ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ

Date:

spot_img

👉ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਦੇ ਨਾਲ ਕੀਤਾ 2-2 ਲੱਖ ਦਾ ਜੁਰਮਾਨਾ
ਐਸਏਐਸ ਨਗਰ, 27 ਜਨਵਰੀ: ਕਰੀਬ ਸਾਢੇ ਤਿੰਨ ਸਾਲ ਪਹਿਲਾਂ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ’ਚ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਤਿੰਨ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ 2-2 ਲੱਖ ਰੁਪਏ ਜੁਰਮਾਨਾ ਵੀ ਕੀਤਾ ਹੈ, ਜਿਸਨੂੰ ਨਾ ਭਰਨ ਦੇ ਬਦਲੇ ਦੋਸ਼ੀਆਂ ਨੂੰ ਹੋਰ ਸਜ਼ਾ ਕੱਟਣੀ ਪਏਗੀ।

ਇਹ ਵੀ ਪੜ੍ਹੋ ਰਾਸ਼ਨ ਡਿੱਪੂ ਖੋਲਣ ਬਦਲੇ ਰਿਸ਼ਵਤ ਲੈਂਦਾ ਫ਼ੂਡ ਸਪਲਾਈ ਵਿਭਾਗ ਦਾ ਇੰਸਪੈਕਟਰ ਮੁਅੱਤਲ, ਜਾਂਚ ਸ਼ੁਰੂ

ਦੋਸ਼ੀਆਂ ਵਿਚ ਗੈਂਗਸਟਰ ਅਜੈ ਲੈਫਟੀ, ਸੱਜਣ ਭੋਲੂ ਅਤੇ ਅਨਿਲ ਲਾਠ ਠਾਕੁਰ ਹਨ, ਜਿੰਨ੍ਹਾਂ ਵਿਰੁਧ ਮੁਹਾਲੀ ਪੁਲਿਸ ਨੇ 7 ਅਗਸਤ 2021 ਨੂੰ ਆਈਪੀਸੀ ਦੀ ਧਾਰਾ 302, 34, 482 ਅਤੇ ਆਰਮਜ਼ ਐਕਟ ਦੇ ਤਹਿਤ ਪਰਚਾ ਦਰਜ਼ ਕੀਤਾ ਸੀ। ਦੋ ਦਿਨ ਪਹਿਲਾਂ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਦਿਆਂ ਉਕਤ ਤਿੰਨਾਂ ਮੁਲਜਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਜਦਕਿ ਸਬੂਤਾਂ ਦੀ ਘਾਟ ਕਾਰਨ ਗੈਂਗਸਟਰ ਭੁਪਿੰਦਰ ਸਿੰਘ ਉਰਫ਼ ਭੂਪੀ ਰਾਣਾ, ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਨੂੰ ਬਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਥਿਤ ਕਾਤਲ ਸ਼ਾਰਪ ਸੂਟਰ ਗ੍ਰਿਫਤਾਰ

ਇੰਨ੍ਹਾਂ ਉਪਰ ਪੁਲਿਸ ਨੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਏ ਸਨ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਸੈਕਟਰ 71 ਵਿੱਚ ਦੋ ਸ਼ੂਟਰਾਂ ਨੇ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਨੂੰ ਦਿਨ-ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਇਸ ਕਤਲ ਮਾਮਲੇ ਵਿਚ ਗੈਂਗਸਟਰ ਗੌਰਵ ਪਟਿਆਲ ਉਰਫ਼ ਲੱਕੀ ਪਟਿਆਲ ਉਪਰ ਦੋਸ਼ ਲੱਗੇ ਸਨ। ਹਾਲਾਂਕਿ ਪੁਲਿਸ ਨੇ ਗੈਂਗਸਟਰ ਸੱਜਣ ਉਰਫ਼ ਭੋਲੂ, ਅਨਿਲ ਲੱਠ, ਅਜੈ ਉਰਫ਼ ਸੰਨੀ ਉਰਫ਼ ਲੈਫਟੀ, ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img

Share post:

Popular

More like this
Related

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

👉ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ ਕੀਤਾ...

ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ

👉ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਵਧਾਈ SAS Nagar...

ਸਿਵਲ ਸਰਜਨ ਵਲੋਂ ਲੋਕਾਂ ਨੂੰ ‘ਟੀ.ਬੀ. ਮੁਕਤ ਭਾਰਤ’ ਐਪ ਵਰਤਣ ਦੀ ਅਪੀਲ

👉ਮੋਬਾਈਲ ’ਤੇ ਮਿਲੇਗੀ ਟੀਬੀ ਸਬੰਧੀ ਹਰ ਜਾਣਕਾਰੀ 👉ਏ.ਆਈ. ਆਧਾਰਤ 'ਖ਼ੁਸ਼ੀ"...