WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
Featured

ਯੂਥ ਕਲੱਬ ਇੱਕਜੁੱਟ ਹੋ ਕੇ ਦ੍ਰਿੜ ਇਰਾਦੇ ਨਾਲ ਸਮਾਜ ਭਲਾਈ ਦੇ ਕਰਨ ਕੰਮ : ਜਗਰੂਪ ਸਿੰਘ ਗਿੱਲ

17 ਪੇਂਡੂ ਯੁਵਕ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਗ੍ਰਾਂਟ ਚੈਕਾਂ ਦੀ ਕੀਤੀ ਵੰਡ
ਬਠਿੰਡਾ, 25 ਜਨਵਰੀ : ਸੂਬੇ ਚੋਂ ਨਸ਼ੇ ਦੇ ਕੋਹੜ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸਦੇ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਸਮਾਜ ਸੇਵਾ ਵਾਲੇ ਖੇਤਰ ਨਾਲ ਜੋੜਿਆ ਜਾ ਰਿਹਾ ਹੈ। ਇਹ ਦਾਅਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਸਮਾਜ ਦੀ ਭਲਾਈ ਲਈ ਕੰਮ ਕਰ ਰਹੇ 17 ਪੇਂਡੂ ਕਲੱਬਾਂ ਨੂੰ 6 ਲੱਖ 25 ਹਜ਼ਾਰ ਰੁਪਏ ਦੇ ਚੈਕਾਂ ਦੀ ਵੰਡ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਬਠਿੰਡਾ ਦੇ ‘ਮੱਛੀ ਚੌਂਕ’ ਦਾ ਨਾਮ ਹੁਣ ਹੋਵੇਗਾ ‘ਗੁਰਮੁਖੀ ਚੌਂਕ’

ਵਿਧਾਇਕ ਸ.ਗਿੱਲ ਨੇ ਕਿਹਾ ਕਿ ਪੰਜਾਬ ਚ ਯੂਥ ਕਲੱਬਾਂ ਦਾ ਬਹੁਤ ਅਹਿਮ ਤੇ ਵੱਡਾ ਰੋਲ ਹੈ। ਉਨ੍ਹਾਂ ਯੂਥ ਕਲੱਬਾਂ ਨੂੰ ਕਿਹਾ ਕਿ ਉਹ ਇੱਕਜੁੱਟ ਹੋ ਕੇ ਸਮਾਜ ਭਲਾਈ ਲਈ ਕੰਮ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨ ਤੋਂ ਇਲਾਵਾ ਪੰਜਾਬ ਦੇ ਪੁਰਾਣੇ ਇਤਿਹਾਸ ਬਾਰੇ ਜਾਣੂ ਕਰਵਾਉਣ। ਇਸ ਦੌਰਾਨ ਵਿਧਾਇਕ (ਭੁੱਚੋ ਮੰਡੀ) ਮਾਸਟਰ ਜਗਸੀਰ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚੋਂ ਪਹੁੰਚੇ ਹੋਏ ਕਲੱਬਾਂ ਵਧਾਈ ਦਿੱਤੀ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸਮਾਜ ਭਲਾਈ ਦੇ ਕਾਰਜਾਂ ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਯੂਥ ਕਲੱਬਾਂ ਨਾਲ ਜੋੜਿਆ ਜਾਵੇ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਯੂਥ ਕਲੱਬ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਇੰਜ.ਨਾਹਰ ਸਿੰਘ ਸਿੱਧੂ ਪ੍ਰਧਾਨ ਅਤੇ ਲੈਂਕਚਰਾਰ ਜਗਦੀਸ਼ ਕੁਮਾਰ ਬਣੇ ਜਨਰਲ ਸਕੱਤਰ

punjabusernewssite

ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੇ ਸਾਇੰਸ ਤਕਨਾਲੋਜੀ ਰਾਹੀਂ ਸਿੱਖਿਆ ਵਿੱਚ ਨਵੀਂ ਕ੍ਰਾਂਤੀ ਲਿਆਉਣ ਲਈ 5 ਸਰਕਾਰੀ ਸਕੂਲਾਂ ਵਿੱਚ ਮਿੰਨੀ ਸਾਇੰਸ ਸੈਂਟਰ ਲਾਂਚ ਕੀਤੇ

punjabusernewssite

ਯੁਵਕ ਸੇਵਾਵਾਂ ਵਿਭਾਗ ਵੱਲੋਂ ਐਸਐਸਡੀ ਗਰਲਜ਼ ਕਾਲਜ ਵਿਖੇ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲੇ

punjabusernewssite