ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀ

Date:

spot_img

👉ਪੰਜਾਬ ਪੁਲਿਸ ਸਰਹੱਦ ਪਾਰ ਗੈਂਗਸਟਰਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗੌੜੇ ਅਪਰਾਧੀ ਅੰਮ੍ਰਿਤ ਦਾਲਮ ਦੀ ਮੋਲਡੋਵਾ ਤੋਂ ਹਵਾਲਗੀ ਹਾਸਲ ਕਰਨ ਵਾਲੀ ਪੰਜਾਬ ਪੁਲਿਸ ਦੀ ਟੀਮ ਨੂੰ ਕੀਤਾ ਸਨਮਾਨਿਤ
👉ਸਾਡੀ ਸਰਕਾਰ ਨੇ ਜਨਵਰੀ ਤੋਂ ਲੈ ਕੇ ਹੁਣ ਤੱਕ ਵਿਦੇਸ਼ਾਂ ‘ਚੋਂ 10 ਗੈਂਗਸਟਰਾਂ ਨੂੰ ਪੰਜਾਬ ਵਾਪਸ ਲਿਆਉਣ ਵਿੱਚ ਸਫ਼ਲਤਾ ਹਾਸਲ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਪੁਲਿਸ ਕਾਰਵਾਈਆਂ ਦੀ ਅੰਤਰਰਾਸ਼ਟਰੀ ਮਾਨਤਾ, ਫੋਰਸ ਦੀਆਂ ਪੇਸ਼ੇਵਰ ਸਮਰੱਥਾਵਾਂ ਅਤੇ ਆਲਮੀ-ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ ਅਤੇ ਅਪਰਾਧੀਆਂ ਲਈ ਕੋਈ ਸੁਰੱਖਿਅਤ ਲੁਕਣਗਾਹ ਨਹੀਂ ਹੈ। ਮੋਲਡੋਵਾ ਗਣਰਾਜ ਤੋਂ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਦੀ ਹਵਾਲਗੀ ਹਾਸਲ ਕਰਨ ਲਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਸ.ਪੀ. ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਟੀਮ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪੰਜਾਬ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸਾਡੀ ਸਰਕਾਰ ਵੱਲੋਂ 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ 10 ਭਗੌੜਿਆਂ ਨੂੰ ਡਿਪੋਰਟ ਕਰਵਾਇਆ ਗਿਆ ਹੈ, ਜਦਕਿ ਨਸ਼ਾ ਤਸਕਰਾਂ ਖ਼ਿਲਾਫ਼ 60,582 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹਾਈ-ਟੈਕ ਐਂਟੀ-ਡਰੋਨ ਪ੍ਰਣਾਲੀਆਂ ਨਾਲ ਲੈਸ ਹੈ ਅਤੇ 1.5 ਲੱਖ ਲੋਕਾਂ ਦੀ ਸ਼ਮੂਲੀਅਤ ਵਾਲੀਆਂ ਪੇਂਡੂ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਆਪਣੇ ਐਕਸ ਹੈਂਡਲ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਪੰਜਾਬ ਵਿੱਚ ਅਮਨ-ਕਾਨੂੰਨ ਪੂਰੀ ਤਰ੍ਹਾਂ ਕਾਇਮ ਹੈ।

