Friday, December 5, 2025

ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

Date:

spot_img

👉ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ
Ropar News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਪਹਿਲੀ ਵਾਰ ਬਿਜ਼ਨਸ ਬਲਾਸਟਰਸ ਐਕਸਪੋ ਕਰਵਾਈ ਜਾ ਰਹੀ ਹੈ, ਜਿੱਥੇ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਰੋਮਾਂਚਕ ਸ਼ਾਰਕ ਟੈਂਕ-ਸ਼ੈਲੀ ਵਰਗੇ ਸੈਸ਼ਨਾਂ ਵਿੱਚ ਹਿੱਸਾ ਲੈਣਗੇ ਅਤੇ ਉੱਘੇ ਨਿਵੇਸ਼ਕਾਂ, ਉੱਦਮੀਆਂ ਤੇ ਇਨਕਿਊਬੇਟਰਾਂ ਦੇ ਇੱਕ ਵਿਸ਼ੇਸ਼ ਪੈਨਲ ਅੱਗੇ ਆਪਣੇ ਨਵੀਨਤਾਕਾਰੀ ਉੱਦਮਾਂ ਦਾ ਪ੍ਰਦਰਸ਼ਨ ਕਰਨਗੇ।ਅੱਜ ਸ਼ਾਮ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਐਕਸਪੋ ਵੱਡੇ ਪੱਧਰ ‘ਤੇ ਵਿਦਿਆਰਥੀ ਉੱਦਮਾਂ ਲਈ ਫੰਡਿੰਗ, ਇੰਕਿਊਬੇਸ਼ਨ ਅਤੇ ਉਦਯੋਗਿਕ ਭਾਈਵਾਲੀ ਨੂੰ ਯਕੀਨੀ ਬਣਾਏਗਾ ਅਤੇ ਨਾਲ ਹੀ ਸਕੂਲ-ਅਧਾਰਤ ਉੱਦਮਤਾ ਦੇ ਸਮਰਥਨ ਲਈ ਭਾਈਵਾਲਾਂ ਨੂੰ ਪ੍ਰੇਰਿਤ ਕਰੇਗਾ।ਸਿੱਖਿਆ ਮੰਤਰੀ ਨੇ ਕਿਹਾ ਕਿ ਭਲਕੇ (ਸ਼ਨੀਵਾਰ) ਨੂੰ ਐਕਸਪੋ ਵਿੱਚ ਲਗਭਗ 40 ਟੀਮਾਂ ਆਪਣੇ ਉਤਪਾਦ ਪੇਸ਼ ਕਰਨਗੀਆਂ। ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਟੀਮਾਂ ਵੱਲੋਂ 18,492 ਬਿਜ਼ਨਸ ਆਈਡੀਆ ਵਿਕਸਤ ਕੀਤੇ ਗਏ ਹਨ।

ਇਹ ਵੀ ਪੜ੍ਹੋ 15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਸੂਬਾ ਸਰਕਾਰ ਵੱਲੋਂ ਅਧਿਆਪਕਾਂ ਅਤੇ ਮਾਹਰ ਸਲਾਹਕਾਰਾਂ ਦੀ ਅਗਵਾਈ ਹੇਠ ਆਪਣੇ ਬਿਜਨਸ ਆਈਡੀਆ ਨੂੰ ਵਿਕਸਤ ਅਤੇ ਲਾਂਚ ਕਰਨ ਲਈ 7000 ਤੋਂ ਵੱਧ ਟੀਮਾਂ ਨੂੰ 16-16 ਹਜ਼ਾਰ ਰੁਪਏ ਦੀ ਸੀਡ ਫੰਡਿੰਗ ਪ੍ਰਦਾਨ ਕੀਤੀ ਹੈ। ਐਕਸਪੋ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਉਤਪਾਦਾਂ ਲਈ ਬਾਜ਼ਾਰ ਦੇ ਮੌਕਿਆਂ ਦੀ ਪਛਾਣ ਕਰਨਾ ਅਤੇ ਮਾਲੀਆ ਤੇ ਮੁਨਾਫ਼ਾ ਕਮਾਉਣ ਲਈ ਉਨ੍ਹਾਂ ਨੂੰ ਅਸਲ ਗਾਹਕਾਂ ਨਾਲ ਜੋੜਨਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬਿਜ਼ਨਸ ਬਲਾਸਟਰ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੂੰ ਵਿਹਾਰਕ, ਟੀਮ-ਅਧਾਰਤ ਸਿਖਲਾਈ, ਸੰਚਾਰ ਵਿੱਚ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ, ਅਸਲ-ਸੰਸਾਰ ਦੇ ਵਪਾਰਕ ਤਜਰਬਿਆਂ ਰਾਹੀਂ ਸਮੱਸਿਆ ਹੱਲ ਕਰਨ ਅਤੇ ਵਿੱਤੀ ਪ੍ਰਬੰਧਨ ਨਾਲ ਸਮਰੱਥ ਬਣਾਇਆ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਵਿਕਸਤ ਕੀਤੇ ਗਏ ਬਹੁਤ ਸਾਰੇ ਉੱਦਮ ਪਹਿਲਾਂ ਹੀ ਮਾਲੀਆ ਪੈਦਾ ਕਰ ਰਹੇ ਹਨ ਅਤੇ ਕਾਰਜਸ਼ੀਲਤਾ ਵਿੱਚ ਵਾਧਾ ਕਰ ਰਹੇ ਹਨ।

