Bathinda News: MRSPTU ;ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਗਣਿਤ ਵਿਭਾਗ ਵੱਲੋਂ ਅੱਜ ਵਿਸ਼ਵ ਵਿਗਿਆਨ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ।ਇਸ ਮੌਕੇ ਦਾ ਮੁੱਖ ਵਿਸ਼ਾ “ਵਿਗਿਆਨਕ ਕੂਟਨੀਤੀ ਰਾਹੀਂ ਸਾਂਝੀ ਸਮਝ ਅਤੇ ਸਹਿਯੋਗ” (Common Ground Through Science Diplomacy) ਰੱਖਿਆ ਗਿਆ।ਇਸ ਸਮਾਗਮ ਰਾਹੀਂ ਵਿਸ਼ਵ ਸ਼ਾਂਤੀ, ਟਿਕਾਊ ਵਿਕਾਸ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਇਸ ਦੇ ਨਾਲ ਹੀ ਸਾਫ਼-ਸੁਥਰੀ ਊਰਜਾ, ਸਿਹਤ ਸੰਭਾਲ, ਖੁਰਾਕ ਸੁਰੱਖਿਆ ਅਤੇ ਜਲਵਾਯੂ ਪਰਿਵਰਤਨ ਵਰਗੀਆਂ ਵਿਸ਼ਵਵਿਆਪੀ ਚੁਣੌਤੀਆਂ ਦੇ ਹੱਲ ਲਈ ਵਿਗਿਆਨਕ ਨਵੀਨਤਾਵਾਂ ਅਤੇ ਆਪਸੀ ਸਹਿਯੋਗ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ ਗਿਆ।ਇਸ ਦਿਵਸ ਨੂੰ ਸਮਰਪਿਤ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਸਿਰਜਣਾਤਮਕਤਾ ਅਤੇ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਕੁਇਜ਼, ਭਾਸ਼ਣ, ਰੰਗੋਲੀ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਸਮਾਗਮ ਦੇ ਕੋਆਰਡੀਨੇਟਰ ਡਾ. ਮੁਕੇਸ਼ ਨੇ ਟਿਕਾਊ ਅਤੇ ਸ਼ਾਂਤੀਪੂਰਨ ਭਵਿੱਖ ਦੀ ਸਿਰਜਣਾ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਵਿਗਿਆਨਕ ਸਹਿਯੋਗ ਰਾਹੀਂ ਆਪਸੀ ਵਿਸ਼ਵਾਸ ਨੂੰ ਮਜ਼ਬੂਤ ਕਰਨ, ਨਵੇਂ ਅਤੇ ਪ੍ਰਭਾਵਸ਼ਾਲੀ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਭਵਿੱਖ ਦੀਆਂ ਵਿਸ਼ਵਵਿਆਪੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਮਾਜ ਨੂੰ ਤਿਆਰ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਅਕਾਦਮਿਕ ਅਤੇ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਰੰਗੋਲੀ ਮੁਕਾਬਲੇ ਵਿੱਚ ਹਰਸ਼ਿਤਾ ਅਤੇ ਕਮਲਪ੍ਰੀਤ ਸਿੰਘ ਨੇ ਪਹਿਲਾ, ਜਦਕਿ ਰਮਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਪੋਸਟਰ ਬਣਾਉਣ ਦੇ ਮੁਕਾਬਲੇ ਵਿੱਚ ਤਰਨਪ੍ਰੀਤ ਕੌਰ ਨੇ ਪਹਿਲਾ ਅਤੇ ਸਰਵਣ ਕੁਮਾਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕੁਇਜ਼ ਮੁਕਾਬਲੇ ਵਿੱਚ ਹਰਪ੍ਰੀਤ ਸਿੰਘ ਨੇ ਪਹਿਲਾ, ਜਦਕਿ ਹ੍ਰਿਸ਼ੀਕੇਸ਼ ਜਿੰਦਲ ਅਤੇ ਏਕਾਂਸ਼ ਜਿੰਦਲ ਨੇ ਦੂਜਾ ਸਥਾਨ ਹਾਸਲ ਕੀਤਾ।
ਇਹ ਵੀ ਪੜ੍ਹੋ 👉Punjab ‘ਚ ਤੜਕਸਾਰ ਵੱਡਾ ਵਾਪਰਿਆ ਵੱਡਾ ਹਾਦਸਾ; ਪੁਲ ਟੁੱਟਣ ਕਾਰਨ ਭਾਖੜਾ ਨਹਿਰ ‘ਚ ਡਿੱਗੇ ਦੋ ਟਰਾਲੇ
ਇਸੇ ਤਰ੍ਹਾਂ ਭਾਸ਼ਣ ਮੁਕਾਬਲੇ ਵਿੱਚ ਦੀਕਸ਼ਾ ਧੀਰ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਵਿਭਾਗ ਦੇ ਅਧਿਆਪਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਧੰਨਵਾਦ ਦੇ ਮਤੇ ਦੌਰਾਨ ਕੋਆਰਡੀਨੇਟਰ ਡਾ. ਮੁਕੇਸ਼ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਾਰੇ ਭਾਗੀਦਾਰਾਂ ਅਤੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਤਸ਼ਾਹ ਅਤੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਵੀ ਦਿੱਤੀ।ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਗਣਿਤ ਵਿਭਾਗ ਨੂੰ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਜਾਗਰੂਕਤਾ, ਤਰਕਸ਼ੀਲ ਸੋਚ ਅਤੇ ਨਵੀਆਂ ਖੋਜਾਂ ਪ੍ਰਤੀ ਜਗਿਆਸਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













