ਹਰਿਆਣਾ ਪੁਲਿਸ ਵੱਲੋਂ ਅਗਵਾ ਕੀਤਾ ਗਿਆ ਨੌਜਵਾਨ ਪਰਿਵਾਰ ਦੇ ਹਵਾਲੇ ਕੀਤਾ ਜਾਵੇ: ਬਿਕਰਮ ਮਜੀਠੀਆ

0
9

ਚੰਡੀਗੜ੍ਹ, 23 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਹਰਿਆਣਾ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜਾਬ ਦੇ ਉਸ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸਨੂੰ ਇਸਦੀ ਪੁਲਿਸ ਨੇ ਅਗਵਾ ਕਰਕੇ ਗੰਭੀਰ ਜ਼ਖ਼ਮੀ ਕੀਤਾ ਹੈ। ਸ: ਮਜੀਠੀਆ ਨੇ ਕਿਹਾ ਕਿ 30 ਸਾਲਾਂ ਦੇ ਅੰਮ੍ਰਿਤਧਾਰੀ ਗੁਰਸਿੱਖ ਕਿਸਾਨ ਪ੍ਰੀਤਪਾਲ ਸਿੰਘ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਤੋਂ ਉਸ ਵੇਲੇ ਅਗਵਾ ਕਰ ਲਿਆ ਸੀ ਜਦੋਂ ਉਹ ਲੰਗਰ ਵਰਤਾਉਣ ਲਈ ਗਿਆ ਸੀ ਤੇ ਟਰਾਲੀ ਵਿਚ ਬੈਠਾ ਸੀ। ਉਹਨਾਂ ਕਿਹਾ ਕਿ ਚਸ਼ਮਦੀਦ ਗਵਾਹਾਂ ਨੇ ਦੱਸਿਆ ਕਿ ਨੌਜਵਾਨਾਂ ਨੂੰ ਬੈਰੀਕੇਡ ਦੇ ਪਰਲੇ ਪਾਸੇ ਸੁੱਟ ਦਿੱਤਾ ਗਿਆ ਤੇ ਫਿਰ ਬੋਰੀ ਵਿਚ ਪਾ ਕੇ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਗਿਆ ਜਿਸ ਕਾਰਨ ਉਸਦੀ ਇਕ ਲੱਤ ਟੁੱਟ ਗਈ, ਜਬਾੜਾ ਤੇ ਨੱਕ ਵੀ ਟੁੱਟ ਗਏ ਤੇ ਹੋਰ ਗੰਭੀਰ ਸੱਟਾਂ ਵੱਜੀਆਂ।

ਹਰਸਿਮਰਤ ਨੇ ਕਿਸਾਨ ਸ਼ੁਭਕਰਨ ਦੇ ਪਰਿਵਾਰ ਨਾਲ ਵੰਡਾਇਆ ਦੁੱਖ, ਕੀਤੀ ਹਰਿਆਣਾ ਪੁਲਿਸ ਵਿਰੁਧ ਪਰਚਾ ਦਰਜ਼ ਕਰਨ ਦੀ ਮੰਗ