ਇਹ ਵੀ ਪੜ੍ਹੋ ਅਮਰਜੀਤ ਮਹਿਤਾ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੁੜ ਪ੍ਰਧਾਨ ਬਣਨਾ ਤੈਅ, ਨਹੀਂ ਆਇਆ ਕੋਈ ਮੁਕਾਬਲੇ ‘ਚ

ਪ੍ਰੈਸ ਕਾਨਫਰੰਸ ਦੌਰਾਨ ਸ. ਬੈਂਸ ਨੇ ਚਾਰ ਟੀਮਾਂ ਨੂੰ ਮੀਡੀਆ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਨਵੀਨਤਾਕਾਰੀ ਉਤਪਾਦਾਂ ਨੂੰ ਦਿਖਾਇਆ। ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਦੀ ਇੱਕ ਟੀਮ ਨੇ “ਕ੍ਰਿਏਟਿਵ ਗਰਲਜ਼” – ਇੱਕ ਰੈਜ਼ਿਨ-ਅਧਾਰਤ ਕੋਸਟਰ, ਕੀਚੇਨ ਅਤੇ ਮੋਮਬੱਤੀ ਮੋਲਡ- ਉਤਪਾਦ ਤਿਆਰ ਕੀਤਾ। ਟੀਮ ਪਹਿਲਾਂ ਹੀ 250 ਤੋਂ ਵੱਧ ਯੂਨਿਟਾਂ ਵੇਚ ਚੁੱਕੀ ਹੈ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪਠਾਨਕੋਟ ਦੀ ਟੀਮ ਨੇ ਇੱਕ “ਈ-ਮੋਸ਼ਨ ਬਾਈਕ” ਬਣਾਈ ਜੋ ਰੀਚਾਰਜ ਕਰਨ ਯੋਗ ਇਲੈਕਟ੍ਰਿਕ ਸਾਈਕਲ ਹੈ। ਇਹ ਊਰਜਾ ਕੁਸ਼ਲ ਸਾਈਕਲ ਸ਼ਹਿਰੀ ਆਵਾਜਾਈ ਲਈ ਤਿਆਰ ਕੀਤੀ ਗਈ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੀ ਟੀਮ ਨੇ ਰਵਾਇਤੀ ਸਮੱਗਰੀਆਂ ਦੀ ਵਰਤੋਂ ਕਰਕੇ “ਹਰਬਲ ਸ਼ਾਈਨ”: ਰਸਾਇਣ-ਮੁਕਤ ਹਰਬਲ ਸ਼ੈਂਪੂ ਬਣਾਇਆ। ਟੀਮ ਪਹਿਲਾਂ ਹੀ 80 ਯੂਨਿਟਾਂ ਵੇਚ ਚੁੱਕੀ ਹੈ ਅਤੇ ਗਾਹਕਾਂ ਤੋਂ ਸਕਾਰਾਤਮਕ ਫੀਡਬੈਕ ਪ੍ਰਾਪਤ ਕਰ ਚੁੱਕੀ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਦੀ ਟੀਮ ਨੇ ਐਲ.ਈ.ਡੀ., ਸ਼ੌਕ ਪੁਆਇੰਟ ਅਤੇ ਛੁਪੇ ਹੋਏ ਬਲੇਡ ਵਾਲੀ ਸਵੈ-ਰੱਖਿਆ ਸਟਿੱਕ “ਡਿਫੈਂਡ-ਐਕਸ ਸਟਿੱਕ” ਬਣਾਈ। ਇਹ ਉਤਪਾਦ ਔਰਤਾਂ, ਬਜ਼ੁਰਗ ਨਾਗਰਿਕਾਂ ਆਦਿ ਨੂੰ ਆਪਣੇ ਸੰਭਾਵੀ ਖਰੀਦਦਾਰਾਂ ਵਜੋਂ ਟੀਚਾਗਤ ਕਰਕੇ ਤਿਆਰ ਕੀਤਾ ਗਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੀ ਟੀਮ ਨੇ ਬੀ.ਬੀ. ਚੋਕੋ ਡ੍ਰੀਮਜ਼: ਰੀਜ਼ਰਵੇਟਿਵ-ਰਹਿਤ ਚਾਕਲੇਟ ਤਿਆਰ ਕੀਤੇ ਹਨ। ਟੀਮਾਂ ਪਹਿਲਾਂ ਹੀ 4,000 ਰੁਪਏ ਤੋਂ ਵੱਧ ਦਾ ਮੁਨਾਫਾ ਕਮਾ ਚੁੱਕੀਆਂ ਹਨ। ਸ. ਬੈਂਸ ਨੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕਾਰੋਬਾਰ ਅਤੇ ਆਰਥਿਕ ਵਿਕਾਸ ਵੱਲ ਧਿਆਨ ਕੇਂਦਰਿਤ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਸਕੂਲਾਂ ਤੋਂ ਹੀ ਉੱਦਮੀ ਮਾਨਸਿਕਤਾ ਵਿਕਸਿਤ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

👉ਭਲਕੇ ਹੋਵੇਗੀ ਪੜਤਾਲ, 14 ਨੂੰ ਵੋਟਾਂ ਤੇ 17 ਨੂੰ...

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

👉ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ...