Tuesday, February 3, 2026

ਨਸ਼ਾ ਤਸਕਰੀ ਕਰਨ ਵਾਲੇ MC ਦੇ ਘਰ ਚੱਲਿਆ ਨਗਰ ਕੌਂਸਲ ਦਾ ਪੀਲਾ ਪੰਜਾ

Date:

spot_img

👉ਸਰਕਾਰੀ ਜਮੀਨ ਉਪਰ ਕਬਜਾ ਕਰਕੇ ਘਰ ਬਣਾ ਕੇ ਕਰ ਰਿਹਾ ਸੀ ਨਸ਼ਿਆਂ ਦਾ ਕਾਰੋਬਾਰ
👉ਫੜੇ ਗਏ ਐਮ ਸੀ ਤੇ ਪਹਿਲਾਂ ਵੀ ਸਨ ਐਨ ਡੀ ਪੀ ਐਸ ਤਹਿਤ 16 ਐਫ.ਆਈ.ਆਰ. ਦਰਜ

Mansa News:ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ ।

ਇਹ ਵੀ ਪੜ੍ਹੋ ਆਪਣੀ ਅਧਿਕਾਰਤ ਫ਼ੇਰੀ ’ਤੇ ਪਹਿਲੀ ਵਾਰ ਭਾਰਤ ਪੁੱਜੇ ਅਮਰੀਕਾ ਦੇ ਉੱਪ ਰਾਸ਼ਟਰਪਤੀ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ।ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ।

ਇਹ ਵੀ ਪੜ੍ਹੋ Bathinda ’ਚ IPL Fan Park ਦੇਖਣ ਪੁੱਜੇ ਹਜ਼ਾਰਾਂ ਕ੍ਰਿਕਟ ਪ੍ਰੇਮੀ,Mayor Mehta ਨੇ ਕੀਤਾ ਸੰਬੋਧਨ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ।

ਇਹ ਵੀ ਪੜ੍ਹੋ ਪੁਲਿਸ ਥਾਣੇ ’ਚ ਬੰਦ ਨੌਜਵਾਨ ਹਵਾਲਾਤੀ ਨੇ ਲਿਆ ਫ਼ਾ+ਹਾ; ਮੈਜਿਸਟਰੇਟੀ ਜਾਂਚ ਸ਼ੁਰੂ

ਇਸ ਮੌਕੇ ਐਸ.ਪੀ. ਐਚ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ.ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ, ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Summer hill Convent School Bathinda ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ

Bathinda News:ਸਮਰ ਹਿੱਲ ਕਾੱਨਵੈਂਟ ਸਕੂਲ, ਬਠਿੰਡਾ ਵਿਖੇ ਦਸਵੀਂ ਜਮਾਤ...

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...