13 Views
ਚੰਡੀਗੜ੍ਹ: ਜਿਥੇ ਇਕ ਪਾਸੇ ਪੰਜਾਬ ਦੇ ਕਈ ਜ਼ਿਲ੍ਹਿਆ ਵਿਚ ਪੈ ਰਹੀ ਬਾਰਿਸ਼ ਕਰਕੇ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਸਮੇਤ ਦਿੱਲੀ ਅਤੇ NCR ਇਲਾਕਿਆ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 5 ਜ਼ਿਲ੍ਹਿਆਂ ਜਿਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਉਥੇ ਹੀ ਦੂਜੇ ਪਾਸੇ IMD ਮੁਤਾਬਕ ਅੱਜ ਯਾਨੀ 29 ਅਗਸਤ ਨੂੰ ਸੌਰਾਸ਼ਟਰ ਅਤੇ ਕੱਛ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। IMD ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ, ਓਡੀਸ਼ਾ, ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਅਲੱਗ-ਥਲੱਗ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਮੀਂਹ (ਲਗਭਗ 12 ਸੈਂਟੀਮੀਟਰ) ਦੀ ਸੰਭਾਵਨਾ ਹੈ।
Share the post "ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਇਸ ਜਗ੍ਹਾ ਲਈ ਜਾਰੀ ਹੋਇਆ ਰੈੱਡ ਅਲਰਟ"