ੍ਹੋ ਸੜਕ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਹੋਈ ਮੌ+ਤ
ਇਸਦੇ ਨਾਲ ਹੀ ਉਹਨਾਂ ਦੱਸਿਆ ਕਿ ਦਾਲਾਂ ਦੀਆਂ ਜੜਾਂ ਵਿੱਚ ਮੌਜੂਦ ਗੰਢਾਂ ਦੀ ਵਜ੍ਹਾ ਕਰਕੇ ਹਵਾ ਵਿਚਲੀ ਨਾਈਟ੍ਰੋਜਨ ਨੂੰ ਜ਼ਮੀਨ ਵਿੱਚ ਜਮਾਂ ਕਰਦੀਆਂ ਹਨ ਜਿਸ ਨਾਲ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਫ਼ਸਲਾਂ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ| ਉਹਨਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਮਨੁੱਖ ਤੇ ਜ਼ਮੀਨ ਦੀ ਸਿਹਤ ਅਤੇ ਦਿਨੋ ਦਿਨ ਵਧ ਰਹੀ ਦਾਲਾਂ ਦੀ ਮੰਗ ਦੇ ਮੱਦੇਨਜ਼ਰ ਸਾਨੂੰ ਦਾਲਾਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਚਾਹੀਦਾ ਹੈ|ਇਸ ਉਪਰੰਤ ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਬਲਾਕ ਬਠਿੰਡਾ ਨੇ ਦਾਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਸਾਂਝੀ ਕੀਤੀ|
ਇਹ ਵੀ ਪੜ੍ਹੋ ਬਠਿੰਡਾ-ਗੋਨਿਆਣਾ ਰੋਡ ’ਤੇ ਸਬਜੀ ਨਾਲ ਲੱਦੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ; ਇੱਕ ਦੀ ਹੋਈ ਮੌ+ਤ
ਮਹਿਕਮੇ ਦੇ ਸਿਖਲਾਈ ਵਿੰਗ ਤੋਂ ਪਹੁੰਚੇ ਡਾ. ਜਸਵਿੰਦਰ ਕੌਰ ਖੇਤੀਬਾੜੀ ਵਿਕਾਸ ਅਫਸਰ (ਟ੍ਰੇਨਿੰਗ) ਨੇ ਹਾੜੀ ਦੀਆਂ ਮੁੱਖ ਫ਼ਸਲਾਂ ਕਣਕ ਅਤੇ ਸਰੋਂ ਦੇ ਕੀੜੇ ਮਕੌੜੇ ਅਤੇ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ|ਇਸ ਮੌਕੇ ਡਾ. ਪ੍ਰਭਜੋਤ ਕੌਰ ਖੇਤੀਬਾੜੀ ਸੂਚਨਾ ਅਫ਼ਸਰ, ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ,ਸ਼੍ਰੀ ਗੁਰਮਿਲਾਪ ਸਿੰਘ ਬਲਾਕ ਤਕਨੀਕੀ ਮੈਨੇਜਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਜੱਸੀ ਪੌ ਵਾਲੀ ਦੇ ਕਿਸਾਨ ਮੌਜੂਦ ਸਨ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।