ਇਹ ਵੀ ਪੜ੍ਹੋ  ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 1,234 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਵਿਦੇਸ਼ਾਂ ਤੋਂ 10 ਭਗੌੜਿਆਂ ਨੂੰ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ 60,582 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 366 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਹਾਈ-ਟੈੱਕ ਐਂਟੀ-ਡਰੋਨ ਪ੍ਰਣਾਲੀਆਂ ਨਾਲ ਲੈਸ ਹੈ ਅਤੇ 1.5 ਲੱਖ ਲੋਕਾਂ ਦੀ ਸ਼ਮੂਲੀਅਤ ਵਾਲੀਆਂ ਪੇਂਡੂ ਰੱਖਿਆ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਜਾਂ ਗਰੁੱਪ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਨਕਲਾਬ ਜ਼ਿੰਦਾਬਾਦ।”ਪੁਲਿਸ ਅਧਿਕਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਫ਼ਲ ਹਵਾਲਗੀ ਵਿਦੇਸ਼ੀ ਧਰਤੀ ਤੋਂ ਗਤੀਵਿਧੀਆਂ ਚਲਾਉਣ ਵਾਲੇ ਗੈਂਗਸਟਰਾਂ, ਅਪਰਾਧੀਆਂ ਅਤੇ ਉਨ੍ਹਾਂ ਦੇ ਆਕਾਵਾਂ ਨੂੰ ਸਪੱਸ਼ਟ ਸੰਦੇਸ਼ ਪਹੁੰਚਾਉਂਦੀ ਹੈ ਕਿ ਪੰਜਾਬ ਪੁਲਿਸ ਸਰਹੱਦਾਂ ਪਾਰ ਜਾ ਕੇ ਵੀ ਉਨ੍ਹਾਂ ਦਾ ਪਿੱਛਾ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰੇਗੀ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਗੈਂਗਸਟਰਾਂ ਲਈ ਹੁਣ ਕੋਈ ਸੁਰੱਖਿਅਤ ਥਾਂ ਨਹੀਂ ਬਚੀ। ਚਾਹੇ ਉਹ ਪੰਜਾਬ ਵਿੱਚ ਲੁਕੇ ਹੋਣ, ਭਾਰਤ ਦੇ ਕਿਸੇ ਹੋਰ ਹਿੱਸੇ ਵਿੱਚ ਜਾਂ ਹਜ਼ਾਰਾਂ ਕਿਲੋਮੀਟਰ ਦੂਰ ਯੂਰਪ ਵਿੱਚ, ਪੰਜਾਬ ਪੁਲਿਸ ਉਹਨਾਂ ਨੂੰ ਲੱਭ ਕੇ ਰਹੇਗੀ।” ਉਨ੍ਹਾਂ ਅੱਗੇ ਕਿਹਾ, “ਉਹ ਆਪਣੇ ਟਿਕਾਣੇ, ਪਾਸਪੋਰਟ ਅਤੇ ਪਛਾਣ ਬਦਲ ਸਕਦੇ ਹਨ, ਪਰ ਉਹ ਹਮੇਸ਼ਾ ਲਈ ਕਾਨੂੰਨ ਤੋਂ ਬਚ ਨਹੀਂ ਸਕਦੇ।”ਉਨ੍ਹਾਂ ਕਿਹਾ ਕਿ ਅੰਮ੍ਰਿਤ ਦਾਲਮ ਦੀ ਹਵਾਲਗੀ ਸੰਗਠਿਤ ਅਪਰਾਧ ਵਿਰੁੱਧ ਪੰਜਾਬ ਦੀ ਨਿਰੰਤਰ ਮੁਹਿੰਮ ਵਿੱਚ ਇੱਕ ਵੱਡੀ ਪ੍ਰਾਪਤੀ ਹੈ ਅਤੇ ਇਹ ਸੂਬਾ ਸਰਕਾਰ ਦੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸਫ਼ਲਤਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ, “ਅੰਮ੍ਰਿਤ ਦਾਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਮੁੱਖ ਕਾਰਕੁੰਨ ਸੀ ਅਤੇ ਕਤਲ, ਇਰਾਦਾ ਕਤਲ, ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ (ਯੂਏਪੀਏ), ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਗੈਂਗਸਟਰਾਂ, ਫਿਰੌਤੀ ਮੰਗਣ ਵਾਲਿਆਂ, ਨਸ਼ਾ ਤਸਕਰਾਂ ਅਤੇ ਸੰਗਠਿਤ ਅਪਰਾਧਿਕ ਨੈੱਟਵਰਕਾਂ ਵਿਰੁੱਧ ‘ਜ਼ੀਰੋ-ਟੋਲਰੈਂਸ’ ਦੀ ਨੀਤੀ ਅਪਣਾਈ ਹੈ, ਭਾਵੇਂ ਉਹ ਕਿੰਨੇ ਵੀ ਤਾਕਤਵਰ ਜਾਂ ਉੱਚੀ ਪਹੁੰਚ ਵਾਲੇ ਕਿਉਂ ਨਾ ਹੋਣ।”