ਇਸ ਮੌਕੇ ਪ੍ਰੀਤਪਾਲ ਦੇ ਪਿਤਾ ਦਵਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਦੇ ਬਾਵਜੂਦ ਪ੍ਰੀਤਪਾਲ ਸਿੰਘ ਦੇ ਖਿਲਾਫ ਧਾਰਾ 307 ਆਈ ਪੀ ਸੀ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਤੇ ਉਸਦਾ ਸਹੀ ਮੈਡੀਕਲ ਇਲਾਜ ਨਹੀਂ ਕੀਤਾ ਜਾ ਰਿਹਾ ਹਾਲਾਂਕਿ ਉਹ ਪੀ ਜੀ ਆਈ ਰੋਹਤਕ ਵਿਚ ਜੇਰੇ ਇਲਾਜ ਹੈ। ਮਜੀਠੀਆ ਨੇ ਮੰਗ ਕੀਤੀ ਕਿ ਪ੍ਰੀਤਪਾਲ ਸਿੰਘ ਨੂੰ ਪਰਿਵਾਰ ਹਵਾਲੇ ਕੀਤਾ ਜਾਵੇ ਤਾਂ ਜੋ ਉਸਦਾ ਸਹੀ ਇਲਾਜ ਕਰਵਾਇਆ ਜਾ ਸਕੇ।ਉਹਨਾਂ ਕਿਹਾ ਕਿ ਉਹ ਤੇ ਉਹਨਾਂ ਦੀ ਵਿਧਾਇਕ ਪਤਨੀ ਸ੍ਰੀਮਤੀ ਗਨੀਵ ਕੌਰ ਇਹ ਲਿਖਤੀ ਹਲਫਨਾਮਾ ਦੇਣ ਲਈ ਤਿਆਰ ਹਨ ਕਿ ਤੰਦਰੁਸਤ ਹੋਣ ਮਗਰੋਂ ਲੜਕੇ ਨੂੰ ਜਿਵੇਂ ਅਤੇ ਜਦੋਂ ਵੀ ਲੋੜ ਪਵੇ ਉਹ ਆਪ ਲੈ ਕੇ ਹਰਿਆਣਾ ਪੁਲਿਸ ਕੋਲ ਪੇਸ਼ ਕਰ ਦੇਣਗੇ।

ਹਰਿਆਣਾ ਪੁਲਿਸ ਨੇ ਕਿਸਾਨਾਂ ਵਿਰੁਧ ਐਨਐਸਏ ਤਹਿਤ ਕਾਰਵਾਈ ਦਾ ਹੁਕਮ ਲਿਆ ਵਾਪਸ

ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਜੇਕਰ ਪ੍ਰੀਤਪਾਲ ਸਿੰਘ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਉਹਨਾਂ ਕਿਹਾ ਕਿ ਹਾਲਾਂਕਿ ਐਸ ਐਸ ਪੀ ਤੇ ਡਿਪਟੀ ਕਮਿਸ਼ਨਰ ਮੌਕੇ ’ਤੇ ਮੌਜੂਦ ਸਨ ਪਰ ਇਸਦੇ ਬਾਵਜੂਦ ਪੰਜਾਬ ਪੁਲਿਸ ਹਰਿਆਣਾ ਪੁਲਿਸ ਵੱਲੋਂ ਪ੍ਰੀਤਪਾਲ ਸਿੰਘ ਤੇ ਹੋਰ ਪੰਜਾਬੀ ਨੌਜਵਾਨਾਂ ਨੂੰ ਅਗਵਾ ਕਰ ਕੇ ਲਿਜਾਣ ਦੀ ਕਾਰਵਾਈ ਨੂੰ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਉਹਨਾਂ ਕਿਹਾ ਕਿ 7 ਤੋਂ 8 ਪੰਜਾਬੀ ਕਿਸਾਨ ਲਾਪਤਾ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੀਤਪਾਲ ਦੇ ਪਿਤਾ ਦਵਿੰਦਰ ਸਿੰਘ ਨੇ ਕਿਹਾ ਕਿ ਆਪ ਸਰਕਾਰ ਤੋਂ ਕਿਸੇ ਨੇ ਵੀ ਉਹਨਾਂ ਤੱਕ ਪਹੁੰਚ ਨਹੀਂ ਕੀਤੀ ਜਿਸ ਕਾਰਨ ਉਹ ਰਾਹਤ ਲੈਣ ਲਈ ਹਾਈ ਕੋਰਟ ਤੱਕ ਪਹੁੰਚ ਕਰਨ ਵਾਸਤੇ ਮਜਬੂਰ ਹੋਏ ਹਨ

 

LEAVE A REPLY

Please enter your comment!
Please enter your name here