ਚੰਡੀਗੜ੍ਹ, 9 ਸਤੰਬਰ: ਇੱਕ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਉੱਘੇ ਪਹਿਲਵਾਨ ਬਜਰੰਗ ਪੂਨੀਆ ਨੂੰ ਹੁਣ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸੂਚਨਾ ਮੁਤਾਬਕ ਪੂਨੀਆ ਨੂੰ ਵਟਸਐਪ ਰਾਹੀਂ ਇੱਕ ਮੈਸੇਜ਼ ਆਇਆ ਹੈ, ਜਿਸ ਵਿਚ ਕਾਂਗਰਸ ਨੂੰ ਛੱਡਣ ਜਾਂ ਫ਼ਿਰ ਨਤੀਜ਼ੇ ਭੁਗਤਣ ਲਈ ਤਿਆਰ ਰਹਿਣ ਲਈ ਕਿਹਾ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਇਸ ਮਾਮਲੇ ’ਤੇ ਟਿੱਪਣੀ ਕਰਦਿਆਂ ਦਾਅਵਾ ਕੀਤਾ ਹੈ ਕਿ ਅਜਿਹੀ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸਿਆ ਜਾਵੇਗਾ।
ਕਾਰ-ਮੋਟਰਸਾਈਕਲ ਸੜਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਗੰਭੀਰ ਜਖ਼ਮੀ
ਦਸਣਾ ਬਣਦਾ ਹੈ ਕਿ ਹਰਿਆਣਾ ਨਾਲ ਸਬੰਧ ਰੱਖਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫ਼ੋਗਟ ਨੇ ਦਿੱਲੀ ਵਿਚ ਕਾਂਗਰਸ ਪਾਰਟੀ ਦਾ ਹੱਥ ਫ਼ੜਿਆ ਸੀ। ਇਸਤੋਂ ਬਾਅਦ ਕਾਂਗਰਸ ਪਾਰਟੀ ਨੇ ਵਿਨੇਸ਼ ਫ਼ੋਗਟ ਨੂੰ ਜੁਲਾਨਾ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਹੈ ਜਦੋਂਕਿ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਵਰਕਿੰਗ ਚੇਅਰਮੈਨ ਬਣਾਇਆ ਸੀ।
Share the post "ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਪਹਿਲਵਾਨ ਬਜਰੰਗ ਪੂਨੀਆ ਨੂੰ ਮਿਲੀ ਜਾਨੋ-ਮਾਰਨ ਦੀ ਧਮਕੀ"