ਪੰਜਾਬੀ ਵਿੱਚ ਹੋਵੇਗਾ ਭਰਤੀ ਲਈ ਲਿਖਤੀ ਟੈਸਟ
Bathinda News:ਭਾਰਤੀ ਸੈਨਾ ਵਿੱਚ ਆਰਮੀ ਅਗਨੀਵੀਰ ਦੀਆਂ ਅਸਾਮੀਆਂ ਲਈ ਜਲਦ ਭਰਤੀ ਕੀਤੀ ਜਾ ਰਹੀ ਹੈ ਤੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਦੇ ਚਾਹਵਾਨ ਜੋ ਨੌਜਵਾਨ ਭਾਰਤੀ ਸੈਨਾ ਵਿੱਚ ਅਗਨੀਵੀਰ ਦੇ ਰੂਪ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ ਇਸ ਭਰਤੀ ਰੈਲੀ ਲਈ ਆਨਲਾਈਨ ਪੋਰਟਲ ਰਾਹੀਂ 10 ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਹ ਵੀ ਪੜ੍ਹੋ High Court ਵੱਲੋਂ ਵੀ Xen buttar ਦੀ ਜਮਾਨਤ ਅਰਜ਼ੀ ਰੱਦ; ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜਗਾਰ ਅਫਸਰ ਮੈਡਮ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਕੰਪਿਊਟਰ ਅਧਾਰਿਤ ਲਿਖਤੀ ਪੇਪਰ ਜੂਨ ਮਹੀਨੇ ਵਿੱਚ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਾਰ ਆਨਲਾਈਨ ਪੇਪਰ ਪੰਜਾਬੀ ਭਾਸ਼ਾ ਵਿੱਚ ਵੀ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਭਰਤੀ ਲਈ ਨੌਜਵਾਨਾਂ ਦੀ ਉਮਰ ਸਾਢੇ 17 ਸਾਲ ਤੋਂ 21 ਸਾਲ ਤੱਕ ਹੋਣੀ ਚਾਹੀਦੀ ਹੈ। ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਅਤੇ ਫੁਲਾ ਕੇ 82 ਸੈਂਟੀਮੀਟਰ, ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ। ਇਸ ਭਰਤੀ ਲਈ ਘੱਟੋ-ਘੱਟ ਯੋਗਤਾ ਦਸਵੀਂ 45 ਫ਼ੀਸਦੀ ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵੀਂ ਪਾਸ ਹੋਣੀ ਲਾਜ਼ਮੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਅਗਨੀਵੀਰ ਭਰਤੀ ਲਈ ਨੌਜਵਾਨ 10 ਅਪ੍ਰੈਲ ਤੱਕ ਕਰ ਸਕਦੇ ਹਨ ਅਪਲਾਈ : ਡਿਪਟੀ ਕਮਿਸ਼ਨਰ"