ਇਹ ਵੀ ਪੜ੍ਹੋ  Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਏ.ਜੀ.ਟੀ.ਐਫ., ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓ.ਐਫ.ਟੀ.ਈ.ਸੀ.), ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵੱਖ-ਵੱਖ ਏਜੰਸੀਆਂ ਦਰਮਿਆਨ ਆਪਸੀ ਤਾਲਮੇਲ ਅੰਤਰ-ਰਾਸ਼ਟਰੀ ਅਪਰਾਧਿਕ ਨੈੱਟਵਰਕਾਂ ਨੂੰ ਤੋੜਨ ਵਿੱਚ ਇੱਕ ਅਹਿਮ ਹਥਿਆਰ ਵਜੋਂ ਉਭਰਿਆ ਹੈ।ਮੋਲਡੋਵਾ ਦੇ ਹਾਲੀਆ ਦੌਰੇ ਦੌਰਾਨ, ਪੰਜਾਬ ਪੁਲਿਸ ਦੇ ਵਫ਼ਦ ਨੂੰ ਮੋਲਡੋਵਾ ਸਰਕਾਰ ਵੱਲੋਂ ਬਿਹਤਰ ਤਾਲਮੇਲ ਅਤੇ ਸਹਿਯੋਗ ਲਈ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ, ਜਿਸ ਸਦਕਾ ਮੋਲਡੋਵਾ ਤੋਂ ਭਗੌੜੇ ਅਪਰਾਧੀ ਦੀ ਪਹਿਲੀ ਵਾਰ ਹਵਾਲਗੀ ਸੰਭਵ ਹੋ ਸਕੀ। ਪੰਜਾਬ ਪੁਲਿਸ ਦੀ ਐਸਕਾਰਟ ਟੀਮ ਨੇ ਡੀਜੀਪੀ ਪੰਜਾਬ, ਏਡੀਜੀਪੀ ਏ.ਜੀ.ਟੀ.ਐਫ. ਅਤੇ ਆਈਜੀਪੀ ਓ.ਐਫ.ਟੀ.ਈ.ਸੀ. ਨਾਲ ਮਿਲ ਕੇ ਇਹ ਸਨਮਾਨ ਚਿੰਨ੍ਹ ਭਗਵੰਤ ਸਿੰਘ ਮਾਨ ਨੂੰ ਸੌਂਪਿਆ।ਇਸ ਕਦਮ ਨੂੰ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਮਾਨਤਾ ਭਾਰਤ ਅਤੇ ਮੋਲਡੋਵਾ ਵਿਚਕਾਰ ਆਪਸੀ ਭਰੋਸੇ, ਸਤਿਕਾਰ ਅਤੇ ਕਾਨੂੰਨ ਲਾਗੂ ਕਰਨ ਦੇ ਖੇਤਰ ਵਿੱਚ ਵਧ ਰਹੇ ਸਹਿਯੋਗ ਨੂੰ ਦਰਸਾਉਂਦੀ ਹੈ। ਇਹ ਮਹਿਜ਼ ਕੋਈ ਪੁਰਸਕਾਰ ਜਾਂ ਚਿੰਨ੍ਹ ਨਹੀਂ ਹੈ, ਸਗੋਂ ਇਹ ਪੰਜਾਬ ਪੁਲਿਸ ਦੀ ਪੇਸ਼ੇਵਰ ਸਮਰੱਥਾ ਅਤੇ ਉਸ ਭਰੋਸੇ ਪ੍ਰਤੀ ਮਾਨਤਾ ਹੈ ਜੋ ਅੰਤਰ-ਰਾਸ਼ਟਰੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਸਾਡੇ ਅਧਿਕਾਰੀਆਂ ‘ਤੇ ਜ਼ਾਹਰ ਕਰ ਰਹੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਪੂਰੀ ਪੇਸ਼ੇਵਰਤਾ ਅਤੇ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ, ਭਾਵੇਂ ਅਪਰਾਧੀ ਵਿਦੇਸ਼ ਭੱਜ ਕੇ ਅੰਤਰ-ਰਾਸ਼ਟਰੀ ਸੁਰੱਖਿਆ ਕਵਚ ਬਣਾਉਣ ਦੀ ਕੋਸ਼ਿਸ਼ ਹੀ ਕਿਉਂ ਨਾ ਕਰਨ।”ਮੁੱਖ ਮੰਤਰੀ ਨੇ ਕਿਹਾ ਕਿ ਇਸ ਸਫ਼ਲ ਹਵਾਲਗੀ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਪੁਲਿਸ ਭੂਗੋਲਿਕ ਹੱਦਾਂ ਦੀ ਪ੍ਰਵਾਹ ਕੀਤੇ ਬਿਨਾਂ ਸੰਗਠਿਤ ਅਪਰਾਧੀਆਂ ਦਾ ਪਿੱਛਾ ਕਰਨਾ ਜਾਰੀ ਰੱਖੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਵਿਅਕਤੀਆਂ ਨੂੰ ਵਾਪਸ ਲਿਆਂਦਾ ਜਾਵੇ ਅਤੇ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

नमो सेवा पोर्टल से सेवा कार्यों से जुड़ेंगे आमजन और सामाजिक संगठन

👉मुख्यमंत्री नायब सिंह सैनी व भाजपा प्रदेशाध्यक्ष डॉ अर्चना...

मंत्री ने किया 200 बैड के निर्माणाधीन अस्पताल के कार्य का निरीक्षण, दिए विशेष निर्देश

👉विकास कार्यों में गुणवत्ता और समयबद्धता सुनिश्चित करें अधिकारी:...