ਚੰਡੀਗੜ੍ਹ: ਪੰਜਾਬ ਸਰਕਾਰ ਦੀ ਵਨ ਟਾਈਮ ਸੈਟਲਮੈਂਟ (OTS) ਸਕੀਮ 31 ਅਗਸਤ ਨੂੰ ਖਤਮ ਹੋ ਜਾਵੇਗੀ। ਇਸ ਸਕੀਮ ਤਹਿਤ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦਾ ਆਖਰੀ ਮੌਕਾ ਹੈ। 1.1 ਲੱਖ ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਦਾ ਪ੍ਰਾਪਰਟੀ ਟੈਕਸ ਅਜੇ ਵੀ ਬਕਾਇਆ ਹੈ।
MLA ਨੇ ਕੰਮ ‘ਚ ਲਾਪਰਵਾਹੀ ਕਰਨ ਵਾਲੇ ਅਫ਼ਸਰ ਨੂੰ ਕੀਤਾ ਮੁਅਤਲ
ਸਿਰਫ਼ 35 ਹਜ਼ਾਰ ਵੱਡੇ ਅਤੇ ਦਰਮਿਆਨੇ ਜਾਇਦਾਦ ਮਾਲਕਾਂ ਦੇ 580 ਕਰੋੜ ਬਕਾਇਆ ਹਨ, ਜਿਨ੍ਹਾਂ ਵਿੱਚੋਂ 13 ਨਗਰ ਨਿਗਮਾਂ ਦੇ ਵੱਡੀਆਂ ਵਪਾਰਕ ਜਾਇਦਾਦਾਂ ਦੇ 200 ਕਰੋੜ ਬਕਾਇਆ ਹਨ। ਜਨਤਾ ਦੀ ਸਹੂਲਤ ਲਈ ਸੁਵਿਧਾ ਕੇਂਦਰ 30-31 ਅਗਸਤ ਨੂੰ ਖੁੱਲ੍ਹੇ ਰਹਿਣਗੇ। ਸਰਕਾਰ ਦਾ ਸਪੱਸ਼ਟ ਸੰਦੇਸ਼ – OTS ਦੀ ਆਖਰੀ ਮਿਤੀ ਤੋਂ ਬਾਅਦ ਡਿਫਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।













